Homeਪੰਜਾਬ16 ਅਗਸਤ ਨੂੰ ਜ਼ਿਲ੍ਹੇ ਦੇ ਸਾਰੇ ਪੋਲਿੰਗ ਬੂਥਾਂ 'ਤੇ ਲੱਗਣਗੇ ਵਿਸ਼ੇਸ਼ ਕੈਂਪ:...

16 ਅਗਸਤ ਨੂੰ ਜ਼ਿਲ੍ਹੇ ਦੇ ਸਾਰੇ ਪੋਲਿੰਗ ਬੂਥਾਂ ‘ਤੇ ਲੱਗਣਗੇ ਵਿਸ਼ੇਸ਼ ਕੈਂਪ: ਡਾ. ਸੋਨਾ ਥਿੰਦ

Special voter camps will be held at all polling stations in Fatehgarh Sahib on August 16 under SIR-2026.

ਫਤਿਹਗੜ੍ਹ ਸਾਹਿਬ, 9 ਅਗਸਤ, 2026 (ਹਰਸ਼ਪ੍ਰੀਤ ਕੌਰ) : ਭਾਰਤ ਚੋਣ ਕਮਿਸ਼ਨ ਦੀਆਂ ਹਦਾਇਤਾਂ ਤਹਿਤ ਚੱਲ ਰਹੀ ਸਪੈਸ਼ਲ ਇੰਟੈਂਸਿਵ ਰਿਵੀਜ਼ਨ (SIR)-2026 ਦੀ ਸਮੀਖਿਆ ਲਈ ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਚੋਣ ਅਫ਼ਸਰ ਡਾ. ਸੋਨਾ ਥਿੰਦ ਦੀ ਅਗਵਾਈ ਹੇਠ ਮਾਨਤਾ ਪ੍ਰਾਪਤ ਸਿਆਸੀ ਪਾਰਟੀਆਂ ਦੇ ਨੁਮਾਇੰਦਿਆਂ ਨਾਲ ਮੀਟਿੰਗ ਕੀਤੀ ਗਈ।

ਡਾ. ਸੋਨਾ ਥਿੰਦ ਨੇ ਦੱਸਿਆ ਕਿ ਜ਼ਿਲ੍ਹੇ ਦੇ ਕੁੱਲ 4,54,908 ਵੋਟਰਾਂ ਵਿੱਚੋਂ 4,21,639 ਦੇ ਐਨਿਊਮੇਰੇਸ਼ਨ ਫਾਰਮ ਡਿਜੀਟਾਈਜ਼ ਕੀਤੇ ਜਾ ਚੁੱਕੇ ਹਨ, ਜੋ ਕਿ 92.69 ਫੀਸਦੀ ਬਣਦਾ ਹੈ। ਤਸਦੀਕ ਦੌਰਾਨ 33,269 ਅਜਿਹੇ ਮਾਮਲੇ ਸਾਹਮਣੇ ਆਏ ਹਨ, ਜਿਨ੍ਹਾਂ ਵਿੱਚ ਮ੍ਰਿਤਕ, ਸਥਾਈ ਤੌਰ ‘ਤੇ ਹੋਰ ਥਾਵਾਂ ‘ਤੇ ਚਲੇ ਗਏ, ਗੈਰ-ਹਾਜ਼ਰ ਅਤੇ ਡੁਪਲੀਕੇਟ ਵੋਟਰਾਂ ਦੀਆਂ ਐਂਟਰੀਆਂ ਸ਼ਾਮਲ ਹਨ। ਉਨ੍ਹਾਂ ਦੱਸਿਆ ਕਿ 13 ਅਗਸਤ 2026 ਨੂੰ ਡਰਾਫਟ ਵੋਟਰ ਸੂਚੀ ਜਾਰੀ ਕੀਤੀ ਜਾਵੇਗੀ। ਇਸ ਤੋਂ ਬਾਅਦ 13 ਅਗਸਤ ਤੋਂ 12 ਸਤੰਬਰ ਤੱਕ ਦਾਅਵੇ ਅਤੇ ਇਤਰਾਜ਼ ਦਰਜ ਕਰਵਾਏ ਜਾ ਸਕਣਗੇ। ਅੰਤਿਮ ਵੋਟਰ ਸੂਚੀ 12 ਅਕਤੂਬਰ 2026 ਨੂੰ ਪ੍ਰਕਾਸ਼ਿਤ ਕੀਤੀ ਜਾਵੇਗੀ।

ਡਾ. ਥਿੰਦ ਨੇ ਦੱਸਿਆ ਕਿ 16 ਅਗਸਤ ਨੂੰ ਜ਼ਿਲ੍ਹੇ ਦੇ ਸਾਰੇ ਪੋਲਿੰਗ ਕੇਂਦਰਾਂ ਤੇ ਵਿਸ਼ੇਸ਼ ਕੈਂਪ ਲਗਾਏ ਜਾਣਗੇ। ਉਨ੍ਹਾਂ ਯੋਗ ਵੋਟਰਾਂ ਨੂੰ ਅਪੀਲ ਕੀਤੀ ਕਿ ਉਹ ਵੋਟਰ ਸੂਚੀ ਦੀ ਜਾਂਚ ਕਰਨ ਅਤੇ ਕਿਸੇ ਵੀ ਗਲਤੀ ਜਾਂ ਨਾਮ ਦਰਜ ਨਾ ਹੋਣ ਦੀ ਸੂਰਤ ਵਿੱਚ ਨਿਰਧਾਰਤ ਸਮੇਂ ਅੰਦਰ ਦਾਅਵੇ ਤੇ ਇਤਰਾਜ਼ ਜ਼ਰੂਰ ਦਰਜ ਕਰਵਾਉਣ। ਉਨ੍ਹਾਂ ਕਿਹਾ ਕਿ ਸਹੀ ਅਤੇ ਪਾਰਦਰਸ਼ੀ ਵੋਟਰ ਸੂਚੀ ਲੋਕਤੰਤਰ ਦੀ ਮਜ਼ਬੂਤ ਨੀਂਹ ਹੈ ਅਤੇ ਇਸ ਪ੍ਰਕਿਰਿਆ ਵਿੱਚ ਸਾਰੇ ਸਿਆਸੀ ਦਲਾਂ ਅਤੇ ਵੋਟਰਾਂ ਦਾ ਸਹਿਯੋਗ ਜ਼ਰੂਰੀ ਹੈ।

 

RELATED ARTICLES
- Advertisment -
Google search engine
Google search engine
Google search engine

Most Popular

Recent Comments