Homeਪੰਜਾਬਝੋਨੇ ਦੀ ਲਵਾਈ ਦੌਰਾਨ 8 ਘੰਟੇ ਨਿਰਵਿਘਨ ਬਿਜਲੀ ਦਿਓ, ਨਹੀਂ ਤਾਂ ਸੰਘਰਸ਼...

ਝੋਨੇ ਦੀ ਲਵਾਈ ਦੌਰਾਨ 8 ਘੰਟੇ ਨਿਰਵਿਘਨ ਬਿਜਲੀ ਦਿਓ, ਨਹੀਂ ਤਾਂ ਸੰਘਰਸ਼ ਹੋਵੇਗਾ: ਬੀਕੇਯੂ ਲੱਖੋਵਾਲ

Farmers Union warns Punjab Government and Powercom, irrigation and ponds will be affected due to power cuts influence of

ਲੱਖੋਵਾਲ, 27 ਜੂਨ:(ਲਛਮਣ ਜੀਤ ਸਿੰਘ ਪੁਰਬਾ): ਭਾਰਤੀ ਕਿਸਾਨ ਯੂਨੀਅਨ (ਲੱਖੋਵਾਲ) ਨੇ ਪੰਜਾਬ ਸਰਕਾਰ ਤੋਂ ਮੰਗ ਕੀਤੀ ਹੈ ਕਿ ਝੋਨੇ ਦੀ ਲਵਾਈ ਦੇ ਮੌਜੂਦਾ ਸੀਜ਼ਨ ਦੌਰਾਨ ਕਿਸਾਨਾਂ ਨੂੰ ਰੋਜ਼ਾਨਾ ਘੱਟੋ-ਘੱਟ 8 ਘੰਟੇ ਨਿਰਵਿਘਨ ਬਿਜਲੀ ਸਪਲਾਈ ਯਕੀਨੀ ਬਣਾਈ ਜਾਵੇ। ਜਥੇਬੰਦੀ ਨੇ ਚੇਤਾਵਨੀ ਦਿੱਤੀ ਕਿ ਜੇਕਰ ਬਿਜਲੀ ਸਪਲਾਈ ਵਿੱਚ ਤੁਰੰਤ ਸੁਧਾਰ ਨਾ ਕੀਤਾ ਗਿਆ ਤਾਂ ਕਿਸਾਨਾਂ ਦੇ ਹੱਕਾਂ ਲਈ ਸੰਘਰਸ਼ ਦਾ ਰਾਹ ਅਪਣਾਇਆ ਜਾਵੇਗਾ।

ਭਾਰਤੀ ਕਿਸਾਨ ਯੂਨੀਅਨ ਲੱਖੋਵਾਲ ਦੇ ਅਨੁਸ਼ਾਸਨੀ ਕਮੇਟੀ ਮੈਂਬਰ ਹਰਜੀਤ ਸਿੰਘ ਮਨਾਵਾਂ, ਜ਼ਿਲ੍ਹਾ ਮੀਡੀਆ ਸਕੱਤਰ ਬਲਕਰਨ ਸਿੰਘ ਢਿੱਲੋਂ, ਮੀਤ ਪ੍ਰਧਾਨ ਲਖਵਿੰਦਰ ਸਿੰਘ ਰੌਲੀ ਅਤੇ ਦਫ਼ਤਰ ਇੰਚਾਰਜ ਹਰਮਨਪ੍ਰੀਤ ਸਿੰਘ ਨੇ ਸਾਂਝੇ ਬਿਆਨ ਵਿੱਚ ਕਿਹਾ ਕਿ ਇਸ ਸਮੇਂ ਸੂਬੇ ਭਰ ਵਿੱਚ ਝੋਨੇ ਦੀ ਲਵਾਈ ਜ਼ੋਰਾਂ ‘ਤੇ ਚੱਲ ਰਹੀ ਹੈ, ਪਰ ਖੇਤੀ ਲਈ ਲੋੜੀਂਦੀ ਬਿਜਲੀ ਨਿਯਮਿਤ ਤੌਰ ‘ਤੇ ਨਹੀਂ ਮਿਲ ਰਹੀ।

ਕਿਸਾਨ ਆਗੂਆਂ ਨੇ ਦੋਸ਼ ਲਾਇਆ ਕਿ ਖੇਤੀਬਾੜੀ ਫੀਡਰਾਂ ‘ਤੇ ਵਾਰ-ਵਾਰ ਅਤੇ ਲੰਬੇ ਸਮੇਂ ਲਈ ਬਿਜਲੀ ਕੱਟ ਲਗਾਏ ਜਾ ਰਹੇ ਹਨ, ਜਿਸ ਕਾਰਨ ਸਿੰਚਾਈ ਦਾ ਕੰਮ ਪ੍ਰਭਾਵਿਤ ਹੋ ਰਿਹਾ ਹੈ। ਉਨ੍ਹਾਂ ਕਿਹਾ ਕਿ ਇਸ ਨਾਲ ਕਿਸਾਨਾਂ ਨੂੰ ਆਰਥਿਕ ਨੁਕਸਾਨ ਦੇ ਨਾਲ-ਨਾਲ ਸਮੇਂ ਅਤੇ ਮਿਹਨਤ ਦੀ ਵੀ ਵੱਡੀ ਹਾਨੀ ਝੱਲਣੀ ਪੈ ਰਹੀ ਹੈ।

ਉਨ੍ਹਾਂ ਯਾਦ ਦਿਵਾਇਆ ਕਿ ਪੰਜਾਬ ਸਰਕਾਰ ਨੇ ਕਿਸਾਨਾਂ ਨੂੰ ਰੋਜ਼ਾਨਾ 8 ਘੰਟੇ ਨਿਰਵਿਘਨ ਬਿਜਲੀ ਸਪਲਾਈ ਦੇਣ ਦਾ ਵਾਅਦਾ ਕੀਤਾ ਸੀ, ਪਰ ਮੌਜੂਦਾ ਹਾਲਾਤ ਇਸ ਦੇ ਉਲਟ ਨਜ਼ਰ ਆ ਰਹੇ ਹਨ। ਜੇਕਰ ਝੋਨੇ ਦੀ ਲਵਾਈ ਦੇ ਇਸ ਅਹਿਮ ਦੌਰ ਵਿੱਚ ਲੋੜੀਂਦੀ ਬਿਜਲੀ ਨਾ ਮਿਲੀ ਤਾਂ ਫ਼ਸਲ ਦੀ ਪੈਦਾਵਾਰ ‘ਤੇ ਵੀ ਨਕਾਰਾਤਮਕ ਪ੍ਰਭਾਵ ਪੈ ਸਕਦਾ ਹੈ।

ਬੀਕੇਯੂ ਲੱਖੋਵਾਲ ਨੇ ਪੰਜਾਬ ਸਰਕਾਰ ਅਤੇ ਪਾਵਰਕਾਮ ਨੂੰ ਅਪੀਲ ਕੀਤੀ ਕਿ ਕਿਸਾਨਾਂ ਦੀਆਂ ਜਾਇਜ਼ ਮੰਗਾਂ ਨੂੰ ਗੰਭੀਰਤਾ ਨਾਲ ਲੈਂਦਿਆਂ ਖੇਤੀ ਲਈ ਨਿਰਵਿਘਨ ਬਿਜਲੀ ਸਪਲਾਈ ਯਕੀਨੀ ਬਣਾਈ ਜਾਵੇ। ਜਥੇਬੰਦੀ ਨੇ ਸਪੱਸ਼ਟ ਕੀਤਾ ਕਿ ਜੇਕਰ ਹਾਲਾਤ ਵਿੱਚ ਸੁਧਾਰ ਨਾ ਹੋਇਆ ਤਾਂ ਉਹ ਕਿਸਾਨਾਂ ਦੇ ਹੱਕਾਂ ਲਈ ਸੰਘਰਸ਼ ਕਰਨ ਲਈ ਮਜਬੂਰ ਹੋਣਗੇ, ਜਿਸ ਦੀ ਜ਼ਿੰਮੇਵਾਰੀ ਸਰਕਾਰ ਅਤੇ ਸੰਬੰਧਿਤ ਵਿਭਾਗ ਦੀ ਹੋਵੇਗੀ।

RELATED ARTICLES
- Advertisment -
Google search engine
Google search engine
Google search engine

Most Popular

Recent Comments