Homeਪੰਜਾਬਜ਼ਿਲ੍ਹੇ ਦੀਆਂ ਮੰਡੀਆਂ ਵਿੱਚ 01 ਲੱਖ 95 ਹਜ਼ਾਰ 094 ਮੀਟਰਿਕ ਟਨ ਝੋਨੇ...

ਜ਼ਿਲ੍ਹੇ ਦੀਆਂ ਮੰਡੀਆਂ ਵਿੱਚ 01 ਲੱਖ 95 ਹਜ਼ਾਰ 094 ਮੀਟਰਿਕ ਟਨ ਝੋਨੇ ਦੀ ਹੋਈ ਖਰੀਦ-ਡਿਪਟੀ ਕਮਿਸ਼ਨਰ

ਫ਼ਤਹਿਗੜ੍ਹ ਸਾਹਿਬ, 22 ਅਕਤੂਬਰ, 2026 (ਚੌਧਰੀ ਪ੍ਰਭਜੀਤ ਸਿੰਘ): ਝੋਨੇ ਦੀ ਖਰੀਦ ਲਈ ਜ਼ਿਲ੍ਹੇ ਵਿੱਚ ਬਣਾਏ ਖਰੀਦ ਕੇਂਦਰਾਂ ਤੇ ਝੋਨੇ ਦੀ ਖਰੀਦ ਜੰਗੀ ਪੱਧਰ ਤੇ ਨਾਲ ਚੱਲ ਰਹੀ ਹੈ ਅਤੇ ਹੁਣ ਤੱਕ ਮੰਡੀਆਂ ਵਿੱਚ ਆਏ 02 ਲੱਖ 381 ਮੀਟਰਿਕ ਟਨ ਝੋਨੇ ਵਿੱਚੋਂ ਵੱਖ-ਵੱਖ ਖਰੀਦ ਏਜੰਸੀਆਂ ਵੱਲੋਂ 01 ਲੱਖ 95 ਹਜ਼ਾਰ 94 ਮੀਟਰਿਕ ਟਨ ਝੋਨੇ ਦੀ ਖਰੀਦ ਕੀਤੀ ਗਈ ਹੈ। ਖਰੀਦ ਏਜੰਸੀਆਂ ਵੱਲੋਂ ਮੰਡੀਆਂ ਵਿੱਚ ਖਰੀਦੇ ਗਏ ਕੁੱਲ ਝੋਨੇ ਵਿੱਚੋਂ 01 ਲੱਖ 37 ਹਜਾਰ 85 ਮੀਟਰਿਕ ਟਨ ਝੋਨੇ ਦੀ ਲਿਫਟਿੰਗ ਕਰਵਾਈ ਗਈ ਹੈ ਤੇ ਖਰੀਦੇ ਗਏ ਝੋਨੇ ਦੀ ਅਦਾਇਗੀ ਵਜੋਂ ਕਿਸਾਨਾਂ ਦੇ ਬੈਂਕ ਖਾਤਿਆਂ ਵਿੱਚ 443.05 ਕਰੋੜ ਰੁਪਏ ਜਮ੍ਹਾਂ ਕਰਵਾਏ ਗਏ ਹਨ।

ਇਹ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਡਾ.ਸੋਨਾ ਥਿੰਦ ਨੇ ਦੱਸਿਆ ਕਿ ਮੰਡੀਆਂ ਵਿੱਚ ਖਰੀਦੇ ਗਏ ਕੁੱਲ ਝੋਨੇ ਵਿੱਚੋਂ ਪਨਗ੍ਰੇਨ ਵੱਲੋਂ 90336 ਮੀਟਰਿਕ ਟਨ, ਮਾਰਕਫੈੱਡ ਵੱਲੋਂ 37534 ਮੀਟਰਿਕ ਟਨ, ਪਨਸਪ ਵੱਲੋਂ 42499 ਮੀਟਰਿਕ ਟਨ, ਵੇਅਰ ਹਾਊਸ ਵੱਲੋਂ  19323 ਮੀਟਰਿਕ ਟਨ, ਐਫ.ਸੀ.ਆਈ. ਵੱਲੋਂ 4989 ਮੀਟਰਿਕ ਟਨ ਤੇ ਵਪਾਰੀਆਂ ਵੱਲੋਂ 413 ਮੀਟਰਿਕ ਟਨ ਝੋਨੇ ਦੀ ਖਰੀਦ ਕੀਤੀ ਗਈ ਹੈ।

ਡਾ. ਸੋਨਾ ਥਿੰਦ ਨੇ ਜ਼ਿਲ੍ਹੇ ਦੇ ਕਿਸਾਨਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਦੂਸ਼ਿਤ ਹੁੰਦੇ ਜਾ ਰਹੇ ਵਾਤਾਵਰਣ ਨੂੰ ਬਚਾਉਣ ਲਈ ਇਹ ਜਰੂਰੀ ਹੈ ਕਿ ਕਿਸਾਨ ਝੋਨੇ ਦੀ ਪਰਾਲੀ ਨੂੰ ਅੱਗ ਲਗਾਉਣ ਦੀ ਥਾਂ ਉਸ ਨੂੰ ਖੇਤ ਵਿੱਚ ਹੀ ਵਾਹ ਦੇਣ ਕਿਉਂਕਿ ਅਜਿਹਾ ਕਰਨ ਨਾਲ ਜਿਥੇ ਵਾਤਾਵਰਣ ਪ੍ਰਦੂਸ਼ਣ ਦਾ ਖਾਤਮਾ ਕੀਤਾ ਜਾ ਸਕੇਗਾ ਉਥੇ ਹੀ ਇਸ ਨਾਲ ਜ਼ਮੀਨ ਦੀ ਉਪਜਾਊ ਸ਼ਕਤੀ ਵਿੱਚ ਵਾਧਾ ਹੋਵੇਗਾ।

RELATED ARTICLES
- Advertisment -
Google search engine
Google search engine
Google search engine

Most Popular

Recent Comments