Home ਪੰਜਾਬ ਡੇਰਾ ਬੱਲਾਂ ਵਿਖੇ 100 ਕਰੋੜ ਦਾ ਬਾਣੀ ਅਧਿਐਨ ਕੇਂਦਰ

ਡੇਰਾ ਬੱਲਾਂ ਵਿਖੇ 100 ਕਰੋੜ ਦਾ ਬਾਣੀ ਅਧਿਐਨ ਕੇਂਦਰ

CM Bhagwant Mann to lay the foundation stone of the Sri Guru Ravidas Ji Bani Adhyayan Kendra at Dera Sachkhand Ballan.

0

ਜਲੰਧਰ, 9 ਅਗਸਤ 2026 (ਹਰਸ਼ਪ੍ਰੀਤ ਕੌਰ) : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅੱਜ ਡੇਰਾ ਸੱਚਖੰਡ ਬੱਲਾਂ ਵਿਖੇ ਸ੍ਰੀ ਗੁਰੂ ਰਵਿਦਾਸ ਜੀ ਬਾਣੀ ਅਧਿਐਨ ਕੇਂਦਰ ਦਾ ਨੀਂਹ ਪੱਥਰ ਰੱਖਣਗੇ।

ਇਹ ਅਧਿਐਨ ਕੇਂਦਰ 10.5 ਏਕੜ ਜ਼ਮੀਨ ‘ਤੇ ਕਰੀਬ 100 ਕਰੋੜ ਰੁਪਏ ਦੀ ਲਾਗਤ ਨਾਲ ਤਿਆਰ ਕੀਤਾ ਜਾਵੇਗਾ। ਸਮਾਗਮ ਵਿੱਚ ਆਮ ਆਦਮੀ ਪਾਰਟੀ ਦੇ ਕਨਵੀਨਰ ਅਤੇ ਦਿੱਲੀ ਦੇ ਸਾਬਕਾ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਵੀ ਸ਼ਿਰਕਤ ਕਰਨਗੇ। ਇਸ ਪ੍ਰੋਜੈਕਟ ਨੂੰ ਸ੍ਰੀ ਗੁਰੂ ਰਵਿਦਾਸ ਜੀ ਦੀ ਬਾਣੀ ਅਤੇ ਵਿਚਾਰਧਾਰਾ ਦੇ ਅਧਿਐਨ ਅਤੇ ਪ੍ਰਚਾਰ-ਪ੍ਰਸਾਰ ਨਾਲ ਜੋੜ ਕੇ ਦੇਖਿਆ ਜਾ ਰਿਹਾ ਹੈ।

 

Exit mobile version