Homeਸੰਸਾਰਜਸਟਿਨ ਟਰੂਡੋ ਦੇ ਅਸਤੀਫੇ ਤੋਂ ਬਾਅਦ ਪ੍ਰਧਾਨ ਮੰਤਰੀ ਦੀ ਦੌੜ ਤੇਜ਼

ਜਸਟਿਨ ਟਰੂਡੋ ਦੇ ਅਸਤੀਫੇ ਤੋਂ ਬਾਅਦ ਪ੍ਰਧਾਨ ਮੰਤਰੀ ਦੀ ਦੌੜ ਤੇਜ਼

ਕੈਨੇਡਾ ਦੇ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਨੇ ਸੋਮਵਾਰ ਨੂੰ ਸੱਤਾਧਾਰੀ ਲਿਬਰਲ ਪਾਰਟੀ ਦੇ ਨੇਤਾ ਅਤੇ ਪ੍ਰਧਾਨ ਮੰਤਰੀ ਦੇ ਅਹੁਦੇ ਤੋਂ ਅਸਤੀਫਾ ਦੇ ਦਿੱਤਾ ਹੈ। ਸੋਮਵਾਰ ਨੂੰ ਟਰੂਡੋ ਨੇ ਆਪਣੇ ਅਸਤੀਫੇ ਦਾ ਐਲਾਨ ਕਰਦਿਆਂ ਕਿਹਾ ਕਿ ਪਾਰਟੀ ਦਾ ਨਵਾਂ ਆਗੂ ਚੁਣੇ ਜਾਣ ਤੋਂ ਬਾਅਦ ਉਹ ਪ੍ਰਧਾਨ ਮੰਤਰੀ ਦਾ ਅਹੁਦਾ ਛੱਡ ਦੇਣਗੇ।  ਲਿਬਰਲ ਪਾਰਟੀ ਦੇ ਨਵੇਂ ਨੇਤਾ ਲਈ ਕਈ ਨਾਂ ਸਾਹਮਣੇ ਆਏ ਹਨ। ਦੋ ਭਾਰਤੀ ਮੂਲ ਦੇ ਸਿਆਸਤਦਾਨ ਵੀ ਹਨ, ਜਿਨ੍ਹਾਂ ਵਿੱਚੋਂ ਇੱਕ ਕੈਨੇਡਾ ਦਾ ਨਵਾਂ ਪ੍ਰਧਾਨ ਮੰਤਰੀ ਬਣ ਸਕਦਾ ਹੈ। ਇਸ ਵਿੱਚ ਇੱਕ ਨਾਮ ਅਨੀਤਾ ਆਨੰਦ ਦਾ ਹੈ ਅਤੇ ਦੂਜਾ ਜਾਰਜ ਚਾਹਲ ਦਾ ਹੈ।

ਜਸਟਿਨ ਟਰੂਡੋ ਤੋਂ ਬਾਅਦ ਕਈ ਆਗੂ ਉਨ੍ਹਾਂ ਦੀ ਥਾਂ ਲੈਣ ਦੀ ਦੌੜ ਵਿੱਚ ਹਨ। ਇਨ੍ਹਾਂ ਵਿੱਚ ਕ੍ਰਿਸਟੀਆ ਫ੍ਰੀਲੈਂਡ, ਮਾਰਕ ਕਾਰਨੇ, ਡੋਮਿਨਿਕ ਲੇਬਲੈਂਕ, ਮੇਲਾਨੀ ਜੋਲੀ, ਫ੍ਰੈਂਕੋਇਸ-ਫਿਲਿਪ ਸ਼ੈਂਪੇਨ, ਕ੍ਰਿਸਟੀ ਕਲਾਰਕ, ਅਨੀਤਾ ਆਨੰਦ ਅਤੇ ਜਾਰਜ ਚਾਹਲ ਸ਼ਾਮਲ ਹਨ।

RELATED ARTICLES

LEAVE A REPLY

Please enter your comment!
Please enter your name here

- Advertisment -
Google search engine

Most Popular

Recent Comments