ਨਵੀਂ ਦਿੱਲੀ : 1984 ਦੇ ਸਿੱਖ ਵਿਰੋਧੀ ਦੰਗਿਆਂ ਦੇ ਇੱਕ ਮਾਮਲੇ ਵਿੱਚ ਸਾਬਕਾ ਕਾਂਗਰਸ ਸੰਸਦ ਮੈਂਬਰ ਸੱਜਣ ਕੁਮਾਰ ਨੂੰ ਰਾਊਸ ਐਵੇਨਿਊ ਅਦਾਲਤ ਨੇ ਬੁੱਧਵਾਰ ਨੂੰ ਦੋਸ਼ੀ ਠਹਿਰਾਇਆ। ਇਹ ਮਾਮਲਾ 1 ਨਵੰਬਰ, 1984 ਨੂੰ ਸਰਸਵਤੀ ਵਿਹਾਰ ਇਲਾਕੇ ਵਿੱਚ ਇੱਕ ਪਿਤਾ-ਪੁੱਤਰ ਦੀ ਹੱਤਿਆ ਨਾਲ ਜੁੜਿਆ ਹੋਇਆ ਹੈ। ਇਸ ਮਾਮਲੇ ਨੂੰ 18 ਫਰਵਰੀ ਨੂੰ ਸਜ਼ਾ ਵਿੱਚ ਬਹਿਸ ਲਈ ਸੂਚੀਬੱਧ ਕੀਤਾ ਗਿਆ ਹੈ। ਇਸ ਮਾਮਲੇ ਵਿਚ ਸਜ਼ਾ 18 ਫ਼ਰਵਰੀ ਨੂੰ ਸੁਣਾਈ ਜਾਵੇਗੀ।