ਘਰ ਦੇਪੰਜਾਬਜ਼ਿਲ੍ਹਾ ਯੋਜਨਾ ਕਮੇਟੀ ਦੇ ਚੇਅਰਮੈਨ ਜੱਸੀ ਸੋਹੀਆਂ ਵਾਲਾ ਨੇ ਸਿੱਖਿਆ ਵਿਭਾਗ ਦੇ...

ਜ਼ਿਲ੍ਹਾ ਯੋਜਨਾ ਕਮੇਟੀ ਦੇ ਚੇਅਰਮੈਨ ਜੱਸੀ ਸੋਹੀਆਂ ਵਾਲਾ ਨੇ ਸਿੱਖਿਆ ਵਿਭਾਗ ਦੇ ਜ਼ਿਲ੍ਹਾ ਅਤੇ ਬਲਾਕ ਅਧਿਕਾਰੀਆਂ ਨਾਲ ਕੀਤੀ ਮੀਟਿੰਗ

ਪਟਿਆਲਾ, 5 ਅਪ੍ਰੈਲ
ਜ਼ਿਲ੍ਹਾ ਯੋਜਨਾ ਕਮੇਟੀ ਦੇ ਚੇਅਰਮੈਨ ਜਸਵੀਰ ਸਿੰਘ ਜੱਸੀ ਸੋਹੀਆ ਵਾਲਾ ਨੇ ਜ਼ਿਲ੍ਹਾ ਯੋਜਨਾ ਕਮੇਟੀ ਦਫ਼ਤਰ ਪਟਿਆਲਾ ਵਿਖੇ ਜ਼ਿਲ੍ਹੇ ਦੇ ਸਿੱਖਿਆ ਵਿਭਾਗ ਸੈਕੰਡਰੀ/ ਐਲੀਮੈਂਟਰੀ ਵਿਭਾਗ ਦੇ ਜ਼ਿਲ੍ਹਾ ਅਤੇ ਬਲਾਕ ਅਧਿਕਾਰੀਆਂ ਨਾਲ ਸਕੂਲਾਂ ਦੀ ਕਾਰਗੁਜ਼ਾਰੀ ਤੇ ਸਰਕਾਰ ਵੱਲੋਂ ਕੀਤੇ ਜਾ ਰਹੇ ਕੰਮਾਂ ਦੀ ਸਮੀਖਿਆ ਲਈ ਮੀਟਿੰਗ ਕੀਤੀ।
ਇਸ ਮੌਕੇ ਜ਼ਿਲ੍ਹਾ ਸਿੱਖਿਆ ਅਫ਼ਸਰ ਐਲੀਮੈਂਟਰੀ ਸ੍ਰੀਮਤੀ ਸਾਲੂ ਮਹਿਰਾ ਨੇ ਜ਼ਿਲ੍ਹੇ ਦੇ ਐਲੀਮੈਂਟਰੀ ਸਕੂਲਾਂ ਵਿੱਚ ਹੋ ਰਹੇ ਕੰਮਾਂ ਤੋਂ ਜਾਣੂ ਕਰਵਾਇਆ। ਉਹਨਾਂ ਦੱਸਿਆ ਕਿ ਜ਼ਿਲ੍ਹੇ ਵਿੱਚ 23 ਸਕੂਲਾਂ ਵਿੱਚ ਸਕੂਲ ਆਫ਼ ਹੈਪੀਨੈਸ ਅਧੀਨ ਕੰਮ ਚੱਲ ਰਿਹਾ ਹੈ ਅਤੇ ਜ਼ਿਲ੍ਹੇ ਵਿੱਚ ਪੰਜਾਬ ਸਰਕਾਰ ਵੱਲੋਂ ਸਕੂਲਾਂ ਨੂੰ ਭੇਜੀਆਂ ਗਰਾਂਟਾਂ ਤਹਿਤ ਵੱਡੇ ਪੱਧਰ ਤੇ ਕਮਰਿਆਂ ਦੀ ਉਸਾਰੀ, ਚਾਰ ਦੁਆਰੀ ਅਤੇ ਸਕੂਲਾਂ ਨੂੰ ਹਰ ਪੱਖ ਤੋਂ ਸੁੰਦਰ ਬਣਾਉਣ ਲਈ ਕੰਮ ਚੱਲ ਰਹੇ ਹਨ।
ਇਸ ਮੌਕੇ ਚੇਅਰਮੈਨ ਜੱਸੀ ਸੋਹੀਆਂ ਵਾਲਾ ਨੇ ਸਮੂਹ ਅਧਿਕਾਰੀਆਂ ਨਾਲ ਜ਼ਿਲ੍ਹੇ ਵਿੱਚ ਸਿੱਖਿਆ ਦੇ ਮੁੱਦੇ ਤੇ ਗੰਭੀਰਤਾ ਨਾਲ ਚਰਚਾ ਕੀਤੀ ਗਈ ਤਾਂ ਜੋ ਸਰਕਾਰ ਵੱਲੋਂ ਵਿਦਿਆਰਥੀਆਂ ਨੂੰ ਸਕੂਲਾਂ ਵਿੱਚ ਇਕ ਵਧੀਆ ਮਾਹੌਲ ਬਣਾਉਣ ਤੇ ਵੱਡੀਆਂ ਸਹੂਲਤਾਂ ਦੇਣ ਤਹਿਤ ਕਿਸੇ ਵੀ ਤਰ੍ਹਾਂ ਦੀ ਕੋਈ ਕਮੀ ਨਾ ਰਹਿ ਸਕੇ।
ਚੇਅਰਮੈਨ ਜਸਵੀਰ ਜੱਸੀ ਨੇ ਅਧਿਕਾਰੀਆਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਸੂਬੇ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਅਤੇ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਵੱਲੋਂ ਸਿੱਖਿਆ ਦੇ ਪੱਧਰ ਨੂੰ ਉੱਚਾ ਚੁੱਕਣ ਲਈ ਵੱਡੇ ਉਪਰਾਲੇ ਕੀਤੇ ਜਾ ਰਹੇ ਹਨ ਅਤੇ ਹਜ਼ਾਰਾਂ ਨਵੇਂ ਅਧਿਆਪਕਾਂ ਨੂੰ ਨਿਯੁਕਤੀ ਪੱਤਰ ਦੇ ਕੇ ਸਕੂਲਾਂ ਵਿੱਚ ਭੇਜਿਆ ਜਾ ਰਿਹਾ। ਉਹਨਾਂ ਅੱਗੇ ਕਿਹਾ ਕਿ ਹਰ ਸਕੂਲ ਨੂੰ ਹਰ ਸੁਵਿਧਾ ਨਾਲ ਲੈਸ ਕੀਤਾ ਜਾਵੇਗਾ।
ਇਸ ਮੌਕੇ ਉਹਨਾਂ ਇਹ ਵੀ ਕਿਹਾ ਕਿ ਪੰਜਾਬ ਦੀ ਸਿੱਖਿਆ ਨੂੰ ਪੰਜਾਬ ਸਰਕਾਰ ਸਮੁੱਚੇ ਭਾਰਤ ਵਿੱਚੋਂ ਹਰ ਪੱਖ ਤੋਂ ਪਹਿਲੇ ਨੰਬਰ ਤੇ ਲੈ ਕੇ ਆਵੇਗੀ। ਚੇਅਰਮੈਨ ਜੱਸੀ ਸੋਹੀਆਂ ਵਾਲਾ ਨੇ ਵੱਲੋਂ ਵੱਖ-ਵੱਖ ਬਲਾਕਾਂ ਵਿੱਚ ਆ ਰਹੀਆਂ ਸਮੱਸਿਆਵਾਂ ਬਾਰੇ ਵੀ ਰਿਪੋਰਟ ਇਕੱਤਰ ਕੀਤੀ ਗਈ । ਸੈਕੰਡਰੀ ਵਿਭਾਗ ਵੱਲੋਂ ਜ਼ਿਲ੍ਹਾ ਸਮਾਰਟ ਸਕੂਲ ਕੋਆਰਡੀਨੇਟਰ ਰਾਜੀਵ ਕੁਮਾਰ ਵੱਲੋਂ ਸਮੁੱਚੇ ਜ਼ਿਲ੍ਹੇ ਦੇ ਸੈਕੰਡਰੀ ਸਕੂਲਾਂ ਦੀ ਰਿਪੋਰਟ ਪੇਸ਼ ਕੀਤੀ ਗਈ।
ਮੀਟਿੰਗ ਵਿੱਚ ਬੀ ਪੀ ਈ ਓ ਜਗਜੀਤ ਸਿੰਘ ਨੌਹਰਾ,  ਬੀਪੀਈਓ ਜਸਵਿੰਦਰ ਸਿੰਘ, ਭਰਤ ਭੂਸ਼ਨ,  ਧਰਮਿੰਦਰ ਸਿੰਘ, ਅਖ਼ਤਰ ਸਲੀਮ  ਗੁਰਪ੍ਰੀਤ ਸਿੰਘ, ਸੁਰਜੀਤ ਸਿੰਘ, ਪ੍ਰਿਥੀ ਸਿੰਘ, ਪ੍ਰੇਮ ਕੁਮਾਰ, ਮਨਜੀਤ ਕੌਰ,  ਬਲਜੀਤ ਕੌਰ, ਜ਼ਿਲ੍ਹਾ ਸਮਾਰਟ ਸਕੂਲ ਕੋਆਰਡੀਨੇਟਰ ਲਖਵਿੰਦਰ ਸਿੰਘ ਕੌਲੀ, ਪ੍ਰਵੀਨ ਕੁਮਾਰ ਰਾਜਪੁਰਾ ਆਦਿ  ਹਾਜ਼ਰ ਸਨ।

ਫ਼ੋਟੋ ਕੈਪਸ਼ਨ
ਜ਼ਿਲ੍ਹਾ ਯੋਜਨਾ ਕਮੇਟੀ ਦਫ਼ਤਰ ਪਟਿਆਲਾ ਵਿਖੇ ਚੇਅਰਮੈਨ ਜੱਸੀ ਸੋਹੀਆ ਵਾਲਾ ਜ਼ਿਲ੍ਹਾ ਸਿੱਖਿਆ ਅਤੇ ਬਲਾਕ ਅਫ਼ਸਰਾਂ ਨਾਲ ਮੀਟਿੰਗ ਕਰਦੇ ਹੋਏ।

RELATED ARTICLES

ਕੋਈ ਜਵਾਬ ਛੱਡਣਾ

ਕਿਰਪਾ ਕਰਕੇ ਆਪਣੀ ਟਿੱਪਣੀ ਦਰਜ ਕਰੋ!
ਕਿਰਪਾ ਕਰਕੇ ਇੱਥੇ ਆਪਣਾ ਨਾਮ ਦਰਜ ਕਰੋ

- Advertisment -
Google search engine

Most Popular

Recent Comments