Home ਦੇਸ਼ ਰਾਹੁਲ ਗਾਂਧੀ ਭਾਜਪਾ ਸਰਕਾਰ ਦੇ ਘੁਟਾਲਿਆਂ ਅਤੇ ਭਾਜਪਾ ਆਗੂਆਂ ਦੀ ਆਰਥਿਕ ਅਪਰਾਧੀਆਂ...

ਰਾਹੁਲ ਗਾਂਧੀ ਭਾਜਪਾ ਸਰਕਾਰ ਦੇ ਘੁਟਾਲਿਆਂ ਅਤੇ ਭਾਜਪਾ ਆਗੂਆਂ ਦੀ ਆਰਥਿਕ ਅਪਰਾਧੀਆਂ ਨਾਲ ਮਿਲੀਭੁਗਤ ਦਾ ਕਰ ਰਹੇ ਹਨ ਪਰਦਾਫਾਸ਼ – ਮੋਹਿਤ ਮਹਿੰਦਰਾ

0

ਪਟਿਆਲਾ, – ਪੰਜਾਬ ਯੂਥ ਕਾਂਗਰਸ (ਪੀਵਾਈਸੀ) ਦੇ ਸੈਂਕੜੇ ਵਲੰਟੀਅਰਾਂ ਨੇ ਅੱਜ ਇੱਥੇ ਐਨਫੋਰਸਮੈਂਟ ਡਾਇਰੈਕਟੋਰੇਟ ਦਾ ਘਿਰਾਓ ਕੀਤਾ ਅਤੇ ਮੋਦੀ ਸਰਕਾਰ ਵੱਲੋਂ ਏਆਈਸੀਸੀ ਪ੍ਰਧਾਨ ਸ੍ਰੀਮਤੀ ਸੋਨੀਆ ਗਾਂਧੀ ਅਤੇ ਰਾਹੁਲ ਗਾਂਧੀ ਵਿਰੁੱਧ ਜਾਰੀ ‘ਰਾਜਨੀਤਿਕ ਬਦਲਾਖੋਰੀ’ ਵਿਰੁੱਧ ਆਪਣਾ ਜ਼ੋਰਦਾਰ ਵਿਰੋਧ ਦਰਜ ਕਰਵਾਉਣ ਲਈ ਧਰਨੇ ‘ਤੇ ਬੈਠ ਗਏ।

ਯੂਥ ਕਾਂਗਰਸ ਦੇ ਵਰਕਰਾਂ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਵਿਰੁੱਧ ਨਾਅਰੇਬਾਜ਼ੀ ਕੀਤੀ ਅਤੇ ਉਨ੍ਹਾਂ ‘ਤੇ ਕਾਂਗਰਸੀ ਆਗੂਆਂ ਨੂੰ ਬਦਨਾਮ ਕਰਨ ਲਈ ਸਾਜ਼ਿਸ਼ ਰਚਣ ਦਾ ਦੋਸ਼ ਲਗਾਇਆ। ਉਨ੍ਹਾਂ ਸ੍ਰੀਮਤੀ ਸੋਨੀਆ ਗਾਂਧੀ ਅਤੇ ਰਾਹੁਲ ਗਾਂਧੀ ਨਾਲ ਇਕਜੁੱਟਤਾ ਪ੍ਰਗਟ ਕੀਤੀ।

ਮਹਿੰਦਰਾ ਨੇ ਪਾਰਟੀ ਵਰਕਰਾਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਸ੍ਰੀ ਰਾਹੁਲ ਗਾਂਧੀ ਦੇਸ਼ ਦੀ ਆਵਾਜ਼ ਬਣ ਗਏ ਹਨ ਕਿਉਂਕਿ ਉਹ ਭਾਜਪਾ ਦੀ ਅਗਵਾਈ ਵਾਲੀ ਐਨਡੀਏ ਸਰਕਾਰ ਦੀਆਂ ਲੋਕ ਵਿਰੋਧੀ ਨੀਤੀਆਂ ਦਾ ਸਖ਼ਤ ਵਿਰੋਧ ਕਰ ਰਹੇ ਹਨ। ਰਾਹੁਲ ਗਾਂਧੀ ਭਾਜਪਾ ਸਰਕਾਰ ਦੇ ਘੁਟਾਲਿਆਂ ਅਤੇ ਭਾਜਪਾ ਆਗੂਆਂ ਦੀ ਆਰਥਿਕ ਅਪਰਾਧੀਆਂ ਨਾਲ ਮਿਲੀਭੁਗਤ ਦਾ ਪਰਦਾਫਾਸ਼ ਕਰ ਰਹੇ ਹਨ। ਉਨ੍ਹਾਂ ਅੱਗੇ ਕਿਹਾ ਕਿ ਭਾਜਪਾ ਵਿਰੋਧੀ ਆਗੂਆਂ ਦੀ ਆਵਾਜ਼ ਨੂੰ ਦਬਾਉਣ ਲਈ ਈਡੀ ਦੀ ਦੁਰਵਰਤੋਂ ਕਰ ਰਹੀ ਹੈ। ਉਨ੍ਹਾਂ ਅੱਗੇ ਕਿਹਾ, ਸ੍ਰੀ ਰਾਹੁਲ ਗਾਂਧੀ ਦੀ ਵਧਦੀ ਲੋਕਪ੍ਰਿਅਤਾ ਤੋਂ ਭਾਜਪਾ ਘਬਰਾ ਗਈ ਹੈ ।

ਮਹਿੰਦਰਾ ਨੇ ਕਿਹਾ ਕਿ ਮੋਦੀ ਅਤੇ ਅਮਿਤ ਸ਼ਾਦ ਦੇਸ਼ ਨੂੰ ਇੱਕ ਤਾਨਾਸ਼ਾਹ ਵਾਂਗ ਚਲਾ ਰਹੇ ਹਨ। ਉਨ੍ਹਾਂ ਕਿਹਾ ਕਿ ਰਾਹੁਲ ਗਾਂਧੀ ਵਿਰੁੱਧ ਭਾਜਪਾ ਦੀ ਕਾਰਵਾਈ ਦੇਸ਼ ਦੇ 150 ਕਰੋੜ ਲੋਕਾਂ ਲਈ ਇੱਕ ਚੁਣੌਤੀ ਹੈ। ਉਨ੍ਹਾਂ ਕਿਹਾ ਕਿ ਭਾਜਪਾ ਈਡੀ ਦੀ ਦੁਰਵਰਤੋਂ ਕਰਕੇ ਕਾਂਗਰਸ ਪਾਰਟੀ ਨੂੰ ਡਰਾ ਨਹੀਂ ਸਕੇਗੀ। ਉਨ੍ਹਾਂ ਕਿਹਾ ਕਿ ਰਾਹੁਲ ਗਾਂਧੀ ਵਿਰੋਧੀ ਧਿਰ ਦੇ ਨੇਤਾ ਸਨ ਅਤੇ ਦੇਸ਼ ਦੀ ਆਵਾਜ਼ ਦੀ ਨੁਮਾਇੰਦਗੀ ਕਰਦੇ ਹਨ। ਉਨ੍ਹਾਂ ਕਿਹਾ ਕਿ ਰਾਹੁਲ ਗਾਂਧੀ ਨੇ ‘ਡਰੋ ਮਤ’ ਦਾ ਨਾਅਰਾ ਦਿੱਤਾ ਹੈ ਅਤੇ ਪੰਜਾਬ ਯੂਥ ਕਾਂਗਰਸ ਆਪਣੇ ਆਗੂ ਦੇ ਨਾਲ ਚੱਟਾਨ ਵਾਂਗ ਖੜ੍ਹੀ ਰਹੇਗੀ। ਉਨ੍ਹਾਂ ਕਿਹਾ, “ਅਸੀਂ ਭਾਜਪਾ ਦੇ ਨਾਪਾਕ ਮਨਸੂਬਿਆਂ ਨੂੰ ਹਰਾਉਣ ਲਈ ਸਭ ਤੋਂ ਅੱਗੇ ਲੜਾਂਗੇ।”

NO COMMENTS

LEAVE A REPLY

Please enter your comment!
Please enter your name here

Exit mobile version