Home ਪਟਿਆਲਾ ਅਪਡੇਟ ਅੱਜ ਦਾ ਹੁਕਮਨਾਮਾ, ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ ( 24-ਫਰਵਰੀ-2025) Hukamnama from Takhat...

ਅੱਜ ਦਾ ਹੁਕਮਨਾਮਾ, ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ ( 24-ਫਰਵਰੀ-2025) Hukamnama from Takhat Sri Harmandir Ji Darbar Sahib

0

ਜੈਤਸਰੀ ਮਹਲਾ ੪ ॥ ਸਤਸੰਗਤਿ ਸਾਧ ਪਾਈ ਵਡਭਾਗੀ ਮਨੁ ਚਲਤੌ ਭਇਓ ਅਰੂੜਾ ॥ ਅਨਹਤ ਧੁਨਿ ਵਾਜਹਿ ਨਿਤ ਵਾਜੇ ਹਰਿ ਅੰਮ੍ਰਿਤ ਧਾਰ ਰਸਿ ਲੀੜਾ ॥੧॥ ਮੇਰੇ ਮਨ ਜਪਿ ਰਾਮ ਨਾਮੁ ਹਰਿ ਰੂੜਾ ॥ ਮੇਰੈ ਮਨਿ ਤਨਿ ਪ੍ਰੀਤਿ ਲਗਾਈ ਸਤਿਗੁਰਿ ਹਰਿ ਮਿਲਿਓ ਲਾਇ ਝਪੀੜਾ ॥ ਰਹਾਉ ॥ ਸਾਕਤ ਬੰਧ ਭਏ ਹੈ ਮਾਇਆ ਬਿਖੁ ਸੰਚਹਿ ਲਾਇ ਜਕੀੜਾ ॥ ਹਰਿ ਕੈ ਅਰਥਿ ਖਰਚਿ ਨਹ ਸਾਕਹਿ ਜਮਕਾਲੁ ਸਹਹਿ ਸਿਰਿ ਪੀੜਾ ॥੨॥ ਜਿਨ ਹਰਿ ਅਰਥਿ ਸਰੀਰੁ ਲਗਾਇਆ ਗੁਰ ਸਾਧੂ ਬਹੁ ਸਰਧਾ ਲਾਇ ਮੁਖਿ ਧੂੜਾ ॥ ਹਲਤਿ ਪਲਤਿ ਹਰਿ ਸੋਭਾ ਪਾਵਹਿ ਹਰਿ ਰੰਗੁ ਲਗਾ ਮਨਿ ਗੂੜਾ ॥੩॥ ਹਰਿ ਹਰਿ ਮੇਲਿ ਮੇਲਿ ਜਨ ਸਾਧੂ ਹਮ ਸਾਧ ਜਨਾ ਕਾ ਕੀੜਾ ॥ ਜਨ ਨਾਨਕ ਪ੍ਰੀਤਿ ਲਗੀ ਪਗ ਸਾਧ ਗੁਰ ਮਿਲਿ ਸਾਧੂ ਪਾਖਾਣੁ ਹਰਿਓ ਮਨੁ ਮੂੜਾ ॥੪॥੬॥ {ਅੰਗ 698}

ਅਰਥ: ਹੇ ਮੇਰੇ ਮਨ! ਸੋਹਣੇ ਪਰਮਾਤਮਾ ਦਾ ਨਾਮ (ਸਦਾ) ਜਪਿਆ ਕਰ। ਹੇ ਭਾਈ! ਗੁਰੂ ਨੇ ਮੇਰੇ ਮਨ ਵਿਚ, ਮੇਰੇ ਹਿਰਦੇ ਵਿਚ, ਪਰਮਾਤਮਾ ਦਾ ਪਿਆਰ ਪੈਦਾ ਕਰ ਦਿੱਤਾ ਹੈ, ਹੁਣ ਪਰਮਾਤਮਾ ਮੈਨੂੰ ਜੱਫੀ ਪਾ ਕੇ ਮਿਲ ਪਿਆ ਹੈ।ਰਹਾਉ। ਹੇ ਭਾਈ! ਜਿਸ ਮਨੁੱਖ ਨੇ ਵੱਡੇ ਭਾਗਾਂ ਨਾਲ ਗੁਰੂ ਦੀ ਸਾਧ ਸੰਗਤਿ ਪ੍ਰਾਪਤ ਕਰ ਲਈ, ਉਸ ਦਾ ਭਟਕਦਾ ਮਨ ਟਿਕ ਗਿਆ। ਉਸ ਦੇ ਅੰਦਰ ਇਕ-ਰਸ ਰੌ ਨਾਲ (ਮਾਨੋ) ਸਦਾ ਵਾਜੇ ਵੱਜਦੇ ਰਹਿੰਦੇ ਹਨ। ਆਤਮਕ ਜੀਵਨ ਦੇਣ ਵਾਲੇ ਨਾਮ-ਜਲ ਦੀ ਧਾਰ ਪ੍ਰੇਮ ਨਾਲ (ਪੀ ਪੀ ਕੇ) ਉਹ ਰੱਜ ਜਾਂਦਾ ਹੈ।੧।

ਹੇ ਭਾਈ! ਪਰਮਾਤਮਾ ਨਾਲੋਂ ਟੁੱਟੇ ਹੋਏ ਮਨੁੱਖ ਮਾਇਆ ਦੇ ਮੋਹ ਵਿਚ ਬੱਝੇ ਰਹਿੰਦੇ ਹਨ। ਉਹ ਜ਼ੋਰ ਲਾ ਕੇ (ਆਤਮਕ ਮੌਤ ਲਿਆਉਣ ਵਾਲੀ ਮਾਇਆਜ਼ਹਿਰ ਹੀ ਇਕੱਠੀ ਕਰਦੇ ਰਹਿੰਦੇ ਹਨ। ਉਹ ਮਨੁੱਖ ਉਸ ਮਾਇਆ ਨੂੰ ਪਰਮਾਤਮਾ ਦੇ ਰਾਹ ਤੇ ਖ਼ਰਚ ਨਹੀਂ ਸਕਦੇ, (ਇਸ ਵਾਸਤੇ ਉਹ) ਆਤਮਕ ਮੌਤ ਦਾ ਦੁੱਖ ਆਪਣੇ ਸਿਰ ਉਤੇ ਸਹਾਰਦੇ ਹਨ।੨। ਹੇ ਭਾਈ! ਜਿਨ੍ਹਾਂ ਮਨੁੱਖਾਂ ਨੇ ਬੜੀ ਸਰਧਾ ਨਾਲ ਗੁਰੂ ਦੇ ਚਰਨਾਂ ਦੀ ਧੂੜ ਆਪਣੇ ਮੱਥੇ ਉਤੇ ਲਾ ਕੇ ਆਪਣਾ ਸਰੀਰ ਪਰਮਾਤਮਾ ਦੇ ਅਰਪਣ ਕਰ ਦਿੱਤਾ, ਉਹ ਮਨੁੱਖ ਇਸ ਲੋਕ ਵਿਚ ਪਰਲੋਕ ਵਿਚ ਸੋਭਾ ਖੱਟਦੇ ਹਨ, ਉਹਨਾਂ ਦੇ ਮਨ ਵਿਚ ਪਰਮਾਤਮਾ ਨਾਲ ਗੂੜ੍ਹਾ ਪਿਆਰ ਬਣ ਜਾਂਦਾ ਹੈ।੩। ਹੇ ਹਰੀ! ਹੇ ਪ੍ਰਭੂਮੈਨੂੰ ਗੁਰੂ ਮਿਲਾ, ਮੈਨੂੰ ਗੁਰੂ ਮਿਲਾਮੈਂ ਗੁਰੂ ਦੇ ਸੇਵਕਾਂ ਦਾ ਨਿਮਾਣਾ ਦਾਸ ਹਾਂ। ਹੇ ਦਾਸ ਨਾਨਕ! ਆਖ-) ਜਿਸ ਮਨੁੱਖ ਦੇ ਅੰਦਰ ਗੁਰੂ ਦੇ ਚਰਨਾਂ ਦਾ ਪਿਆਰ ਬਣ ਜਾਂਦਾ ਹੈ, ਗੁਰੂ ਨੂੰ ਮਿਲ ਕੇ ਉਸ ਦਾ ਮੂਰਖ ਅਭਿੱਜ ਮਨ ਹਰਾ ਹੋ ਜਾਂਦਾ ਹੈ।੪।੬।

NO COMMENTS

LEAVE A REPLY

Please enter your comment!
Please enter your name here

Exit mobile version