Home ਪਟਿਆਲਾ ਅਪਡੇਟ ਪਟਿਆਲਾ ਜ਼ਿਲ੍ਹੇ ਦੇ ਵੱਖ-ਵੱਖ ਖੇਤਰਾਂ ਵਿੱਚ ਰੈਪਿਡ ਐਕਸ਼ਨ ਫੋਰਸ ਦੇ ਜਵਾਨਾਂ ਨੇ...

ਪਟਿਆਲਾ ਜ਼ਿਲ੍ਹੇ ਦੇ ਵੱਖ-ਵੱਖ ਖੇਤਰਾਂ ਵਿੱਚ ਰੈਪਿਡ ਐਕਸ਼ਨ ਫੋਰਸ ਦੇ ਜਵਾਨਾਂ ਨੇ ਕੀਤਾ ਫਲੈਗ ਮਾਰਚ

0

ਅੱਜ ਰੈਪਿਡ ਐਕਸ਼ਨ ਫੋਰਸ ਦੀ 194 ਬਟਾਲੀਅਨ ਦੀ ਟੁਕੜੀ ਵੱਲੋਂ ਪੰਜਾਬ ਪੁਲਿਸ ਨਾਲ ਮਿਲ ਕੇ ਪਟਿਆਲਾ ਜ਼ਿਲ੍ਹੇ ਦੇ ਵੱਖ-ਵੱਖ ਖੇਤਰਾਂ ਵਿੱਚ ਫਲੈਗ ਮਾਰਚ ਕੀਤਾ ਗਿਆ। ਕਮਾਂਡੈਂਟ ਕਿਸ਼ੋਰ ਕੁਮਾਰ ਦੇ ਨਿਰਦੇਸ਼ਾਂ ’ਤੇ ਰਾਜੀਵ ਕੁਮਾਰ ਸਿੰਘ ਦੀ ਅਗਵਾਈ ਵਿੱਚ ਫੋਰਸ ਵੱਲੋਂ ਥਾਣਾ ਤ੍ਰਿਪੜੀ, ਅਨਾਜ ਮੰਡੀ, ਸਬਜ਼ੀ ਮੰਡੀ, ਅਰਬਨ ਅਸਟੇਟ, ਬਖਸ਼ੀਵਾਲਾ, ਰਾਜਪੁਰਾ ਸਿਟੀ ਅਤੇ ਰਾਜਪੁਰਾ ਸਦਰ ਦੇ ਥਾਣਾ ਮੁਖੀਆਂ ਅਤੇ ਪੁਲਿਸ ਟੀਮਾਂ ਦੇ ਸਹਿਯੋਗ ਨਾਲ ਸੰਵੇਦਨਸ਼ੀਲ ਇਲਾਕਿਆਂ ਵਿੱਚ ਇਹ ਫਲੈਗ ਮਾਰਚ ਕੀਤਾ ਗਿਆ।

          ਪਟਿਆਲਾ ਦੇ ਐਸ.ਐਸ.ਪੀ. ਡਾ. ਨਾਨਕ ਸਿੰਘ ਦੇ ਆਦੇਸ਼ਾਂ ਅਨੁਸਾਰ ਪਟਿਆਲਾ ਪੁਲਿਸ ਵੱਲੋਂ ਰੈਪਿਡ ਐਕਸ਼ਨ ਫੋਰਸ ਦੀਆਂ ਟੀਮਾਂ ਦਾ ਸਹਿਯੋਗ ਕਰਦੇ ਹੋਏ ਜ਼ਿਲ੍ਹੇ ਦੇ ਬੇਹੱਦ ਸੰਵੇਦਨਸ਼ੀਲ ਖੇਤਰਾਂ ਵਿੱਚ ਫੋਰਸ ਨਾਲ ਫਲੈਗ ਮਾਰਚ ਕਰਦੇ ਹੋਏ ਜਵਾਨਾਂ ਨੇ ਖੇਤਰ ਦੇ ਪ੍ਰਮੁੱਖ ਵਿਅਕਤੀਆਂ ਅਤੇ ਸਮਾਜ ਦੇ ਮੈਂਬਰਾਂ ਨਾਲ ਗੱਲਬਾਤ ਕਰਕੇ ਖੇਤਰ ਦੇ ਸਮਾਜਿਕ ਢਾਂਚੇ ਬਾਰੇ ਜਾਣਕਾਰੀ ਪ੍ਰਾਪਤ ਕੀਤੀ ਅਤੇ ਸਥਾਨਕ ਸਮਾਜ ਨਾਲ ਸਹਿਯੋਗ ਵਧਾਉਣ ਲਈ ਸੰਪਰਕ ਬਣਾਇਆ।

          ਇਸ ਮਾਰਚ ਦਾ ਉਦੇਸ਼ ਖੇਤਰ ਵਿੱਚ ਅਮਨ-ਚੈਨ ਬਣਾਈ ਰੱਖਣ, ਸੰਵੇਦਨਸ਼ੀਨ ਖੇਤਰਾਂ ਦੀ ਜਾਣਕਾਰੀ ਇਕੱਠੀ ਕਰਨੀ ਅਤੇ ਅਸਮਾਜਿਕ ਤੱਤਾਂ ’ਤੇ ਨਜ਼ਰ ਰੱਖਣੀ ਸੀ।

NO COMMENTS

LEAVE A REPLY

Please enter your comment!
Please enter your name here

Exit mobile version