Homeਪੰਜਾਬਪੰਜਾਬ ਦੀਆਂ ਦੋ ਧੀਆਂ ਇਰਾਕ ਤੇ ਮਸਕਟ ਤੋਂ ਵਾਪਸ ਪਰਤੀਆਂ ਸੰਤ ਬਲਬੀਰ...

ਪੰਜਾਬ ਦੀਆਂ ਦੋ ਧੀਆਂ ਇਰਾਕ ਤੇ ਮਸਕਟ ਤੋਂ ਵਾਪਸ ਪਰਤੀਆਂ ਸੰਤ ਬਲਬੀਰ ਸਿੰਘ ਸੀਚੇਵਾਲ ਦੇ ਅਣਥੱਕ ਯਤਨਾਂ ਸਦਕਾ

ਰਾਜ ਸਭਾ ਮੈਂਬਰ ਸੰਤ ਬਲਬੀਰ ਸਿੰਘ ਸੀਚੇਵਾਲ ਦੇ ਅਣਥੱਕ ਯਤਨਾਂ ਸਦਕਾ ਮੁੜ ਜੀਵਨ ਪ੍ਰਾਪਤ ਕਰਨ ਵਾਲੀਆਂ ਇਨ੍ਹਾਂ 7 ਧੀਆਂ ਵਿੱਚੋਂ ਦੋ ਧੀਆਂ ਨੇ ਨਿਰਮਲ ਕੁਟੀਆ ਸੁਲਤਾਨਪੁਰ ਵਿਖੇ ਪਹੁੰਚ ਕੇ ਅਜਿਹੇ ਸਨਸਨੀਖੇਜ਼ ਖੁਲਾਸੇ ਕੀਤੇ ਕਿ ਇਨਸਾਨੀਅਤ ਸ਼ਰਮਸਾਰ ਹੋ ਗਈ। ਇਨ੍ਹਾਂ ਦੋਵਾਂ ਧੀਆਂ ਨੇ ਖੁਲਾਸਾ ਕੀਤਾ ਕਿ ਮਨੁੱਖੀ ਤਸਕਰੀ ਵਿੱਚ ਸ਼ਾਮਲ ਪੰਜਾਬ ਦੇ ਟਰੈਵਲ ਏਜੰਟਾਂ ਨੇ ਕੁੜੀਆਂ ਨੂੰ ਵੇਚਣ ਦੀ ਪ੍ਰਕਿਰਿਆ ਹੀ ਨਹੀਂ ਰੋਕੀ, ਸਗੋਂ ਆਪਣਾ ਰੂਟ ਬਦਲ ਕੇ ਦਿੱਲੀ ਦੀ ਬਜਾਏ ਮੁੰਬਈ ਤੱਕ ਪਹੁੰਚਾਇਆ।

ਦੋਵੇਂ ਧੀਆਂ ਇਰਾਕ-ਮਸਕਟ ਤੋਂ ਪਰਤੀਆਂ ਅਤੇ ਐਤਵਾਰ ਨੂੰ ਸੁਲਤਾਨਪੁਰ ਲੋਧੀ ਦੇ ਨਿਰਮਲ ਕੁਟੀਆ ਵਿਖੇ ਰਾਜ ਸਭਾ ਮੈਂਬਰ ਸੰਤ ਬਲਬੀਰ ਸਿੰਘ ਸੀਚੇਵਾਲ ਨਾਲ ਮੁਲਾਕਾਤ ਕੀਤੀ। ਸੰਤ ਬਲਬੀਰ ਸਿੰਘ ਸੀਚੇਵਾਲ ਨੇ ਇਨ੍ਹਾਂ ਧੀਆਂ ‘ਤੇ ਹੋਏ ਤਸ਼ੱਦਦ ਦੀਆਂ ਦਰਦਨਾਕ ਕਹਾਣੀਆਂ ਸੁਣ ਕੇ ਮੋਗਾ ਅਤੇ ਬਰਨਾਲਾ ਜ਼ਿਲ੍ਹਿਆਂ ਦੇ ਥਾਣਾ ਮੁਖੀਆਂ ਨੂੰ ਪੀੜਤ ਲੜਕੀਆਂ ਦੀਆਂ ਸ਼ਿਕਾਇਤਾਂ ਨੂੰ ਪਹਿਲ ਦੇ ਆਧਾਰ ‘ਤੇ ਸੁਣਨ ਦੇ ਨਿਰਦੇਸ਼ ਦਿੱਤੇ। ਸੰਤ ਸੀਚੇਵਾਲ ਨੇ ਕਿਹਾ ਕਿ ਜਦੋਂ ਤੱਕ ਠੱਗ ਟਰੈਵਲ ਏਜੰਟਾਂ ਖਿਲਾਫ ਸਖਤ ਕਾਰਵਾਈ ਨਹੀਂ ਕੀਤੀ ਜਾਂਦੀ, ਉਦੋਂ ਤੱਕ ਅਰਬ ਦੇਸ਼ਾਂ ਵਿੱਚ ਮਨੁੱਖੀ ਤਸਕਰੀ ਦੇ ਗੈਰ-ਕਾਨੂੰਨੀ ਧੰਦੇ ਨੂੰ ਰੋਕਿਆ ਨਹੀਂ ਜਾ ਸਕਦਾ।

RELATED ARTICLES

LEAVE A REPLY

Please enter your comment!
Please enter your name here

- Advertisment -
Google search engine

Most Popular

Recent Comments