Homeਪੰਜਾਬਵਿਧਾਇਕ ਅਜੀਤਪਾਲ ਕੋਹਲੀ ਵਲੋਂ ਨਸ਼ਿਆਂ ਖਿਲਾਫ ਮੁਹਿੰਮ ਵਿੱਢਣ ਲਈ ਮੀਟਿੰਗ

ਵਿਧਾਇਕ ਅਜੀਤਪਾਲ ਕੋਹਲੀ ਵਲੋਂ ਨਸ਼ਿਆਂ ਖਿਲਾਫ ਮੁਹਿੰਮ ਵਿੱਢਣ ਲਈ ਮੀਟਿੰਗ

ਪਟਿਆਲਾ, 8 ਮਾਰਚ
ਆਮ ਆਦਮੀ ਪਾਰਟੀ ਦੇ ਪਟਿਆਲਾ ਤੋਂ ਵਿਧਾਇਕ ਅਜੀਤਪਾਲ ਸਿੰਘ ਕੋਹਲੀ ਨੇ ਨਸ਼ਿਆਂ ਖਿਲਾਫ ਮੁਹਿੰਮ ਵਿੱਢਣ ਲਈ ਅਹਿਮ ਮੀਟਿੰਗ ਕੀਤੀ। ਇਸ ਮੀਟਿੰਗ ਚ ਮੇਅਰ ਕੁੰਦਨ ਗੋਗੀਆ, ਜਿਲ੍ਹਾ ਪ੍ਰਧਾਨ ਤੇਜਿੰਦਰ ਮਹਿਤਾ ਅਤੇ ਸਮੂਹ ਕੌਸਲਰ ਸ਼ਾਮਿਲ ਹੋਏ। ਇਸ ਮੌਕੇ ਵਿਧਾਇਕ ਅਜੀਤਪਾਲ ਸਿੰਘ ਕੋਹਲੀ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ “ਯੁੱਧ ਨਸ਼ਿਆਂ ਵਿਰੁੱਧ” ਤਹਿਤ ਮਹਿਮ ਚਲਾਈ ਹੋਈ ਹੈ। ਇਸ ਮੁਹਿੰਮ ਨੂੰ ਅੱਗੇ ਤੋਰਦੇ ਹੋਏ ਪਟਿਆਲਾ ਚ ਵੀ ਸਾਰੇ ਕੌਸਲਰ ਅਤੇ ਅਸੀਂ ਇਕੱਠੇ ਹੋ ਕੇ ਨਸ਼ਿਆਂ ਖਿਲਾਫ ਅਵਾਜ ਬੁਲੰਦ ਕਰੀਏ।
ਵਿਧਾਇਕ ਅਜੀਤਪਾਲ ਸਿੰਘ ਕੋਹਲੀ ਨੇ ਕਿਹਾ ਕਿ ਸਮੂਹ ਕੌਸਲਰ ਆਪੋ ਆਪਣੇ ਇਲਾਕਿਆਂ ਚ ਨਿਗ੍ਹਾ ਰੱਖਣ ਅਤੇ ਜੇਕਰ ਕੋਈ ਵਿਅਕਤੀ ਨਸ਼ਾ ਵੇਚਦਾ ਹੈ, ਉਸ ਦੀ ਸੂਚਨਾ ਪੁਲਿਸ ਨੂੰ ਦਿੱਤੀ ਜਾਵੇ। ਉਨ੍ਹਾਂ ਕਿਹਾ ਕਿ ਜੇਕਰ ਕੋਈ ਨੌਜਵਾਨ ਨਸ਼ੇ ਦਾ ਆਦਿ ਹੈ ਉਸ ਨੂੰ ਇਲਾਜ ਲਈ ਨਸ਼ਾ ਛਡਾਊ ਕੇਂਦਰ ਚ ਭੇਜਿਆ ਜਾਵੇ ਤਾਂ ਕਿ ਉਸ ਦਾ ਨਸ਼ਾ ਛਡਾ ਕੇ ਉਸ ਨੂੰ ਸਹੀ ਰਸਤੇ ਪਾਇਆ ਜਾ ਸਕੇ। ਵਿਧਾਇਕ ਨੇ ਕਿਹਾ ਕਿ ਸਾਨੂੰ ਲੋਕਾਂ ਨੇ ਵੋਟਾਂ ਪਾ ਕੇ ਇਹ ਪਦਵੀ ਦਿੱਤੀ ਹੈ, ਇਸ ਲਈ ਅਸੀਂ ਇਸ ਅਹੁਦੇ ਦਾ ਸਤਿਕਾਰ ਕਰਦੇ ਹੋਏ ਲੋਕਾਂ ਦੀਆਂ ਉਮੀਦਾਂ ਤੇ ਖਰਾ ਉਤਰੀਏ। ਵਿਧਾਇਕ ਨੇ ਆਮ ਲੋਕਾਂ ਨੂੰ ਵੀ ਅਪੀਲ ਕੀਤੀ ਕੇ ਨਸ਼ੇ ਦੇ ਖਾਤਮੇ ਲਈ ਸਾਡਾ ਸਹਿਯੋਗ ਕਰੋ, ਜੇਕਰ ਕੋਈ ਵਿਅਕਤੀ ਨਸ਼ੇ ਦੀ ਜਾਣਕਾਰੀ ਡਰਦਾ ਹੋਇਆ ਪੁਲਿਸ ਤੱਕ ਨਹੀਂ ਦੇ ਰਿਹਾ ਹਾਂ ਉਹ ਜਾਣਕਾਰੀ ਆਪਣੇ ਕੌਲਸਰ ਨੂੰ ਦਿਓ ਤਾਂ ਕਿ ਇਨ੍ਹਾਂ ਨਸਾਂ ਤਸਕਰਾਂ ਨੂੰ ਸਲਾਖਾਂ ਪਿੱਛੇ ਭੇਜਿਆ ਜਾ ਸਕੇ।
ਵਿਧਾਇਕ ਨੇ ਕਿਹਾ ਕਿ ਨਸ਼ਿਆਂ ਖਿਲਾਫ ਪੰਜਾਬ ਸਰਕਾਰ ਵੱਲੋਂ ਵੱਡੀ ਪੱਧਰ ‘ਤੇ ਮੁਹਿੰਮ ਛੇੜੀ ਗਈ ਹੈ ਜਿਸ ਪ੍ਰਤੀ ਨਸ਼ਿਆਂ ਨੂੰ ਠੱਲ ਪਾਉਣ ਲਈ ਲੋਕਾਂ ਨੂੰ ਵੀ ਸਹਿਯੋਗ ਦੇਣਾ ਚਾਹੀਦਾ ਹੈ, ਨਸ਼ੇ ਦੇ ਕਾਰੋਬਾਰ ਕਰਨ ਵਾਲੇ ਲੋਕਾਂ ਦੀ ਸੂਚਨਾ ਪੁਲਿਸ ਨੂੰ ਦਿੱਤੀ ਜਾਣੀ ਚਾਹੀਦੀ ਹੈ ਤਾਂ ਜੋ ਨਸ਼ਾ ਤਸਕਰਾਂ ਖਿਲਾਫ ਕਾਨੂੰਨੀ ਕਾਰਵਾਈ ਕੀਤੀ ਜਾ ਸਕੇ। ਉਨ੍ਹਾਂ ਕਿਹਾ ਕਿ ਨਸ਼ੇ ਦੇ ਸੌਦਾਗਰਾਂ ਦੀ ਸੂਚਨਾ ਦੇਣ ਵਾਲਿਆਂ ਦਾ ਨਾਮ ਗੁਪਤ ਰੱਖਿਆ ਜਾਵੇਗਾ।
ਉਨ੍ਹਾਂ ਨੇ ਦੱਸਿਆ ਕਿ ਜਿੱਥੇ ਇੱਕ ਪਾਸੇ ਨਸ਼ਾ ਤਸਕਰਾਂ ਨੂੰ ਗ੍ਰਿਫਤਾਰ ਕੀਤਾ ਜਾ ਰਿਹਾ ਹੈ ।

RELATED ARTICLES

LEAVE A REPLY

Please enter your comment!
Please enter your name here

- Advertisment -
Google search engine

Most Popular

Recent Comments