Home ਪੰਜਾਬ ਕੁਦਰਤੀ ਖੇਤੀ ਅਤੇ ਪਰਾਲੀ ਪ੍ਰਬੰਧਨ ਲਈ ਕਿਸਾਨ ਜਾਗਰੂਕਤਾ ਕੈਂਪ ਲਗਾਇਆ

ਕੁਦਰਤੀ ਖੇਤੀ ਅਤੇ ਪਰਾਲੀ ਪ੍ਰਬੰਧਨ ਲਈ ਕਿਸਾਨ ਜਾਗਰੂਕਤਾ ਕੈਂਪ ਲਗਾਇਆ

0

ਪਟਿਆਲਾ, 17 ਫਰਵਰੀ:
ਖੇਤੀ ਵਿਰਾਸਤ ਮਿਸ਼ਨ ਵੱਲੋਂ ਕੇਕੇ ਬਿਰਲਾ ਮੈਮੋਰੀਅਲ ਸੁਸਾਇਟੀ ਦੇ ਸਹਿਯੋਗ ਨਾਲ ਪਿੰਡ ਆਕੜ ਦੇ ਗੁਰਦੁਆਰਾ ਨਿੰਮ ਸਾਹਿਬ ਵਿਚ ਕੁਦਰਤੀ ਖੇਤੀ ਅਤੇ ਪਰਾਲੀ ਦੀ ਸਾਂਭ ਸੰਭਾਲ ਸਬੰਧੀ ਕਿਸਾਨ ਸਿਖਲਾਈ ਕੈਂਪ ਲਗਾਇਆ ਗਿਆ। ਇਸ ਕੈਂਪ ਦੇ ਮੁੱਖ ਮਹਿਮਾਨ ਮੁੱਖ ਖੇਤੀਬਾੜੀ ਅਫ਼ਸਰ, ਪਟਿਆਲਾ ਡਾ. ਗੁਰਨਾਮ ਸਿੰਘ ਸਨ ਅਤੇ ਉਹਨਾਂ ਨੇ ਕੈਂਪ ਦੌਰਾਨ ਕਿਸਾਨਾਂ ਨੂੰ ਖਾਦਾਂ ਦੀ ਵਰਤੋਂ ਘੱਟ ਕਰਨ ਲਈ ਅਤੇ ਕੁਦਰਤੀ ਖੇਤੀ ਅਪਣਾਉਣ ਲਈ ਅਪੀਲ ਕਰਦੇ ਹੋਏ ਕਿਹਾ ਕਿ ਕਿਸਾਨ ਵੀਰ ਆਉਣ ਵਾਲੇ ਸੀਜ਼ਨ ਵਿਚ ਪਰਾਲੀ ਨੂੰ ਅੱਗ ਨਾ ਲਗਾਉਣ ਤਾਂ ਕਿ ਵਾਤਾਵਰਣ ਨੂੰ ਦੂਸ਼ਿਤ ਹੋਣ ਤੋਂ ਬਚਾਇਆ ਜਾ ਸਕੇ। ਇਸ ਮੌਕੇ ਖੇਤੀਬਾੜੀ ਵਿਸਥਾਰ ਅਫ਼ਸਰ, ਰਵਿੰਦਰਪਾਲ ਸਿੰਘ ਚੱਠਾ ਨੇ ਵਿਭਾਗ ਦੀਆਂ ਵੱਖ-ਵੱਖ ਸਕੀਮਾਂ ਬਾਰੇ ਅਤੇ ਸੀ.ਆਰ.ਐਮ. ਸਕੀਮ ਬਾਰੇ ਵਿਸਥਾਰ ਪੂਰਵਕ ਜਾਣਕਾਰੀ ਦਿੱਤੀ। ਇਸ ਮੌਕੇ ਖੇਤੀਬਾੜੀ ਵਿਭਾਗ ਵੱਲੋਂ ਕਿਸਾਨ ਨੂੰ ਝੋਨੇ ਦੀ ਕਾਸ਼ਤ ਸਬੰਧੀ ਲਿਟਰੇਚਰ ਦੀ ਵੰਡ ਵੀ ਕੀਤੀ ਗਈ। ਇਸ ਮੌਕੇ ਕਿਸਾਨ ਜੈ ਸਿੰਘ ਅਜਰੋਰ, ਗੁਰਮੀਤ ਸਿੰਘ ਬਿਹਾਵਲਪੁਰ, ਗੁਰਵਿੰਦਰ ਸਿੰਘ ਗੋਪਾਲਪੁਰ ਕੁਲਵਿੰਦਰ ਸਿੰਘ ਆਕੜ ਅਤੇ ਗੁਰਨਾਮ ਸਿੰਘ ਸ਼ੰਕਰਪੁਰ ਅਤੇ ਪਿੰਡ ਕੌਲੀ, ਮੁਹੱਬਤਪੁਰ, ਦੌਣ ਕਲਾਂ, ਫ਼ਤਿਹਪੁਰ ਅਤੇ ਜਾਫਰਨਗਰ ਦੇ ਕਿਸਾਨਾਂ ਨੇ ਵੀ ਭਾਗ ਲਿਆ।

NO COMMENTS

LEAVE A REPLY

Please enter your comment!
Please enter your name here

Exit mobile version