Homeਪੰਜਾਬਮੇਰਾ ਘਰ ਮੇਰੇ ਨਾਮ’ ਸਕੀਮ ਤਹਿਤ ਪਿੰਡ ਈਸਾਪੁਰ ਦੇ 200 ਪਰਿਵਾਰਾਂ ਨੂੰ...

ਮੇਰਾ ਘਰ ਮੇਰੇ ਨਾਮ’ ਸਕੀਮ ਤਹਿਤ ਪਿੰਡ ਈਸਾਪੁਰ ਦੇ 200 ਪਰਿਵਾਰਾਂ ਨੂੰ ਮਿਲੇ ਮਾਲਕੀ ਹੱਕ

200 Families in Isapur Village Receive Ownership Rights Under Punjab Government’s ‘Mera Ghar Mere Naam’ Scheme.

ਪ੍ਰਾਪਰਟੀ ਕਾਰਡ ਮਿਲਣ ਨਾਲ ਲੋਕਾਂ ਨੂੰ ਆਪਣੇ ਘਰਾਂ ਦੇ ਮਾਲਕੀ ਹੱਕਾਂ ਦਾ ਮਿਲੇਗਾ ਕਾਨੂੰਨੀ ਆਧਾਰ
ਧੂਰੀ, 28 ਨਵੰਬਰ, 2026 (ਚੌਧਰੀ ਪ੍ਰਭਜੀਤ ਸਿੰਘ ) : ਪੰਜਾਬ ਸਰਕਾਰ ਵੱਲੋਂ ਪਿੰਡਾਂ ਦੇ ਲੋਕਾਂ ਨੂੰ ਉਨ੍ਹਾਂ ਦੇ ਘਰਾਂ ਦੇ ਮਾਲਕੀ ਹੱਕ ਪ੍ਰਦਾਨ ਕਰਨ ਦੇ ਉਦੇਸ਼ ਨਾਲ ਚਲਾਈ ਜਾ ਰਹੀ ‘ਮੇਰਾ ਘਰ ਮੇਰੇ ਨਾਮ’ ਸਕੀਮ ਤਹਿਤ ਅੱਜ ਪਿੰਡ ਈਸਾਪੁਰ ਵਿਖੇ ਵਿਸ਼ੇਸ਼ ਸਮਾਗਮ ਕਰਵਾਇਆ ਗਿਆ। ਇਸ ਮੌਕੇ ਪੰਜਾਬ ਵਕਫ਼ ਬੋਰਡ ਦੇ ਮੈਂਬਰ ਅਤੇ ਮੁੱਖ ਮੰਤਰੀ ਦਫ਼ਤਰ ਦੇ ਇੰਚਾਰਜ ਡਾ. ਅਨਵਰ ਭਸੌੜ ਅਤੇ ਜ਼ਿਲ੍ਹਾ ਪ੍ਰੀਸ਼ਦ ਦੇ ਚੇਅਰਮੈਨ ਰਛਪਾਲ ਸਿੰਘ ਭੁੱਲਰ ਨੇ ਕਰੀਬ 200 ਲਾਭਪਾਤਰੀਆਂ ਨੂੰ ਪ੍ਰਾਪਰਟੀ ਕਾਰਡ ਸੌਂਪੇ।
ਇਸ ਮੌਕੇ ਸੰਬੋਧਨ ਕਰਦਿਆਂ ਡਾ. ਅਨਵਰ ਭਸੌੜ ਅਤੇ ਰਛਪਾਲ ਸਿੰਘ ਭੁੱਲਰ ਨੇ ਕਿਹਾ ਕਿ ‘ਮੇਰਾ ਘਰ ਮੇਰੇ ਨਾਮ’ ਸਕੀਮ ਪੰਜਾਬ ਸਰਕਾਰ ਦਾ ਇੱਕ ਅਹਿਮ ਲੋਕ-ਪੱਖੀ ਉਪਰਾਲਾ ਹੈ, ਜਿਸ ਦਾ ਮੁੱਖ ਉਦੇਸ਼ ਪਿੰਡਾਂ ਦੇ ਲੋਕਾਂ ਨੂੰ ਉਨ੍ਹਾਂ ਦੇ ਘਰਾਂ ਦੇ ਮਾਲਕੀ ਹੱਕ ਪ੍ਰਦਾਨ ਕਰਕੇ ਉਨ੍ਹਾਂ ਨੂੰ ਸਮਾਜਿਕ ਅਤੇ ਆਰਥਿਕ ਤੌਰ ’ਤੇ ਮਜ਼ਬੂਤ ਕਰਨਾ ਹੈ। ਉਨ੍ਹਾਂ ਕਿਹਾ ਕਿ ਪਿੰਡਾਂ ਵਿੱਚ ਲੰਮੇ ਸਮੇਂ ਤੋਂ ਆਬਾਦੀ ਵਾਲੇ ਖੇਤਰਾਂ ਵਿੱਚ ਰਹਿ ਰਹੇ ਬਹੁਤ ਸਾਰੇ ਪਰਿਵਾਰਾਂ ਕੋਲ ਆਪਣੇ ਘਰਾਂ ਦੀ ਮਾਲਕੀ ਸਬੰਧੀ ਕੋਈ ਠੋਸ ਦਸਤਾਵੇਜ਼ ਨਹੀਂ ਸੀ। ਇਸ ਸਕੀਮ ਰਾਹੀਂ ਅਜਿਹੇ ਪਰਿਵਾਰਾਂ ਨੂੰ ਉਨ੍ਹਾਂ ਦੇ ਘਰਾਂ ਦੇ ਮਾਲਕੀ ਹੱਕਾਂ ਦੀ ਮਾਨਤਾ ਦੇਣ ਲਈ ਅਹਿਮ ਕਦਮ ਚੁੱਕਿਆ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਪ੍ਰਾਪਰਟੀ ਕਾਰਡ ਸਿਰਫ਼ ਇੱਕ ਦਸਤਾਵੇਜ਼ ਨਹੀਂ, ਸਗੋਂ ਲਾਭਪਾਤਰੀ ਪਰਿਵਾਰਾਂ ਲਈ ਆਪਣੇ ਘਰ ਦੀ ਮਾਲਕੀ ਦਾ ਭਰੋਸਾ ਅਤੇ ਸੁਰੱਖਿਆ ਦਾ ਪ੍ਰਤੀਕ ਹੈ। ਇਸ ਨਾਲ ਲੋਕਾਂ ਨੂੰ ਆਪਣੇ ਘਰਾਂ ਸਬੰਧੀ ਮਾਲਕੀ ਦੇ ਹੱਕਾਂ ਦੀ ਪੁਸ਼ਟੀ ਕਰਨ ਵਿੱਚ ਸਹੂਲਤ ਮਿਲੇਗੀ ਅਤੇ ਭਵਿੱਖ ਵਿੱਚ ਜਾਇਦਾਦ ਨਾਲ ਸਬੰਧਤ ਕੰਮਾਂ ਲਈ ਵੀ ਲੋੜੀਂਦੇ ਦਸਤਾਵੇਜ਼ ਉਪਲਬਧ ਹੋਣਗੇ।
ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਲੋਕਾਂ ਦੀਆਂ ਬੁਨਿਆਦੀ ਲੋੜਾਂ ਪੂਰੀਆਂ ਕਰਨ ਦੇ ਨਾਲ-ਨਾਲ ਉਨ੍ਹਾਂ ਨੂੰ ਉਨ੍ਹਾਂ ਦੇ ਜਾਇਜ਼ ਹੱਕ ਦਿਵਾਉਣ ਲਈ ਵੀ ਲਗਾਤਾਰ ਉਪਰਾਲੇ ਕੀਤੇ ਜਾ ਰਹੇ ਹਨ। ਸਰਕਾਰ ਦਾ ਮਕਸਦ ਇਹ ਯਕੀਨੀ ਬਣਾਉਣਾ ਹੈ ਕਿ ਵਿਕਾਸ ਅਤੇ ਲੋਕ ਭਲਾਈ ਦੀਆਂ ਯੋਜਨਾਵਾਂ ਦਾ ਲਾਭ ਸਮਾਜ ਦੇ ਹਰ ਵਰਗ ਅਤੇ ਪਿੰਡ ਦੇ ਆਖਰੀ ਘਰ ਤੱਕ ਪਹੁੰਚੇ। ਉਨ੍ਹਾਂ ਕਿਹਾ ਕਿ ‘ਮੇਰਾ ਘਰ ਮੇਰੇ ਨਾਮ’ ਸਕੀਮ ਇਸੇ ਲੋਕ-ਪੱਖੀ ਸੋਚ ਦਾ ਪ੍ਰਗਟਾਵਾ ਹੈ, ਜਿਸ ਨਾਲ ਪੇਂਡੂ ਖੇਤਰਾਂ ਦੇ ਲੋਕਾਂ ਨੂੰ ਆਪਣੇ ਘਰਾਂ ਦੇ ਹੱਕਾਂ ਸਬੰਧੀ ਵੱਡੀ ਰਾਹਤ ਮਿਲ ਰਹੀ ਹੈ। ਉਨ੍ਹਾਂ ਕਿਹਾ ਕਿ ਪਿੰਡ ਈਸਾਪੁਰ ਦੇ ਕਰੀਬ 200 ਪਰਿਵਾਰਾਂ ਨੂੰ ਪ੍ਰਾਪਰਟੀ ਕਾਰਡ ਸੌਂਪਣਾ ਇਸ ਗੱਲ ਦਾ ਪ੍ਰਮਾਣ ਹੈ ਕਿ ਸਰਕਾਰ ਲੋਕਾਂ ਤੱਕ ਸਰਕਾਰੀ ਯੋਜਨਾਵਾਂ ਦਾ ਲਾਭ ਪਹੁੰਚਾਉਣ ਲਈ ਜ਼ਮੀਨੀ ਪੱਧਰ ’ਤੇ ਕੰਮ ਕਰ ਰਹੀ ਹੈ। ਉਨ੍ਹਾਂ ਲਾਭਪਾਤਰੀਆਂ ਨੂੰ ਪ੍ਰਾਪਰਟੀ ਕਾਰਡ ਮਿਲਣ ’ਤੇ ਵਧਾਈ ਦਿੰਦਿਆਂ ਕਿਹਾ ਕਿ ਇਹ ਕਾਰਡ ਉਨ੍ਹਾਂ ਦੇ ਪਰਿਵਾਰਾਂ ਲਈ ਆਪਣੇ ਘਰਾਂ ਨਾਲ ਜੁੜੇ ਹੱਕਾਂ ਦੀ ਸੁਰੱਖਿਆ ਵੱਲ ਇੱਕ ਮਹੱਤਵਪੂਰਨ ਕਦਮ ਸਾਬਤ ਹੋਣਗੇ। ਇਸ ਮੌਕੇ ਪਿੰਡ ਦੇ ਸਰਪੰਚ ਜੋਰਾ ਸਿੰਘ, ਡੀਸੀ ਘਨੌਰ, ਸਨੀ ਘਨੌਰ ਸਮੇਤ ਪਿੰਡ ਦੇ ਪਤਵੰਤੇ, ਮੋਹਤਬਰ ਵਿਅਕਤੀ ਅਤੇ ਵੱਡੀ ਗਿਣਤੀ ਵਿੱਚ ਪਿੰਡ ਵਾਸੀ ਮੌਜੂਦ ਸਨ।
RELATED ARTICLES
- Advertisment -
Google search engine
Google search engine
Google search engine

Most Popular

Recent Comments