Home ਪੰਜਾਬ ਪੀ.ਡੀ.ਏ. ਦੇ ਮੁੱਖ ਪ੍ਰਸ਼ਾਸਕ ਨੇ ਰੈਜ਼ੀਡੈਂਟ ਵੈਲਫੇਅਰ ਐਸੋਸੀਏਸ਼ਨ ਪੁੱਡਾ ਇਨਕਲੇਵ-1 ਦੀਆਂ ਮੁਸ਼ਕਲਾਂ...

ਪੀ.ਡੀ.ਏ. ਦੇ ਮੁੱਖ ਪ੍ਰਸ਼ਾਸਕ ਨੇ ਰੈਜ਼ੀਡੈਂਟ ਵੈਲਫੇਅਰ ਐਸੋਸੀਏਸ਼ਨ ਪੁੱਡਾ ਇਨਕਲੇਵ-1 ਦੀਆਂ ਮੁਸ਼ਕਲਾਂ ਸੁਣੀਆਂ

0

ਪਟਿਆਲਾ, 27 ਫਰਵਰੀ:
ਪਟਿਆਲਾ ਡਿਵੈਲਪਮੈਂਟ ਅਥਾਰਟੀ ਦੇ ਮੁੱਖ ਪ੍ਰਸ਼ਾਸਕ ਮਨੀਸ਼ਾ ਰਾਣਾ ਵੱਲੋਂ ਰੈਜ਼ੀਡੈਂਟ ਵੈੱਲਫੇਅਰ ਐਸੋਸੀਏਸ਼ਨ ਪੁੱਡਾ ਇਨਕਲੇਵ-1 ਦੀਆਂ ਮੁਸ਼ਕਲਾਂ ਪੀ.ਡੀ.ਏ. ਦਫ਼ਤਰ ਵਿਖੇ ਸੁਣੀਆਂ ਗਈਆਂ। ਇਸ ਮੌਕੇ ਪੀ.ਡੀ.ਏ. ਦੇ ਅਧਿਕਾਰੀ ਵੀ ਮੌਜੂਦ ਸਨ।
ਮੀਟਿੰਗ ਦੌਰਾਨ ਐਸੋਸੀਏਸ਼ਨ ਦੀਆਂ ਕੁੱਝ ਮੰਗਾਂ ਜਿਸ ’ਚ ਸਟਰੀਟ ਲਾਈਟਾਂ ਦੀ ਰਿਪੇਅਰ, ਪਾਰਕਾਂ ਦੇ ਕੰਮਾਂ ਦੀ ਅਦਾਇਗੀ ਅਤੇ ਸਮੇਂ ਸਿਰ ਸਾਲਾਨਾ ਦੇਖਭਾਲ ਦੇ ਕੰਮਾਂ ਦੇ ਟੈਂਡਰ ਲਗਾਉਣ ਬਾਰੇ ਆਉਣ ਵਾਲੀਆਂ ਸਮੱਸਿਆਵਾਂ ਬਾਰੇ ਵਿਚਾਰ ਕੀਤਾ ਗਿਆ। ਇਸ ਮੌਕੇ ਮੁੱਖ ਪ੍ਰਸ਼ਾਸਕ ਵੱਲੋਂ ਇਹਨਾਂ ਸਮੱਸਿਆਵਾਂ ਦਾ ਯੋਗ ਹੱਲ ਇੱਕ ਹਫ਼ਤੇ ਦੇ ਅੰਦਰ-ਅੰਦਰ ਕਰਨ ਲਈ ਸਬੰਧਤ ਅਧਿਕਾਰੀਆਂ ਨੂੰ ਹਦਾਇਤ ਕੀਤੀ।
ਇਸ ਤੋਂ ਇਲਾਵਾ ਫ਼ੇਜ਼-1 ਅਤੇ ਫ਼ੇਜ਼-2 ਦੀ ਰੈਜ਼ੀਡੈਂਟ ਵੈੱਲਫੇਅਰ ਐਸੋਸੀਏਸ਼ਨ ਵੱਲੋਂ ਵੀ ਸੜਕਾਂ ਦੀ ਰਿਪੇਅਰ ਸਬੰਧੀ ਮੰਗ ਰੱਖੀ ਗਈ, ਜਿਸ ਸਬੰਧੀ ਮੁੱਖ ਪ੍ਰਸ਼ਾਸਕ, ਪੀ.ਡੀ.ਏ. ਪਟਿਆਲਾ ਵੱਲੋਂ ਸਬੰਧਤ ਅਧਿਕਾਰੀਆਂ ਨੂੰ ਇਸ ਸਬੰਧੀ ਜ਼ਰੂਰੀ ਕਾਰਵਾਈ ਦੇ ਕੇਸ ਪ੍ਰਵਾਨਗੀ ਹਿਤ ਭੇਜਣ ਲਈ ਕਿਹਾ ਗਿਆ, ਤਾਂ ਜੋ ਵਸਨੀਕਾਂ ਦੀਆਂ ਦਿੱਕਤਾਂ ਦਾ ਹੱਲ ਹੋ ਸਕੇ। ਇਸ ਤੋਂ ਇਲਾਵਾ ਮੁੱਖ ਪ੍ਰਸ਼ਾਸਕ ਵੱਲੋਂ ਦੱਸਿਆ ਗਿਆ ਹੈ ਕਿ ਪੀ.ਡੀ.ਏ ਵੱਲੋਂ ਪੀ.ਡੀ.ਏ./ਪੁੱਡਾ ਅਧੀਨ ਆਉਂਦੇ ਏਰੀਏ ਦੇ ਵਸਨੀਕਾਂ ਦੀਆਂ ਸ਼ਿਕਾਇਤਾਂ ਦਾ ਹੱਲ ਪਹਿਲ ਦੇ ਆਧਾਰ ’ਤੇ ਕਰਨ ਦੀ ਕਾਰਵਾਈ ਕੀਤੀ ਜਾਂਦੀ ਹੈ, ਤਾਂ ਜੋ ਵਸਨੀਕਾਂ ਦੀਆਂ ਦਿੱਕਤਾਂ ਦਾ ਤੁਰੰਤ ਹੱਲ ਹੋ ਸਕੇ।

NO COMMENTS

LEAVE A REPLY

Please enter your comment!
Please enter your name here

Exit mobile version