Homeਪੰਜਾਬਪਿੰਡਾਂ ਦੇ ਵਿਕਾਸ ਕਾਰਜਾਂ ਵਿੱਚ ਹੋਰ ਤੇਜੀ ਲਿਆਂਦੀ ਜਾਵੇ-ਅਨੁਪ੍ਰਿਤਾ ਜੌਹਲ

ਪਿੰਡਾਂ ਦੇ ਵਿਕਾਸ ਕਾਰਜਾਂ ਵਿੱਚ ਹੋਰ ਤੇਜੀ ਲਿਆਂਦੀ ਜਾਵੇ-ਅਨੁਪ੍ਰਿਤਾ ਜੌਹਲ

ਪਟਿਆਲਾ 9 ਨਵੰਬਰ

ਵਧੀਕ ਡਿਪਟੀ ਕਮਿਸ਼ਨਰ (ਪੇਂਡੂ ਵਿਕਾਸ) ਅਨੁਪ੍ਰਿਤਾ ਜੌਹਲ ਵੱਲੋਂ ਅੱਜ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਪਟਿਆਲਾ ਵਿਖੇ ਪੇਂਡੂ

ਵਿਕਾਸ ਤਹਿਤ ਚੱਲ ਰਹੀਆਂ ਵੱਖ-ਵੱਖ ਸਕੀਮਾਂ ਦੇ ਕੰਮਾਂ ਦਾ ਜਾਇਜਾ ਲੈਂਦਿਆਂ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਕਿ ਪਿੰਡਾਂ ਦੇ ਵਿਕਾਸ ਕਾਰਜਾਂ

ਵਿੱਚ ਹੋਰ ਤੇਜੀ ਲਿਆਂਦੀ ਜਾਵੇ । ਉਹਨਾਂ ਕਿਹਾ ਕਿ ਪਿੰਡਾਂ ਵਿੱਚ ਚੱਲ ਰਹੀਆਂ ਵੱਖ-ਵੱਖ ਸਕੀਮਾਂ ਤਹਿਤ ਵੱਧ ਤੋਂ ਵੱਧ ਵਿਕਾਸ ਕਾਰਜ ਕਰਵਾਏ

ਜਾਣ ਤਾਂ ਜੋ ਲੋਕ ਇਹਨਾਂ ਸਕੀਮਾਂ ਦਾ ਵੱਧ ਤੋਂ ਵੱਧ ਲਾਭ ਲੈ ਸਕਣ । ਉਹਨਾਂ ਸਮੂਹ ਅਧਿਕਾਰੀਆਂ ਨੂੰ ਲੰਬਿਤ ਕੰਮਾਂ ਨੂੰ ਮਿੱਥੇ ਸਮੇਂ ਵਿੱਚ ਪੂਰਾ

ਕਰਨ ਦੀ ਹਦਾਇਤ ਵੀ ਕੀਤੀ । ਉਹਨਾਂ ਇਸ ਤੋਂ ਇਲਾਵਾ ਮੁਕੰਮਲ ਹੋਏ ਕੰਮਾਂ ਦੀ ਪ੍ਰਗਤੀ ਰਿਪੋਰਟ ਵੀ ਤਿਆਰ ਕਰਨ ਦੇ ਨਿਰਦੇਸ਼ ਦਿੱਤੇ ।

ਮੀਟਿੰਗ ਦੌਰਾਨ ਵਧੀਕ ਡਿਪਟੀ ਕਮਿਸ਼ਨਰ ਵੱਲੋਂ ਬੀ.ਡੀ.ਪੀ.ਓਜ਼ ਤੇ ਵੱਖ-ਵੱਖ ਵਿਭਾਗਾਂ ਦੇ ਕਾਰਜਕਾਰੀ ਇੰਜੀਨੀਅਰਜ਼

ਅਤੇ ਹੋਰ ਸੀਨੀਅਰ ਅਧਿਕਾਰੀਆਂ ਤੋਂ ਪਿੰਡਾਂ ਵਿੱਚ ਕੀਤੇ ਜਾ ਰਹੇ ਵਿਕਾਸ ਕਾਰਜਾਂ ਸਬੰਧੀ ਜਾਣਕਾਰੀ ਹਾਸਲ ਕਰਦੇ ਹੋਏ ਉਹਨਾਂ ਨੂੰ ਨਿਰਦੇਸ਼

ਦਿੱਤੇ ਕਿ ਇਹ ਯਕੀਨੀ ਬਣਾਇਆ ਜਾਵੇ ਕਿ ਸੂਬਾ ਸਰਕਾਰ ਵੱਲੋਂ ਲੋਕ ਭਲਾਈ ਵਿਕਾਸ ਕਾਰਜਾਂ ਹਿੱਤ ਸਮੂਹ ਯੋਜਨਾਵਾਂ ਦਾ ਲਾਭ ਯੋਗ

ਵਿਅਕਤੀਆਂ ਤੱਕ ਪਹੁੰਚ ਸਕੇ ।

ਵਧੀਕ ਡਿਪਟੀ ਕਮਿਸ਼ਨਰ ਨੇ ਲਿੰਕ ਰੋਡਜ਼, ਸ਼ਡਿਊਲ ਰੋਡਜ਼ ਤੇ ਹੋਈਆਂ ਅਣ-ਅਧਿਕਾਰਤ ਉਸਾਰੀਆਂ, ਸੀਵਰੇਜ ਬੋਰਡ

ਨਾਲ ਸਬੰਧ ਕੰਮ, ਵਾਟਰ ਸਪਲਾਈ ਅਤੇ ਸੈਨੀਟੇਸ਼ਨ, ਡਰੇਨਜ਼ ਵਿਭਾਗ , ਵਣ ਵਿਭਾਗ , ਕੈਚ ਦਾ ਰੇਨ ਵਾਟਰ ਸਕੀਮ, ਆਂਗਨਵਾੜੀ , ਪਸ਼ੂ

ਪਾਲਣ, ਮੱਛੀ ਪਾਲਣ, ਡੇਅਰੀ ਵਿਕਾਸ, ਫੈਕਟਰੀਜ਼ ਅਤੇ ਇੰਡਸਟਰੀਜ਼ , ਸਹਿਕਾਰੀ ਸਭਾਵਾਂ ਦੀਆਂ ਸਕੀਮਾਂ ਤੋ ਇਲਾਵਾ ਖੇਤੀਬਾੜੀ ਪ੍ਰੋਡਕਸ

ਅਤੇ ਹੋਰ ਵੱਖ ਵੱਖ ਵਿਭਾਗਾਂ ਦੇ ਅਧਿਕਾਰੀਆਂ ਤੋਂ ਕੰਮਾਂ ਦੀ ਜਾਣਕਾਰੀ ਹਾਸਲ ਕੀਤੀ ।

ਉਹਨਾਂ ਸਮੂਹ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਮੀਟਿੰਗ ਦੌਰਾਨ ਦਿੱਤੇ ਨਿਰਦੇਸ਼ਾਂ ਤੇ ਕੀਤੀ ਗਈ ਕਾਰਵਾਈ ਸਬੰਧੀ

ਅਗਲੀ ਮਹੀਨਾਵਾਰ ਮੀਟਿੰਗ ਵਿੱਚ ਰਿਪੋਰਟ ਦਿੱਤੀ ਜਾਵੇ ਤਾਂ ਜੋ ਇੱਕ ਮਹੀਨੇ ਦੌਰਾਨ ਕੀਤੀ ਗਈ ਕਾਰਗੁਜ਼ਾਰੀ ਦਾ ਸਹੀ ਮੁਲਾਂਕਣ ਕੀਤਾ ਜਾ

ਸਕੇ । ਮੀਟਿੰਗ ਵਿੱਚ ਜ਼ਿਲ੍ਹੇ ਦੇ ਸਮੂਹ ਬਲਾਕ ਵਿਕਾਸ ਤੇ ਪੰਚਾਇਤ ਅਫਸਰਾਂ ਤੋ ਇਲਾਵਾ ਵੱਖ ਵੱਖ ਵਿਭਾਗਾਂ ਦੇ ਅਧਿਕਾਰੀ ਵੀ ਸ਼ਾਮਲ ਸਨ ।

RELATED ARTICLES

LEAVE A REPLY

Please enter your comment!
Please enter your name here

- Advertisment -
Google search engine

Most Popular

Recent Comments