Homeਪਟਿਆਲਾ ਅਪਡੇਟਪਟਿਆਲਾ ਵਿੱਚ ਹਿੰਦੂ-ਮੁਸਲਿਮ ਭਾਈਚਾਰੇ ਨੇ ਆਪਸੀ ਸਹਿਮਤੀ ਨਾਲ ਸੁਲਝਾਇਆ ਸਥਾਨਕ ਵਿਵਾਦ, ਅਮਨ-ਭਾਈਚਾਰੇ...

ਪਟਿਆਲਾ ਵਿੱਚ ਹਿੰਦੂ-ਮੁਸਲਿਮ ਭਾਈਚਾਰੇ ਨੇ ਆਪਸੀ ਸਹਿਮਤੀ ਨਾਲ ਸੁਲਝਾਇਆ ਸਥਾਨਕ ਵਿਵਾਦ, ਅਮਨ-ਭਾਈਚਾਰੇ ਦੀ ਦਿੱਤੀ ਮਿਸਾਲ

Both sides appreciated the administration's cooperation, appealed to the people to stay away from rumors and maintain peace.

ਦੋਵਾਂ ਧਿਰਾਂ ਨੇ ਪ੍ਰਸ਼ਾਸਨ ਦੇ ਸਹਿਯੋਗ ਦੀ ਕੀਤੀ ਸ਼ਲਾਘਾ, ਲੋਕਾਂ ਨੂੰ ਅਫ਼ਵਾਹਾਂ ਤੋਂ ਦੂਰ ਰਹਿਣ ਅਤੇ ਸ਼ਾਂਤੀ ਬਣਾਈ ਰੱਖਣ ਦੀ ਅਪੀਲ

ਪਟਿਆਲਾ: (ਬਲਜੀਤ ਸਰਨਾ): ਪਟਿਆਲਾ ਵਿੱਚ ਇੱਕ ਸਥਾਨਕ ਮੁੱਦੇ ਨੂੰ ਹਿੰਦੂ ਅਤੇ ਮੁਸਲਿਮ ਭਾਈਚਾਰੇ ਦੇ ਨੁਮਾਇੰਦਿਆਂ ਨੇ ਆਪਸੀ ਸਹਿਮਤੀ, ਸਦਭਾਵਨਾ ਅਤੇ ਜ਼ਿਲ੍ਹਾ ਪ੍ਰਸ਼ਾਸਨ ਦੇ ਸਹਿਯੋਗ ਨਾਲ ਸ਼ਾਂਤੀਪੂਰਵਕ ਢੰਗ ਨਾਲ ਸੁਲਝਾ ਲਿਆ। ਦੋਵਾਂ ਸਮਾਜਾਂ ਦੇ ਆਗੂਆਂ ਨੇ ਇਸ ਨੂੰ ਆਪਸੀ ਭਾਈਚਾਰੇ ਅਤੇ ਸਮਾਜਿਕ ਏਕਤਾ ਦੀ ਮਿਸਾਲ ਕਰਾਰ ਦਿੰਦਿਆਂ ਲੋਕਾਂ ਨੂੰ ਅਮਨ-ਸ਼ਾਂਤੀ ਬਣਾਈ ਰੱਖਣ ਦੀ ਅਪੀਲ ਕੀਤੀ।

ਸਾਂਝੀ ਇਕੱਤਰਤਾ ਦੌਰਾਨ ਦੱਸਿਆ ਗਿਆ ਕਿ ਪ੍ਰਸ਼ਾਸਨ ਦੀ ਮੌਜੂਦਗੀ ਵਿੱਚ ਸਨਾਤਨ ਰੀਤੀ-ਰਿਵਾਜਾਂ ਅਨੁਸਾਰ ਵਿਧੀਵਤ ਪੂਜਾ-ਅਰਚਨਾ ਕਰਵਾਈ ਗਈ। ਇਸ ਉਪਰੰਤ ਮੁਸਲਿਮ ਭਾਈਚਾਰੇ ਦੇ ਮੈਂਬਰਾਂ ਨੇ ਹਿੰਦੂ ਭਾਈਚਾਰੇ ਦੇ ਲੋਕਾਂ ਦਾ ਨਿੱਘਾ ਸਵਾਗਤ ਕੀਤਾ ਅਤੇ ਜਲ-ਪਾਣੀ ਦੀ ਸੇਵਾ ਕੀਤੀ, ਜਿਸ ਨੂੰ ਆਪਸੀ ਸਤਿਕਾਰ ਅਤੇ ਸਦਭਾਵਨਾ ਦਾ ਪ੍ਰਤੀਕ ਦੱਸਿਆ ਗਿਆ।

ਹਿੰਦੂ ਭਾਈਚਾਰੇ ਦੇ ਆਗੂਆਂ ਨੇ ਕਿਹਾ ਕਿ ਕੁਝ ਲੋਕ ਨਿੱਜੀ ਹਿੱਤਾਂ ਅਤੇ ਪ੍ਰਸਿੱਧੀ ਹਾਸਲ ਕਰਨ ਲਈ ਇਸ ਮਾਮਲੇ ਨੂੰ ਬੇਲੋੜੀ ਧਾਰਮਿਕ ਰੰਗਤ ਦੇਣ ਦੀ ਕੋਸ਼ਿਸ਼ ਕਰ ਰਹੇ ਸਨ, ਪਰ ਦੋਵਾਂ ਧਿਰਾਂ ਦੇ ਸੂਝਵਾਨ ਲੋਕਾਂ ਨੇ ਸਮਝਦਾਰੀ ਨਾਲ ਕੰਮ ਲੈਂਦਿਆਂ ਅਜਿਹੀਆਂ ਕੋਸ਼ਿਸ਼ਾਂ ਨੂੰ ਨਾਕਾਮ ਕਰ ਦਿੱਤਾ ਅਤੇ ਸ਼ਹਿਰ ਦਾ ਮਾਹੌਲ ਖ਼ਰਾਬ ਨਹੀਂ ਹੋਣ ਦਿੱਤਾ।

ਮੁਸਲਿਮ ਭਾਈਚਾਰੇ ਦੇ ਨੁਮਾਇੰਦਿਆਂ ਨੇ ਵੀ ਭਰੋਸਾ ਦਿਵਾਇਆ ਕਿ ਪਟਿਆਲਾ ਵਿੱਚ ਹਮੇਸ਼ਾ ਭਾਈਚਾਰਾ ਅਤੇ ਆਪਸੀ ਸਤਿਕਾਰ ਦੀ ਪਰੰਪਰਾ ਕਾਇਮ ਰਹੇਗੀ। ਉਨ੍ਹਾਂ ਕਿਹਾ ਕਿ ਦੋਵੇਂ ਸਮਾਜ ਇੱਕ-ਦੂਜੇ ਦੇ ਧਾਰਮਿਕ ਸਥਾਨਾਂ ਅਤੇ ਧਾਰਮਿਕ ਭਾਵਨਾਵਾਂ ਦਾ ਪੂਰਾ ਸਤਿਕਾਰ ਕਰਦੇ ਹਨ ਅਤੇ ਹਰ ਸਥਿਤੀ ਵਿੱਚ ਇੱਕ-ਦੂਜੇ ਦੇ ਨਾਲ ਖੜ੍ਹੇ ਰਹਿਣਗੇ।

ਇਸ ਮੌਕੇ ਦੋਵਾਂ ਭਾਈਚਾਰਿਆਂ ਦੇ ਆਗੂਆਂ ਨੇ ਪੰਜਾਬ ਸਰਕਾਰ, ਜ਼ਿਲ੍ਹਾ ਪ੍ਰਸ਼ਾਸਨ, ਡਿਪਟੀ ਕਮਿਸ਼ਨਰ ਪਟਿਆਲਾ, ਐੱਸਐੱਸਪੀ ਵਰੁਣ ਸ਼ਰਮਾ ਅਤੇ ਐੱਸਪੀ ਸਿਟੀ ਪਲਵਿੰਦਰ ਸਿੰਘ ਚੀਮਾ ਦਾ ਵਿਸ਼ੇਸ਼ ਧੰਨਵਾਦ ਕੀਤਾ। ਉਨ੍ਹਾਂ ਕਿਹਾ ਕਿ ਪ੍ਰਸ਼ਾਸਨ ਦੀ ਸੂਝਬੂਝ ਅਤੇ ਦੋਵਾਂ ਧਿਰਾਂ ਨਾਲ ਲਗਾਤਾਰ ਤਾਲਮੇਲ ਸਦਕਾ ਮਾਮਲਾ ਸ਼ਾਂਤੀਪੂਰਵਕ ਹੱਲ ਹੋਇਆ।

ਅੰਤ ਵਿੱਚ ਸਮੂਹ ਆਗੂਆਂ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਇਸ ਮਾਮਲੇ ਨੂੰ ਕਿਸੇ ਵੀ ਤਰ੍ਹਾਂ ਦਾ ਸਿਆਸੀ ਜਾਂ ਧਾਰਮਿਕ ਰੰਗ ਨਾ ਦਿੱਤਾ ਜਾਵੇ ਅਤੇ ਅਫ਼ਵਾਹਾਂ ਤੋਂ ਬਚਦੇ ਹੋਏ ਸ਼ਹਿਰ ਵਿੱਚ ਅਮਨ, ਭਾਈਚਾਰਾ ਅਤੇ ਆਪਸੀ ਵਿਸ਼ਵਾਸ ਨੂੰ ਮਜ਼ਬੂਤ ਬਣਾਇਆ ਜਾਵੇ।

RELATED ARTICLES
- Advertisment -
Google search engine
Google search engine
Google search engine

Most Popular

Recent Comments