ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਜੀ ਮਾਨ ਦੀ ਰਹਿਨੁਮਾਈ ਅਤੇ ਸਿੱਖਿਆ ਮੰਤਰੀ ਪੰਜਾਬ ਹਰਜੋਤ ਸਿੰਘ ਜੀ ਬੈਂਸ ਦੀ ਅਗਵਾਈ ਹੇਠ ਪੰਜਾਬ ਸਿੱਖਿਆ ਕ੍ਰਾਂਤੀ ਤਹਿਤ ਫਰੀਡਮ ਫਾਈਟਰ ਉਜਾਗਰ ਸਿੰਘ ਸਰਕਾਰੀ ਹਾਈ ਸਮਾਰਟ ਸਕੂਲ ਨਰੜੂ ਜ਼ਿਲ੍ਹਾ ਪਟਿਆਲਾ ਵਿਖੇ ਲੱਖਾਂ ਰੁਪਏ ਦੀ ਗ੍ਰਾਂਟਾਂ ਨਾਲ ਹੋਏ ਵਿਕਾਸ ਕਾਰਜਾਂ ਨੂੰ ਵਿਧਾਇਕ ਸ੍ਰੀ ਗੁਰਲਾਲ ਸਿੰਘ ਘਨੌਰ ਨੇ ਲੋਕ ਅਰਪਿਤ ਕੀਤਾ। ਇਸ ਉਦੇਸ਼ ਹੇਠ ਕਰਵਾਏ ਗਏ ਉਦਘਾਟਨ ਸਮਾਰੋਹ ਦੌਰਾਨ ਮੁੱਖ ਮਹਿਮਾਨ ਸ੍ਰੀ ਗੁਰਲਾਲ ਸਿੰਘ ਘਨੌਰ ਵੱਲੋਂ ਪੰਜਾਬ ਸਰਕਾਰ ਦੀਆਂ ਸਿੱਖਿਆ ਖੇਤਰ ਵਿੱਚ ਹੋਈਆਂ ਪ੍ਰਾਪਤੀਆਂ ਦਾ ਜ਼ਿਕਰ ਕੀਤਾ ਗਿਆ।
ਸਮਾਰੋਹ ਦੀ ਸ਼ੁਰੂਆਤ ਬੱਚਿਆਂ ਵੱਲੋਂ ਸੱਭਿਆਚਾਰਕ ਪ੍ਰੋਗਰਾਮ ਰਾਹੀਂ ਹੋਈ। ਸਕੂਲ ਮੁਖੀ ਵੱਲੋਂ ਮੁੱਖ ਮਹਿਮਾਨ, ਵਿਸ਼ੇਸ਼ ਮਹਿਮਾਨਾਂ ਅਤੇ ਪਤਵੰਤੇ ਸੱਜਣਾਂ ਦਾ ਸਵਾਗਤ ਕਰਦਿਆਂ ਉਨ੍ਹਾਂ ਨੂੰ ਯਾਦਗਾਰੀ ਚਿੰਨ੍ਹ ਭੇਟ ਕੀਤੇ ਗਏ।
ਸਿੱਖਿਆ ਕ੍ਰਾਂਤੀ ਤਹਿਤ ਨਵੀ ਬਣੀ ਚਾਰਦੀਵਾਰੀ, ਪਖਾਨੇ ਅਤੇ ਮੁਰੰਮਤ ਕਾਰਜਾਂ ਦੀ ਜਾਣਕਾਰੀ ਮਾਪਿਆਂ ਨਾਲ ਸਾਂਝੀ ਕੀਤੀ ਗਈ ਅਤੇ ਇਨ੍ਹਾਂ ਦੀ ਮਹੱਤਤਾ ਬਾਰੇ ਵੀ ਵਿਸ਼ੇਸ਼ ਤੌਰ ‘ਤੇ ਰੌਸ਼ਨੀ ਪਾਈ ਗਈ।
ਮੁੱਖ ਮਹਿਮਾਨ ਨੇ ਆਪਣੇ ਸੰਬੋਧਨ ਦੌਰਾਨ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਜੀ ਦੀ ਅਗਵਾਈ ਹੇਠ ਪੰਜਾਬ ਸਰਕਾਰ ਸਿੱਖਿਆ ਨੂੰ ਸਭ ਤੋਂ ਜਿਆਦਾ ਪਹਿਲ ਦੇ ਰਹੀ ਹੈ। ਹਰ ਬੱਚੇ ਨੂੰ ਗੁਣਵੱਤਾਪੂਰਨ ਸਿੱਖਿਆ ਅਤੇ ਅਨੁਕੂਲ ਸਿੱਖਣ-ਸਿਖਾਉਣ ਵਾਲਾ ਮਾਹੌਲ ਦੇਣ ਲਈ ਇਹ ਯਤਨ ਕੀਤੇ ਜਾ ਰਹੇ ਹਨ।
ਉਨ੍ਹਾਂ ਨੇ ਅੱਠਵੀਂ ਜਮਾਤ ਦੇ ਚੰਗੇ ਨਤੀਜੇ ਲੈ ਕੇ ਆਏ ਵਿਦਿਆਰਥੀਆਂ ਦੀ ਵੀ ਸ਼ਲਾਘਾ ਕੀਤੀ।
ਇਸ ਮੌਕੇ ਤੇ ਸਕੂਲ ਮੁੱਖੀ ਸ੍ਰੀ ਦਲਬਾਰਾ ਸਿੰਘ, ਸਰਪੰਚ ਨਰੜੂ ਸ੍ਰੀ ਤਾਰਾ ਸਿੰਘ, ਬੀ.ਡੀ.ਪੀ.ਓ (ਘਨੌਰ )ਸ੍ਰੀ ਜਤਿੰਦਰ ਸਿੰਘ ਢਿੱਲੋ,ਬੀਪੀਈਓ (ਘਨੌਰ )ਸ੍ਰੀ ਧਰਮਿੰਦਰ ਸਿੰਘ, ਸ੍ਰੀ ਜਤਿੰਦਰ ਸਿੰਘ ਸਾਬਕਾ ਬਲਾਕ ਸੰਮਤੀ ਮੈਂਬਰ ,ਪ੍ਰੋਗਰਾਮ ਹਲਕਾ ਕੋਆਡੀਨੇਟਰ ਸ੍ਰੀ ਦੌਲਤ ਰਾਮ ,ਸਮੂਹ ਸਕੂਲ ਅਧਿਆਪਕ, ਸਕੂਲ ਮੈਨੇਜਮੈਂਟ ਕਮੇਟੀ ਮੈਂਬਰ,ਨੇੜੇ ਦੇ ਪਿੰਡਾਂ ਦੇ ਪੰਚ ਸਰਪੰਚ , ਅਤੇ ਇਲਾਕੇ ਦੇ ਹੋਰ ਪਤਵੰਤੇ ਸੱਜਣ ਵੀ ਹਾਜ਼ਰ ਰਹੇ।