Homeਪੰਜਾਬਕਰਜਾ ਸਕੀਮ ਦੇ ਲਾਭਪਾਤਰੀਆਂ ਨੇ ਵੱਖੋ-ਵੱਖ ਕਾਰੋਬਾਰ ਤੋਰ ਕੇ ਬੇਰੁਜ਼ਗਾਰੀ ਤੋਂ ਪਾਈ...

ਕਰਜਾ ਸਕੀਮ ਦੇ ਲਾਭਪਾਤਰੀਆਂ ਨੇ ਵੱਖੋ-ਵੱਖ ਕਾਰੋਬਾਰ ਤੋਰ ਕੇ ਬੇਰੁਜ਼ਗਾਰੀ ਤੋਂ ਪਾਈ ਰਾਹਤ

ਪਟਿਆਲਾ, 14 ਅਪ੍ਰੈਲ:
ਪੰਜਾਬ ਸਰਕਾਰ ਦੀਆਂ ਵੱਖ-ਵੱਖ ਭਲਾਈ ਸਕੀਮਾਂ ਦੇ ਲਾਭਪਾਤਰੀਆਂ ਨੇ ਅੱਜ ਪਟਿਆਲਾ ਦੀ ਪੰਜਾਬੀ ਯੂਨੀਵਰਸਿਟੀ ਵਿਖੇ ਡਾ. ਬੀ.ਆਰ. ਅੰਬੇਦਕਰ ਦੀ 134ਵੀਂ ਜਯੰਤੀ ਮੌਕੇ ਪੰਜਾਬੀ ਯੂਨੀਵਰਸਿਟੀ ਵਿਖੇ ਪੰਜਾਬ ਸਰਕਾਰ ਵੱਲੋਂ ਕਰਵਾਏ ਰਾਜ ਪੱਧਰੀ ਸਮਾਗਮ ਦੌਰਾਨ ਪੰਜਾਬ ਸਰਕਾਰ ਅਤੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦਾ ਧੰਨਵਾਦ ਕੀਤਾ ਹੈ।
ਅੱਜ ਮੁੱਖ ਮੰਤਰੀ ਭਗਵੰਤ ਸਿੰਘ ਤੋਂ ਵਧਾਈ ਪੱਤਰ ਹਾਸਲ ਕਰਨ ਵਾਲੇ ਆਸ਼ੀਰਵਾਦ ਸਕੀਮ ਤਹਿਤ 51000 ਰੁਪਏ ਪ੍ਰਾਪਤ ਕਰਨ ਵਾਲੇ 5 ਲਾਭਪਾਤਰੀਆਂ, ਪੋਸਟ ਮੈ੍ਰਿਟਕ ਸਕਾਲਰਸ਼ਿਪ ਸਕੀਮ ਦੇ 10 ਲਾਭਪਾਤਰੀ ਵਿਦਿਆਰਥੀਆਂ ਸਮੇਤ ਪੰਜਾਬ ਰਾਜ ਪੱਛੜੀਆਂ ਸ੍ਰੇਣੀਆਂ ਭੋ-ਵਿਕਾਸ ਤੇ ਵਿੱਤ ਕਾਰਪੋਰੇਸ਼ਨ ਅਤੇ ਪੰਜਾਬ ਰਾਜ ਅਨੁਸੂਚਿਤ ਜਾਤੀਆਂ ਭੋਂ-ਵਿਕਾਸ ਤੇ ਵਿੱਤ ਕਾਰਪੋਰੇਸ਼ਨ ਦੇ 10 ਲਾਭਪਾਤਰੀਆਂ ਨੇ ਕਿਹਾ ਕਿ ਪੰਜਾਬ ਸਰਕਾਰ ਨੇ ਭਲਾਈ ਸਕੀਮਾਂ ਨਾਲ ਲੋੜਵੰਦਾਂ ਅਤੇ ਗਰੀਬਾਂ ਦੀ ਬਾਂਹ ਫੜੀ ਹੈ।
ਪਿੰਡ ਸੀਲ ਦੀ ਰਹਿਣ ਵਾਲੀ ਜਸਪਾਲ ਕੌਰ ਪਤਨੀ ਲਖਵਿੰਦਰ ਕੌਰ ਨੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦਾ ਧੰਨਵਾਦ ਕਰਦਿਆਂ ਦੱਸਿਆ ਕਿ ਪੰਜਾਬ ਸਰਕਾਰ ਦੀ ਕਰਜਾ ਸਕੀਮ ਨੇ ਉਸ ਦਾ ਜੀਵਨ ਬਦਲ ਦਿੱਤਾ ਹੈ। ਉਸਨੇ ਦੱਸਿਆ ਕਿ ਉਸਨੇ 3 ਲੱਖ ਰੁਪਏ ਦੇ ਕਰਜ਼ੇ ਨਾਲ 4 ਦੁਧਾਰੂ ਪਸ਼ੂ ਲਏ ਤੇ ਡੇਅਰੀ ਦਾ ਧੰਦਾ ਸ਼ੁਰੂ ਕੀਤਾ ਸੀ, ਜਿਸ ਨਾਲ ਉਸਦੇ ਜੀਵਨ ਵਿੱਚ ਕਾਫ਼ੀ ਤਬਦੀਲੀ ਆਈ ਹੈ ਅਤੇ ਉਹ ਸਵੈ ਰੋਜ਼ਗਾਰ ਦੇ ਕਾਬਲ ਹੋ ਗਈ ਹੈ। ਜਦੋਂਕਿ ਪਿੰਡ ਸਿਊਨਾ ਦੀ ਵਸਨੀਕ ਸੁਖਵਿੰਦਰ ਕੌਰ ਨੇ ਦੱਸਿਆ ਕਿ ਉਸਨੇ ਪ੍ਰਚੂਨ ਕਰਿਆਨੇ ਦੀ ਦੁਕਾਨ ਲਈ 2 ਲੱਖ ਰੁਪਏ ਦਾ ਕਰਜਾ ਲਿਆ ਅਤੇ ਉਹ ਆਪਣੇ ਪੈਰਾਂ ‘ਤੇ ਖੜ੍ਹੇ ਹੋ ਗਈ ਹੈ ਅਤੇ ਉਹ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦਾ ਧੰਨਵਾਦ ਕਰਦੇ ਹਨ।
ਇਸੇ ਤਰ੍ਹਾਂ ਹੀ ਫਰਨੀਚਰ ਦੇ ਕੰਮ ਲਈ 2-2 ਲੱਖ ਰੁਪਏ ਦਾ ਕਰਜਾ ਲੈਣ ਵਾਲੇ ਸਿਊਨਾ ਦੇ ਵਸਨੀਕਾਂ ਮੱਖਣ ਸਿੰਘ ਤੇ ਦਰਸ਼ਨ ਸਿੰਘ ਸਮੇਤ ਦੁਕਾਨ ਖੋਲ੍ਹਣ ਲਈ 3 ਲੱਖ ਰੁਪਏ ਦਾ ਕਰਜ਼ਾ ਲੈਣ ਵਾਲੇ ਖੁਟੀ ਛੰਨਾ ਦੇ ਵਾਸੀ ਕਪਤਾਨ ਸਿੰਘ ਅਤੇ ਡੇਅਰੀ ਦਾ ਕਾਰੋਬਾਰ ਕਰਨ ਲਈ ਕਰਜਾ ਲੈਣ ਵਾਲੇ ਲਾਭਪਾਤਰੀਆਂ ਹਰਭਜਨ ਸਿੰਘ ਵਾਸੀ ਚੂਹੜਪੁਰ ਮਰਾਸੀਆਂ ਤੇ ਹਰਜਿੰਦਰ ਸਿੰਘ ਵਾਸੀ ਸ਼ਾਹਪੁਰ ਨੇ ਵੀ ਪੰਜਾਬ ਸਰਕਾਰ ਦੀਆਂ ਕਰਜਾ ਸਕੀਮਾਂ ਲਈ ਸ਼ੁਕਰੀਆ ਅਦਾ ਕੀਤਾ ਹੈ।
ਪੋਸਟ ਮੈਟ੍ਰਿਕ ਸਕਾਰਸ਼ਿਪ ਸਕੀਮ ਤਹਿ 3000 ਤੋਂ 7000 ਰੁਪਏ ਸਕਾਰਸ਼ਿਪ ਲੈਣ ਵਾਲੀਆਂ ਵਿਦਿਆਰਥਣਾਂ ਨੇ ਕਿਹਾ ਕਿ ਘਰ ਦੀ ਗਰੀਬੀ ਕਰਕੇ ਉਹ ਅੱਗੇ ਪੜ੍ਹਾਈ ਛੱਡਣ ਲਈ ਮਜਬੂਰ ਸਨ, ਪ੍ਰੰਤੂ ਪੰਜਾਬ ਸਰਕਾਰ ਦੀ ਇਸ ਸਕੀਮ ਨੇ ਉਨ੍ਹਾਂ ਨੂੰ ਉਚੇਰੀ ਪੜ੍ਹਾਈ ਕਰਨ ਅਤੇ ਅੱਗੇ ਵੱਧਣ ਲਈ ਹੌਂਸਲਾ ਦਿੱਤਾ ਤੇ ਉਹ ਹੁਣ ਇਸ ਸਕਾਲਰਸ਼ਿਪ ਦੇ ਸਿਰ ‘ਤੇ ਉਚੇਰੀ ਵਿੱਦਿਆ ਹਾਸਲ ਕਰ ਰਹੀਆਂ ਹਨ।
ਇਸ ਸਮਾਗਮ ਵਿੱਚ ਵਿਧਾਇਕ ਅਜੀਤਪਾਲ ਸਿੰਘ ਕੋਹਲੀ, ਚੇਤਨ ਸਿੰਘ ਜੌੜਾਮਾਜਰਾ ਤੇ ਗੁਰਲਾਲ ਘਨੌਰ, ਸਮਾਜਿਕ ਸੁਰੱਖਿਆ ਵਿਭਾਗ ਦੇ ਪ੍ਰਮੁੱਖ ਸਕੱਤਰ ਵੀ.ਕੇ. ਮੀਨਾ, ਡਵੀਜਨਲ ਕਮਿਸ਼ਨਰ ਦਲਜੀਤ ਸਿੰਘ ਮਾਂਗਟ, ਵਿਭਾਗ ਦੇ ਡਾਇਰੈਕਟਰ ਸੰਦੀਪ ਹੰਸ, ਸੂਚਨਾ ਤੇ ਲੋਕ ਸੰਪਰਕ ਵਿਭਾਗ ਦੇ ਡਾਇਰੈਕਟਰ ਵਿਮਲ ਕੁਮਾਰ ਸੇਤੀਆ, ਡੀ.ਆਈ.ਜੀ ਮਨਦੀਪ ਸਿੰਘ ਸਿੱਧੂ, ਡਿਪਟੀ ਕਮਿਸ਼ਨਰ ਡਾ. ਪ੍ਰੀਤੀ ਯਾਦਵ, ਐਸ.ਐਸ.ਪੀ ਡਾ. ਨਾਨਕ ਸਿੰਘ, ਪੰਜਾਬ ਲੋਕ ਸੇਵਾ ਕਮਿਸ਼ਨ ਦੇ ਚੇਅਰਪਰਸਨ ਹਰਮੋਹਨ ਕੌਰ ਸੰਧੂ, ਪੀ.ਆਰ.ਟੀ.ਸੀ. ਦੇ ਚੇਅਰਮੈਨ ਰਣਜੋਧ ਸਿੰਘ ਹਡਾਣਾ, ਚੇਅਰਮੈਨ ਪੰਜਾਬ ਰਾਜ ਪੱਛੜੀਆਂ ਸ਼੍ਰੇਣੀਆਂ ਕਮਿਸ਼ਨ ਮਲਕੀਤ ਚੰਦ, ਮੇਅਰ ਕੁੰਦਨ ਗੋਗੀਆ, ਵਾਈਸ ਚੇਅਰਮੈਨ ਕਨਵੇਅਰ ਇੰਦਰਜੀਤ ਸਿੰਘ ਸੰਧੂ, ਪੀ.ਆਰ.ਸੀ.ਟੀ. ਦੇ ਵਾਈਸ ਚੇਅਰਮੈਨ ਬਲਵਿੰਦਰ ਸਿੰਘ ਝਾੜਵਾਂ, ਸੀਨੀਅਰ ਡਿਪਟੀ ਮੇਅਰ ਹਰਿੰਦਰ ਕੋਹਲੀ ਅਤੇ ਡਿਪਟੀ ਮੇਅਰ ਜਗਦੀਪ ਸਿੰਘ ਜੱਗਾ, ਜ਼ਿਲ੍ਹਾ ਯੋਜਨਾ ਕਮੇਟੀ ਚੇਅਰਮੈਨ ਜਸਵੀਰ ਸਿੰਘ ਜੱਸੀ ਸੋਹੀਆਂ ਵਾਲਾ, ਆਪ ਦੇ ਜ਼ਿਲ੍ਹਾ ਸ਼ਹਿਰੀ ਪ੍ਰਧਾਨ ਤੇਜਿੰਦਰ ਮਹਿਤਾ, ਚੇਅਰਮੈਨ ਇੰਪਰੂਵਮੈਂਟ ਟਰਸਟ, ਨਾਭਾ ਸੁਰਿੰਦਰਪਾਲ ਸ਼ਰਮਾ, ਆਪ ਐਸ.ਸੀ. ਸੈਲ ਦੇ ਸੂਬਾ ਪ੍ਰਧਾਨ ਅਮਰੀਕ ਸਿੰਘ ਬਾਂਗੜ ਅਤੇ ਵੱਡੀ ਗਿਣਤੀ ਵਿਦਿਆਰਥੀ ਤੇ ਹੋਰ ਪਤਵੰਤੇ ਮੌਜੂਦ ਸਨ।
********
ਫੋਟੋ ਕੈਪਸ਼ਨ-ਭਲਾਈ ਸਕੀਮਾਂ ਦੇ ਲਾਭਪਾਤਰੀ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦਾ ਧੰਨਵਾਦ ਕਰਦੇ ਹੋਏ।
**ਪੰਜਾਬ ਰਾਜ ਪੱਛੜੀਆਂ ਸ੍ਰੇਣੀਆਂ ਭੋ-ਵਿਕਾਸ ਤੇ ਵਿੱਤ ਕਾਰਪੋਰੇਸ਼ਨ ਤੋਂ 3 ਲੱਖ ਰੁਪਏ ਦਾ ਕਰਜਾ ਲੈਕੇ ਡੇਅਰੀ ਦਾ ਕਾਰੋਬਾਰ ਕਰਨ ਵਾਲੀ ਜਸਪਾਲ ਕੌਰ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦਾ ਧੰਨਵਾਦ ਕਰਦੇ ਹੋਏ।
RELATED ARTICLES

LEAVE A REPLY

Please enter your comment!
Please enter your name here

- Advertisment -
Google search engine

Most Popular

Recent Comments