Home ਪੰਜਾਬ ਡਿਪਟੀ ਕਮਿਸ਼ਨਰ ਵੱਲੋਂ ਪਾਣੀ ਦੀਆਂ ਪਾਈਪਾਂ ਪਾਉਣ ਲਈ ਪੁੱਟੀ ਰਜਵਾਹਾ ਰੋਡ ਦੀ...

ਡਿਪਟੀ ਕਮਿਸ਼ਨਰ ਵੱਲੋਂ ਪਾਣੀ ਦੀਆਂ ਪਾਈਪਾਂ ਪਾਉਣ ਲਈ ਪੁੱਟੀ ਰਜਵਾਹਾ ਰੋਡ ਦੀ ਮੁਰੰਮਤ ਦਾ ਜਾਇਜ਼ਾ

0

ਡਿਪਟੀ ਕਮਿਸ਼ਨਰ ਡਾ. ਪ੍ਰੀਤੀ ਯਾਦਵ ਨੇ ਪੀਣ ਵਾਲੇ ਪਾਣੀ ਦੀਆਂ ਪਾਈਪਾਂ ਪਾਉਣ ਲਈ ਪੁੱਟੀ ਰਜਵਾਹਾ ਰੋਡ ਸੜਕ ਦਾ ਮੌਕੇ ‘ਤੇ ਜਾ ਕੇ ਜਾਇਜ਼ਾ ਲੈਂਦਿਆਂ ਐਲ ਐਂਡ ਟੀ ਤੇ ਸਬੰਧਤ ਵਿਭਾਗਾਂ ਦੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਪਾਈਪਾਂ ਪੈਣ ਤੋਂ ਤੁਰੰਤ ਬਾਅਦ ਸੜਕ ਦੀ ਮੁਰੰਮਤ ਯਕੀਨੀ ਬਣਾਈ ਜਾਵੇ। ਉਨ੍ਹਾਂ ਕਿਹਾ ਕਿ ਰਜਵਾਹਾ ਰੋਡ ਸ਼ਹਿਰ ਦੀਆਂ ਮੁੱਖ ਸੜਕਾਂ ਵਿਚੋਂ ਇੱਕ ਹੈ, ਜਿਸ ਤੋਂ ਰੋਜ਼ਾਨਾ ਹਜ਼ਾਰਾਂ ਵਾਹਨ ਲੰਘਦੇ ਹਨ, ਇਸ ਲਈ ਇਸ ਸੜਕ ਦੀ ਮੁਰੰਮਤ ਨਾਲੋਂ ਨਾਲ ਕੀਤੀ ਜਾਵੇ।
ਡਾ. ਪ੍ਰੀਤੀ ਯਾਦਵ ਨੇ ਕਿਹਾ ਕਿ ਜਿਨ੍ਹਾਂ ਥਾਵਾਂ ‘ਤੇ ਸੜਕ ਨੂੰ ਪੁੱਟਿਆਂ ਗਿਆ ਹੈ, ਉੱਥੇ ਸਹੀ ਸਾਈਨ ਬੋਰਡ ਵੀ ਲਗਾਏ ਜਾਣ ਤਾਂ ਜੋ ਰਾਹਗੀਰਾਂ ਨੂੰ ਸੜਕ ‘ਤੇ ਚੱਲ ਰਹੇ ਕੰਮ ਦਾ ਪਤਾ ਲਗਦਾ ਰਹੇ। ਉਨ੍ਹਾਂ ਅਧਿਕਾਰੀਆਂ ਨੂੰ ਸਖ਼ਤ ਹਦਾਇਤ ਕਰਦਿਆਂ ਕਿਹਾ ਕਿ ਸੜਕ ਦੀ ਮੁਰੰਮਤ ਦੇ ਕੰਮ ਵਿੱਚ ਕਿਸੇ ਵੀ ਤਰ੍ਹਾਂ ਦੀ ਅਣਗਹਿਲੀ ਨੂੰ ਬਰਦਾਸ਼ਤ ਨਹੀਂ ਕੀਤਾ ਜਾਵੇਗਾ।
ਇਸ ਮੌਕੇ ਜਲ ਸਪਲਾਈ ਤੇ ਸੀਵਰੇਜ ਬੋਰਡ ਦੇ ਕਾਰਜਕਾਰੀ ਇੰਜੀਨੀਅਰ ਵਿਕਾਸ ਧਵਨ ਨੇ ਦੱਸਿਆ ਕਿ ਪਾਈਪਾਂ ਪਾਉਣ ਦਾ ਕੰਮ ਤੇਜ਼ੀ ਨਾਲ ਜਾਰੀ ਹੈ ਤੇ ਪਾਈਪ ਪਾਉਣ ਤੋਂ ਬਾਅਦ ਪਾਈਪਾਂ ਦੀ ਟੈਸਟਿੰਗ ਕੀਤੀ ਜਾਂਦੀ ਹੈ ਤਾਂ ਜੋ ਕਿਸੇ ਵੀ ਤਰ੍ਹਾਂ ਦੀ ਲੀਕੇਜ ਹੋਣ ‘ਤੇ ਉਸ ਨੂੰ ਮੌਕੇ ‘ਤੇ ਹੀ ਠੀਕ ਕਰ ਲਿਆ ਜਾਵੇ, ਇਸ ਤੋਂ ਤੁਰੰਤ ਬਾਅਦ ਸੜਕ ਦੀ ਮੁਰੰਮਤ ਦਾ ਕੰਮ ਸ਼ੁਰੂ ਕਰ ਦਿੱਤਾ ਜਾਂਦਾ ਹੈ।

NO COMMENTS

LEAVE A REPLY

Please enter your comment!
Please enter your name here

Exit mobile version