Home ਪੰਜਾਬ ਪਟਿਆਲਾ ਜ਼ਿਲ੍ਹੇ ਵਿੱਚ ਮੂੰਹ ਖੁਰ ਟੀਕਾਕਰਨ ਮੁਹਿੰਮ ਸ਼ੁਰੂ : ਡਾ. ਗੁਰਦਰਸ਼ਨ ਸਿੰਘ

ਪਟਿਆਲਾ ਜ਼ਿਲ੍ਹੇ ਵਿੱਚ ਮੂੰਹ ਖੁਰ ਟੀਕਾਕਰਨ ਮੁਹਿੰਮ ਸ਼ੁਰੂ : ਡਾ. ਗੁਰਦਰਸ਼ਨ ਸਿੰਘ

0

ਪਟਿਆਲਾ, 14 ਅਪ੍ਰੈਲ:

ਪੰਜਾਬ ਦੇ ਪਸ਼ੂ ਪਾਲਣ, ਮੱਛੀ ਪਾਲਣ ਅਤੇ ਡੇਅਰੀ ਵਿਕਾਸ ਵਿਭਾਗਾਂ ਦੇ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਦੀ ਰਹਿਨੁਮਾਈ ਹੇਠ ਪਸ਼ੂਆਂ ਦੀ ਭਲਾਈ ਲਈ ਵੱਡਾ ਉਪਰਾਲਾ ਕਰਦੇ ਹੋਏ ਮੂੰਹ ਖੁਰ ਦੀ ਬਿਮਾਰੀ ਦੀ ਰੋਕਥਾਮ ਦੇ ਲਈ ਟੀਕਾਕਰਨ ਦੀ ਮੁਹਿੰਮ ਦਾ ਆਗਾਜ਼ 15 ਅਪ੍ਰੈਲ 2025 ਤੋਂ ਕੀਤਾ ਜਾ ਰਿਹਾ ਹੈ। ਵਿਭਾਗ ਦੇ ਪ੍ਰਮੁੱਖ ਸਕੱਤਰ ਸ੍ਰੀ ਰਾਹੁਲ ਭੰਡਾਰੀ ਤੇ ਡਾਇਰੈਕਟਰ ਡਾ. ਗੁਰਸ਼ਰਨਜੀਤ ਸਿੰਘ ਬੇਦੀ ਦੇ ਦਿਸ਼ਾ ਨਿਰਦੇਸ਼ਾਂ ਹੇਠ ਇਹ ਮੁਹਿੰਮ ਮਿਤੀ 30 ਮਈ 2025 ਤੱਕ ਪਸ਼ੂ ਪਾਲਣ ਵਿਭਾਗ ਪੰਜਾਬ ਵੱਲੋਂ ਜ਼ਿਲ੍ਹੇ ਦੇ ਸਮੂਹ ਯੋਗ ਗਾਵਾਂ ਅਤੇ ਮੱਝਾਂ ਨੂੰ ਮੂੰਹ ਖੁਰ ਦੀ ਬਿਮਾਰੀ ਤੋਂ ਰੋਕਥਾਮ ਦੇ ਲਈ ਟੀਕਾਕਰਨ ਕਰਕੇ ਮੁਕੰਮਲ ਕਰ ਲਈ ਜਾਵੇਗੀ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਡਿਪਟੀ ਡਾਇਰੈਕਟਰ ਡਾ. ਗੁਰਦਰਸ਼ਨ ਸਿੰਘ ਨੇ ਦੱਸਿਆ ਕਿ ਮੂੰਹ ਖੁਰ ਦੀ ਬਿਮਾਰੀ ਇਕ ਲਾਗ ਦੀ ਬਿਮਾਰੀ ਹੈ ਜੋ ਕਿ ਬਿਮਾਰ ਪਸ਼ੂ ਤੋਂ ਤੰਦਰੁਸਤ ਪਸ਼ੂ ਨੂੰ ਲੱਗ ਸਕਦੀ ਹੈ ਜਿਸ ਨਾਲ ਪ੍ਰਭਾਵਿਤ ਪਸ਼ੂ ਨੂੰ ਬੁਖ਼ਾਰ ਚੜਦਾ ਹੈ ਅਤੇ ਮੂੰਹ ਵਿੱਚ, ਥਣਾਂ ਉਪਰ ਅਤੇ ਪੈਰਾਂ ਵਿੱਚ ਛਾਲੇ ਹੋ ਜਾਂਦੇ ਹਨ। ਦੁੱਧ ਦੀ ਪੈਦਾਵਾਰ ਘੱਟ ਜਾਂਦੀ ਹੈ ਅਤੇ ਪਰਜਨਨ ਸ਼ਕਤੀ ਵੀ ਘੱਟ ਜਾਂਦੀ ਹੈ ਇਸ ਪ੍ਰਕਾਰ ਇਹ ਬਿਮਾਰੀ ਪਸ਼ੂਆਂ ਅਤੇ ਪਸ਼ੂ ਪਾਲਕਾਂ ਦਾ ਬਹੁਤ ਨੁਕਸਾਨ ਕਰਦੀ ਹੈ। ਇਸ ਨੁਕਸਾਨ ਤੋਂ ਬਚਾਉਣ ਲਈ ਜ਼ਿਲ੍ਹੇ ਦੇ ਸਮੂਹ ਪਸ਼ੂ ਪਾਲਕਾਂ ਨੂੰ ਅਪੀਲ ਕੀਤੀ ਜਾਂਦੀ ਹੈ ਕਿ ਇਸ ਟੀਕਾਕਰਨ ਮੁਹਿੰਮ ਵਿੱਚ ਸਹਿਯੋਗ ਕਰਨ ਅਤੇ ਆਪਣੇ ਸਾਰੇ ਯੋਗ ਪਸ਼ੂਆਂ ਦੇ ਮੂੰਹ ਖੁਰ ਦੇ ਟੀਕੇ ਲਗਵਾਉਣ। ਇਹ ਟੀਕੇ ਪਸ਼ੂ ਪਾਲਣ ਵਿਭਾਗ ਦੀਆਂ ਟੀਮਾਂ ਵੱਲੋਂ ਘਰ ਘਰ ਪਹੁੰਚ ਕਰਕੇ ਮੁਫ਼ਤ ਲਗਾਏ  ਜਾਂਦੇ ਹਨ।

NO COMMENTS

LEAVE A REPLY

Please enter your comment!
Please enter your name here

Exit mobile version