Home ਪੰਜਾਬ ਸੰਗਰੂਰ ਵਿਖੇ 6635 ਅਧਿਆਪਕਾਂ ਵੱਲੋਂਮੁੱਖ ਮੰਤਰੀ ਭਗਵੰਤ ਮਾਨ ਦੀ ਰਿਹਾਇਸ਼ ਦਾ ਘਿਰਾਓ...

ਸੰਗਰੂਰ ਵਿਖੇ 6635 ਅਧਿਆਪਕਾਂ ਵੱਲੋਂਮੁੱਖ ਮੰਤਰੀ ਭਗਵੰਤ ਮਾਨ ਦੀ ਰਿਹਾਇਸ਼ ਦਾ ਘਿਰਾਓ ਕੀਤਾ

0

ਸੰਗਰੂਰ, 12 ਫਰਵਰੀ, 2025: ਅੱਜ ਸੰਗਰੂਰ ਵਿਖੇ 6635 ਅਧਿਆਪਕਾਂ ਵੱਲੋਂ ਵੇਰਕਾ ਮਿਲਕ ਪਲਾਂਟ ਵਿਖੇ ਸੈਂਕੜੇ ਦੀਆਂ ਗਿਣਤੀ ਵਿੱਚ ਅਧਿਆਪਕ ਇਕੱਠੇ ਹੋ ਕੇ ਮੁੱਖ ਮੰਤਰੀ ਭਗਵੰਤ ਮਾਨ ਦੀ ਰਿਹਾਇਸ਼ ਦਾ ਘਿਰਾਓ ਕਰਨ ਲਈ ਇਕੱਠੇ ਹੋਣ ਉਪਰੰਤ ਅਧਿਆਪਕਾਂ ਵੱਲੋਂ ਬਾਜ਼ਾਰ ਵਿੱਚੋਂ ਮਾਰਚ ਕਰਦੇ ਹੋਏ ਮੁੱਖ ਮੰਤਰੀ ਰਿਹਾਇਸ਼ ਕੋਲ ਜਦੋਂ ਪਹੁੰਚੇ ਤਾਂ ਭਾਰੀ ਪੁਲਿਸ ਬਲਾਂ ਲਗਾ ਕੇ ਅਧਿਆਪਕਾਂ ਨੂੰ ਰੋਕਿਆ ਗਿਆ, ਜਿੱਥੇ ਪੁਲਿਸ ਨਾਲ ਧੱਕਾ ਮੁੱਕੀ ਹੋਈ। ਜਿਸ ਤੋਂ ਪ੍ਰਸ਼ਾਸਨ ਵਲੋਂ ਭਰੋਸਾ ਦਿੱਤਾ ਕਿ ਤੁਹਾਡਾ ਹੱਲ ਕਰਵਾਇਆ ਜਾਵੇਗਾ ਤੇ 14 ਫਰਵਰੀ ਨੂੰ ਪੰਜਾਬ ਭਵਨ ਚੰਡੀਗੜ੍ਹ ਵਿਖੇ ਦੀ  ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨਾਲ ਮੀਟਿੰਗ ਤੈਅ ਕਰਵਾਉਣ ਤੋਂ ਬਾਅਦ ਮੁਲਜ਼ਮ ਸ਼ਾਂਤ ਹੋਏ ਅਤੇ ਉਨ੍ਹਾਂ ਆਪਣਾ ਧਰਨਾ ਖ਼ਤਮ ਕਰ ਦਿੱਤਾ।

 

NO COMMENTS

LEAVE A REPLY

Please enter your comment!
Please enter your name here

Exit mobile version