ਪਟਿਆਲਾ: ਸਮਾਣਾ ਦੇ ਵਿਧਾਇਕ ਚੇਤਨ ਸਿੰਘ ਜੌੜਾਮਾਜਰਾ ਵੱਲੋਂ ਅੱਜ ਸਮਾਣਾ ਹਲਕੇ ਦੇ ਪਟਿਆਲਾ ਬਲਾਕ ਦੇ ਪਿੰਡ ਮਹਿਮਦਪੁਰ ਤੋਂ ਵਜੀਦਪੁਰ ਤੱਕ ਸੜਕ ਦਾ ਨੀਂਹ ਪੱਥਰ ਰੱਖਿਆ ਗਿਆ। ਇਸ ਸੜਕ ਦੀ ਨਿਰਮਾਣ ਲਾਗਤ 49 ਲੱਖ ਰੁਪਏ ਹੈ। ਉਨ੍ਹਾਂ ਕਿਹਾ ਕਿ ਇਹ ਰਸਤਾ ਆਵਾਜੀਈ ਅਤੇ ਆਰਥਿਕ ਖੇਤਰ ਵਿੱਚ ਕ੍ਰਾਂਤੀ ਲਿਆਉਣ ਵਿੱਚ ਸਹਾਈ ਹੋਵੇਗਾ। ਸਿਹਤ, ਸਿੱਖਿਆ ਤੇ ਸੂਬੇ ਦੇ ਬੁਨਿਆਦੀ ਢਾਂਚੇ ਦੇ ਵਿਕਾਸ ਨੂੰ ਪੰਜਾਬ ਸਰਕਾਰ ਵੱਲੋਂ ਵਿਸ਼ੇਸ਼ ਤਵੱਜੋ ਦਿੱਤੀ ਜਾ ਰਹੀ ਹੈ, ਜਿਸ ਸਦਕਾ ਵੱਡੀ ਪੱਧਰ ’ਤੇ ਵਿਕਾਸ ਕਾਰਜ ਸ਼ੁਰੂ ਕੀਤੇ ਗਏ ਹਨ। ਜੌੜਾਮਾਜਰਾ ਨੇ ਕਿਹਾ ਕਿ ਆਉਣ ਵਾਲੇ ਦਿਨਾਂ ਵਿੱਚ ਸਮਾਣਾ ਹਲਕੇ ਵਿੱਚ ਹੋਰ ਵਿਕਾਸ ਦੇ ਕੰਮ ਸ਼ੁਰੂ ਕੀਤੇ ਜਾਣਗੇ। ਇਸ ਮੌਕੇ ਮਾਰਕਿਟ ਕਮੇਟੀ ਦੇ ਚੇਅਰਮੈਨ ਬਲਕਾਰ ਗੱਜੂਮਾਜਰਾ, ਸੁਰਜੀਤ ਫ਼ੌਜੀ, ਗੁਰਦੇਵ ਟਿਵਾਣਾ ਤੇ ਅਮਨਦੀਪ ਕੌਰ ਮੌਜੂਦ ਸਨ।