Homeਪੰਜਾਬਸੀ.ਐਮ. ਵਿੰਡੋ ਅਤੇ ਪੀ.ਜੀ.ਆਰ.ਐਸ. ਪੋਰਟਲ ‘ਤੇ ਜਨਤਕ ਸ਼ਿਕਾਇਤਾਂ ਨੂੰ ਸਮਾਂਬੱਧ ਤਰੀਕੇ ਨਾਲ...

ਸੀ.ਐਮ. ਵਿੰਡੋ ਅਤੇ ਪੀ.ਜੀ.ਆਰ.ਐਸ. ਪੋਰਟਲ ‘ਤੇ ਜਨਤਕ ਸ਼ਿਕਾਇਤਾਂ ਨੂੰ ਸਮਾਂਬੱਧ ਤਰੀਕੇ ਨਾਲ ਕਰਨ ਦੇ ਦਿੱਤੇ ਨਿਰਦੇਸ਼- ਡਾ: ਨਵਜੋਤ ਸ਼ਰਮਾ

ਪਟਿਆਲਾ 7 ਜਨਵਰੀ
ਮੁੱਖ ਮੰਤਰੀ ਸ੍ਰ ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ਅਨੁਸਾਰ ਮੁੱਖ ਮੰਤਰੀ ਫੀਲਡ ਅਫਸਰ ਡਾ: ਨਵਜੋਤ
ਸ਼ਰਮਾ ਨੇ ਪ੍ਰਬੰਧਕੀ ਕੰਪਲੈਕਸ ਪਟਿਆਲਾ ਵਿਖੇ ਵੱਖ-ਵੱਖ ਵਿਭਾਗਾਂ ਦੇ ਨੋਡਲ ਅਧਿਕਾਰੀਆਂ ਨਾਲ ਮੀਟਿੰਗ ਕਰਦਿਆਂ ਕਿਹਾ ਕਿ
ਪੀ.ਜੀ.ਆਰ.ਐਸ.ਪੋਰਟਲ ਤੇ ਲੰਬਿਤ ਪਏ ਕੇਸਾਂ ਦਾ ਤੁਰੰਤ ਨਿਪਟਾਰਾ ਕੀਤਾ ਜਾਵੇ । ਉਹਨਾਂ ਬੈਠਕ ਵਿੱਚ ਵਿਭਾਗਾਂ ਦੇ ਨੋਡਲ
ਅਧਿਕਾਰੀਆਂ ਅਤੇ ਕਰਮਚਾਰੀਆਂ ਤੋਂ ਪੀ.ਜੀ.ਆਰ.ਐਸ. ਪੋਰਟਲ ਤੇ ਲੰਬਿਤ ਪਏ ਕੇਸਾਂ ਦਾ ਜਾਇਜ਼ਾ ਲਿਆ । ਉਹਨਾਂ
ਮੀਟਿੰਗ ਵਿੱਚ ਅਧਿਕਾਰੀਆਂ ਨੂੰ ਜਨਤਕ ਸ਼ਿਕਾਇਤਾਂ ਨੂੰ ਸਮਾਂਬੱਧ ਤਰੀਕੇ ਨਾਲ ਕਰਨ ਦੇ ਨਿਰਦੇਸ਼ ਵੀ ਦਿੱਤੇ ।

ਡਾ: ਨਵਜੋਤ ਸ਼ਰਮਾ ਮੁੱਖ ਮੰਤਰੀ ਫੀਲਡ ਅਫਸਰ ਨੇ ਪੋਰਟਲ ਤੇ ਪੈਂਡਿੰਗ ਪਏ ਕੇਸਾਂ ਨੂੰ ਗੰਭੀਰਤਾ ਨਾਲ
ਲੈਂਦਿਆਂ ਕਿਹਾ ਕਿ ਲੋਕਾਂ ਦੀ ਖੱਜਲ ਖੁਆਰੀ ਬਰਦਾਸ਼ਤ ਨਹੀ ਕੀਤੀ ਜਾਵੇਗੀ । ਉਹਨਾਂ ਕਿਹਾ ਕਿ ਹਰੇਕ ਅਰਜੀ ਨੂੰ ਸਿਸਟਮ ‘ਚ
ਦਰਜ ਅਤੇ ਰਿਕਾਰਡ ਮੁਤਾਬਿਕ ਕੀਤਾ ਜਾਵੇ ਅਤੇ ਸਮਾਂਬੱਧ ਤਰੀਕੇ ਨਾਲ ਉਸ ਦਾ ਹੱਲ ਕੀਤਾ ਜਾਵੇ ।
ਉਹਨਾਂ ਦੱਸਿਆ ਕਿ ਸੀ.ਐਮ.ਵਿੰਡੋ ਅਤੇ ਹੈਲਪ ਡੈਸਕ ਦਾ ਮੁੱਖ ਉਦੇਸ਼ ਜਨਤਕ ਸ਼ਿਕਾਇਤਾਂ ਨੂੰ
ਸੁਵਿਧਾਜਨਕ ਅਤੇ ਪਾਰਦਰਸ਼ੀ ਢੰਗ ਨਾਲ ਹੱਲ ਕਰਨਾ ਹੈ । ਉਹਨਾਂ ਸਮੂਹ ਅਧਿਕਾਰੀਆਂ/ਕਰਮਚਾਰੀਆਂ ਕਿਹਾ ਕਿ ਲੋਕਾਂ ਦੀਆਂ
ਸ਼ਿਕਾਇਤਾਂ ਅਤੇ ਮਸਲਿਆਂ ਦਾ ਤੁਰੰਤ ਨਿਪਟਾਰਾ ਕਰਨ ਲਈ ਹਰ ਸੰਭਵ ਯਤਨ ਕੀਤੇ ਜਾਣ ।
ਮੀਟਿੰਗ ਵਿੱਚ ਵੱਖ ਵੱਖ ਵਿਭਾਗਾਂ ਦੇ ਅਧਿਕਾਰੀ ਅਤੇ ਕਰਮਚਾਰੀ ਸ਼ਾਮਲ ਸਨ ।

RELATED ARTICLES

LEAVE A REPLY

Please enter your comment!
Please enter your name here

- Advertisment -
Google search engine

Most Popular

Recent Comments