ਦਿੱਲੀ ਵਿਚ ਵਿਧਾਨਸਭਾ ਚੋਣਾਂ ਵਿਚ ਬਹੁਤ ਘੱਟ ਸਮਾਂ ਰਹਿ ਗਿਆ ਹੈ। ਹੁਣ ਆਮ ਆਦਮੀ ਪਾਰਟੀ ਨੇ ਦਿੱਲੀ ਵਿਧਾਨ ਸਭਾ ਚੋਣਾਂ 2025 ਤੋਂ ਪਹਿਲਾਂ ਪੁਜਾਰੀ ਅਤੇ ਗ੍ਰੰਥੀ ਸਨਮਾਨ ਯੋਜਨਾ ਦਾ ਐਲਾਨ ਕੀਤਾ ਹੈ। ਇਸ ਯੋਜਨਾ ਤਹਿਤ ਦਿੱਲੀ ਦੇ ਸਾਰੇ ਪੁਜਾਰੀਆਂ ਅਤੇ ਗ੍ਰੰਥੀਆਂ ਨੂੰ ਹਰ ਮਹੀਨੇ 18000 ਰੁਪਏ ਦਿੱਤੇ ਜਾਣਗੇ। ਕੇਜਰੀਵਾਲ ਨੇ ਕਿਹਾ ਕਿ 2025 ‘ਚ ਸਾਡੀ ਸਰਕਾਰ ਦੇ ਸੱਤਾ ‘ਚ ਵਾਪਸ ਆਉਂਦੇ ਹੀ ਇਸ ਯੋਜਨਾ ਤਹਿਤ ਪੁਜਾਰੀਆਂ ਅਤੇ ਗ੍ਰੰਥੀਆਂ ਨੂੰ ਹਰ ਮਹੀਨੇ 18,000 ਰੁਪਏ ਦਿੱਤੇ ਜਾਣਗੇ।