Home ਪੰਜਾਬ ਜ਼ਿਲ੍ਹੇ ਦੀਆਂ ਮੰਡੀਆਂ ਵਿੱਚ ਵੱਖ-ਵੱਖ ਖਰੀਦ ਏਜੰਸੀਆਂ ਵੱਲੋਂ 1ਲੱਖ 53 ਹਜਾਰ 866...

ਜ਼ਿਲ੍ਹੇ ਦੀਆਂ ਮੰਡੀਆਂ ਵਿੱਚ ਵੱਖ-ਵੱਖ ਖਰੀਦ ਏਜੰਸੀਆਂ ਵੱਲੋਂ 1ਲੱਖ 53 ਹਜਾਰ 866 ਮੀਟਰਕ ਟਨ ਝੌਨੇ ਦੀ ਕੀਤੀ ਗਈ ਖਰੀਦ-ਡਿਪਟੀ ਕਮਿਸ਼ਨਰ

153,866 Metric Tonnes of Paddy Procured in District Mandis: Deputy Commissioner

0
ਫ਼ਤਹਿਗੜ੍ਹ ਸਾਹਿਬ, 19 ਅਕਤੂਬਰ, 2026 (ਗੁਰਮੀਤ ਸਿੰਘ ਤੁੰਗ ) : ਝੋਨੇ ਦੀ ਖਰੀਦ ਲਈ ਜ਼ਿਲ੍ਹੇ ਦੀਆਂ ਮੰਡੀਆਂ ਵਿੱਚ ਹੁਣ ਤੱਕ 01 ਲੱਖ 59 ਹਜ਼ਾਰ 648 ਮੀਟਰਕ ਟਨ ਝੌਨੇ ਦੀ ਆਮਦ ਹੋਈ ਹੈ ਜਿਸ ਵਿੱਚੋਂ ਵੱਖ-ਵੱਖ ਸਰਕਾਰੀ ਖਰੀਦ ਏਜੰਸੀਆਂ ਵੱਲੋਂ 01 ਲੱਖ 53 ਹਜਾਰ 866 ਮੀਟਰਕ ਟਨ ਝੌਨੇ ਦੀ ਖਰੀਦ ਕੀਤੀ ਗਈ ਹੈ। ਖਰੀਦੇ ਗਏ ਝੌਨੇ ਦੀ 24 ਘੰਟੇ ਅੰਦਰ ਅਦਾਇਗੀ ਕਰਨ ਲਈ ਪੰਜਾਬ ਸਰਕਾਰ ਵੱਲੋਂ ਕੀਤੇ ਆਦੇਸ਼ਾਂ ਅਨੁਸਾਰ ਹੁਣ ਤੱਕ ਜ਼ਿਲ੍ਹੇ ਦੇ ਕਿਸਾਨਾਂ ਦੇ ਖਾਤਿਆਂ ਵਿੱਚ 344.62 ਕਰੋੜ ਰੁਪਏ ਜਮ੍ਹਾਂ ਕਰਵਾਏ ਗਏ ਹਨ। ਇਹ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਡਾ.ਸੋਨਾ ਥਿੰਦ  ਨੇ ਦਿੱਤੀ। ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਹੁਣ ਤੱਕ ਜ਼ਿਲ੍ਹੇ ਦੀਆਂ ਮੰਡੀਆਂ ਵਿੱਚ ਖਰੀਦੇ ਗਏ ਝੌਨੇ ਵਿੱਚੋਂ ਪਨਗ੍ਰੇਨ ਵੱਲੋਂ 71828 ਮੀਟਰਕ ਟਨ, ਮਾਰਕਫੈੱਡ ਵੱਲੋਂ 29330 ਮੀਟਰਕ ਟਨ, ਪਨਸਪ ਵੱਲੋਂ 33254 ਮੀਟਰਕ ਟਨ, ਵੇਅਰ ਹਾਊਸ ਵੱਲੋਂ 16036 ਮੀਟਰਕ ਟਨ,ਐਫ.ਸੀ.ਆਈ ਵੱਲੋਂ 3004 ਮੀਟਰਕ ਟਨ ਅਤੇ ਵਪਾਰੀਆਂ ਵੱਲੋਂ 413 ਮੀਟਰਕ ਟਨ ਝੌਨੇ ਦੀ ਖਰੀਦ ਕੀਤੀ ਗਈ ਹੈ। ਡਿਪਟੀ ਕਮਿਸ਼ਨਰ ਨੇ ਜ਼ਿਲ੍ਹੇ ਦੇ ਕਿਸਾਨਾਂ ਨੂੰ ਅਪੀਲ ਕੀਤੀ ਕਿ ਉਹ ਮੰਡੀਆਂ ਵਿੱਚ ਸੁੱਕਾ ਝੌਨਾ ਲੈ ਕੇ ਆਉਣ ਤਾਂ ਜੋ ਉਨ੍ਹਾਂ ਨੂੰ ਫਸਲ ਵੇਚਣ ਵਿੱਚ ਕਿਸੇ ਕਿਸਮ ਦੀ ਪ੍ਰੇਸ਼ਾਨੀ ਦਾ ਸਾਹਮਣਾ ਨਾ ਕਰਨਾ ਪਵੇ। ਉਨ੍ਹਾਂ ਇਹ ਅਪੀਲ ਵੀ ਕੀਤੀ ਕਿ ਵਾਤਾਵਰਣ ਪ੍ਰਦੂਸ਼ਣ ਨੂੰ ਠੱਲ ਪਾਉਣ ਅਤੇ ਜ਼ਮੀਨ ਦੀ ਉਪਜਾਊ ਸ਼ਕਤੀ ਨੂੰ ਬਰਕਰਾਰ ਰੱਖਣ ਲਈ ਝੋਨੇ ਦੀ ਪਰਾਲੀ ਨੂੰ ਅੱਗ ਨਾ ਲਗਾਈ ਜਾਵੇ ਤਾਂ ਜੋ ਵਾਤਾਵਰਣ ਪ੍ਰਦੂਸ਼ਣ ਦਾ ਖਾਤਮਾ ਕੀਤਾ ਜਾ ਸਕੇ।

Exit mobile version