Homeਪੰਜਾਬਯੁੱਧ ਨਸ਼ਿਆਂ ਵਿਰੁੱਧ " ਸਬੰਧੀ ਜ਼ਿਲ੍ਹਾ ਪ੍ਰਸ਼ਾਸਨ ਪਟਿਆਲਾ ਵਲੋਂ ਮਿਤੀ 23 ਅਪ੍ਰੈਲ...

ਯੁੱਧ ਨਸ਼ਿਆਂ ਵਿਰੁੱਧ ” ਸਬੰਧੀ ਜ਼ਿਲ੍ਹਾ ਪ੍ਰਸ਼ਾਸਨ ਪਟਿਆਲਾ ਵਲੋਂ ਮਿਤੀ 23 ਅਪ੍ਰੈਲ 2025 ਨੂੰ ਰੈਲੀ – ਨਵਰੀਤ ਕੌਰ ਸੇਖੋਂ

ਪਟਿਆਲਾ,  : ਪੰਜਾਬ ਸਰਕਾਰ ਵੱਲੋਂ ਚਲਾਈ ਗਈ ਮੁਹਿੰਮ “ਯੁੱਧ ਨਸ਼ਿਆਂ ਵਿਰੁੱਧ” ਸਬੰਧੀ ਜ਼ਿਲ੍ਹਾ ਪ੍ਰਸ਼ਾਸਨ ਪਟਿਆਲਾ ਵਲੋਂ ਮਿਤੀ 23 ਅਪ੍ਰੈਲ 2025 ਨੂੰ ਇੱਕ ਰੈਲੀ ਆਯੋਜਿਤ ਕੀਤੀ ਜਾ ਰਹੀ ਹੈ। ਇਸ ਰੈਲੀ ਵਿੱਚ ਪਟਿਆਲਾ ਸ਼ਹਿਰ ਵਿੱਚ ਮੈਰਾਥਨ ਦੌੜ ਦਾ ਆਯੋਜਨ ਕੀਤਾ ਜਾਵੇਗਾ। ਇਸ ਸਬੰਧੀ ਅੱਜ ਨਵਰੀਤ ਕੌਰ ਸੇਖੋਂ ਵਧੀਕ ਡਿਪਟੀ ਕਮਿਸ਼ਨਰ (ਸ਼ਹਿਰੀ ਵਿਕਾਸ) ਨੇ ਜ਼ਿਲ੍ਹਾ ਪ੍ਰਸ਼ਾਸਨ ਨਾਲ ਮੀਟਿੰਗ ਕੀਤੀ। ਵਧੀਕ ਡਿਪਟੀ ਕਮਿਸ਼ਨਰ (ਸ਼ਹਿਰੀ ਵਿਕਾਸ) ਨੇ  ਮੀਟਿੰਗ ਵਿੱਚ ਕਰਵਾਈ ਜਾਣ ਵਾਲੀ ਮੈਰਾਥਨ ਰੈਲੀ ਵਿੱਚ ਕੀਤੇ ਜਾਣ ਵਾਲੇ ਪ੍ਰਬੰਧਾਂ ਦੀ ਸਮੀਖਿਆ ਕੀਤੀ। ਉਹਨਾਂ ਸਾਰੀਆਂ ਸਿੱਖਿਆ ਸੰਸਥਾਵਾਂ ਦੇ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਕਿ ਉਹ ਨੌਜਵਾਨਾਂ ਨੂੰ “ਯੁੱਧ ਨਸ਼ਿਆਂ ਵਿਰੁੱਧ ” ਸਬੰਧੀ ਹੋਣ ਵਾਲੀ ਮੈਰਾਥਨ ਰੈਲੀ ਵਿੱਚ ਵੱਧ ਚੜ੍ਹ ਕੇ ਹਿੱਸਾ ਲੈਣ ਲਈ ਵਿਦਿਆਰਥੀਆਂ ਨੂੰ ਉਤਸ਼ਾਹਿਤ ਕਰਨ  ਤਾਂ ਜੋ ਉਹ ਪੰਜਾਬ ਸਰਕਾਰ ਵਲੋਂ ਚਲਾਈ ਜਾ ਰਹੀ ਨਸ਼ਿਆਂ ਵਿਰੁੱਧ ਇਸ ਲਹਿਰ ਦਾ ਹਿੱਸਾ ਬਣਨ ਅਤੇ ਨੌਜਵਾਨਾਂ ਅਤੇ ਹਰ ਉਮਰ ਵਰਗ ਦੇ ਨਾਗਰਿਕਾਂ ਨੂੰ ਨਸ਼ਿਆਂ ਵਿਰੁੱਧ ਸੁਚੇਤ ਕਰ ਸਕਣ। ਇਸ ਤਰ੍ਹਾਂ ਨਸ਼ਾ ਵੇਚਣ ਵਾਲਿਆਂ ਵਿਰੁੱਧ ਪੰਜਾਬ ਸਰਕਾਰ ਵਲੋਂ ਕੀਤੇ ਜਾ ਰਹੇ ਉਪਰਾਲਿਆਂ ਵਿੱਚ ਸਰਕਾਰ ਦਾ ਸਹਿਯੋਗ ਕੀਤਾ ਜਾ ਸਕੇਗਾ । ਉਹਨਾ ਕਿਹਾ ਕਿ  ਜ਼ਿਲ੍ਹਾ ਪ੍ਰਸ਼ਾਸਨ ਵਲੋਂ  ਸਰਕਾਰ ਵਲੋਂ ਨਸ਼ੇ ਨੂੰ ਠੱਲ ਪਾਉਣ ਲਈ ਇਸ ਉਪਰਾਲੇ ਨੂੰ ਵੱਧ ਤੋਂ ਵੱਧ ਕਾਮਯਾਬ ਬਣਾਇਆ ਜਾਵੇਗਾ।

ਏ.ਡੀ.ਸੀ.(ਸ਼ਹਿਰੀ ਵਿਕਾਸ) ਨੇ ਇਸ  ਮੀਟਿੰਗ ਵਿੱਚ ਸ਼ਾਮਲ ਹੋਏ ਪੁਲਿਸ ਅਧਿਕਾਰੀਆਂ ਨੂੰ ਮੈਰਾਥਨ ਰੈਲੀ ਦੇ ਰੂਟ ਪਲਾਨ ਨਿਸ਼ਚਿਤ ਕਰਨ ਲਈ ਦਿਸ਼ਾ ਨਿਰਦੇਸ਼ ਦਿੱਤੇ ਅਤੇ ਰੈਲੀ ਵਿੱਚ ਸ਼ਮੂਲੀਅਤ ਕਰਨ ਵਾਲੇ ਜ਼ਿਲ੍ਹਾ ਵਾਸੀਆਂ ਦੀ ਸੁਰੱਖਿਆ ਦੇ ਪੁਖਤਾ ਇੰਤਜ਼ਾਮ ਕਰਨ ਲਈ ਕਿਹਾ । ਇਸ ਉਪਰੰਤ ਸਿਵਲ ਸਰਜਨ ਪਟਿਆਲਾ ਨੂੰ ਰੈਲੀ ਵਿੱਚ ,ਐਂਬੂਲੈਂਸ ਅਤੇ ਫਸਟ ਏਡ ਸਹਾਇਤਾ ਮੁਹੱਈਆ ਕਰਵਾਉਣ ਲਈ ਕਿਹਾ। ਇਸ ਮੀਟਿੰਗ ਵਿੱਚ ਐਸ.ਪੀ.ਸਿਟੀ ਪਲਵਿੰਦਰ ਸਿੰਘ ਚੀਮਾ, ਸੰਯੁਕਤ ਕਮਿਸ਼ਨਰ ਨਗਰ ਨਿਗਮ ਦੀਪਜੋਤ ਕੌਰ, ਡੀ.ਐਸ.ਪੀ. ਟਰੈਫਿਕ ਅਛਰੂ ਰਾਮ ਸ਼ਰਮਾ, ਸਿਵਲ ਸਰਜਨ ਡਾ: ਜਗਪਾਲ ਇੰਦਰ ਸਿੰਘ, ਜ਼ਿਲ੍ਹਾ ਪ੍ਰੋਗਰਾਮ ਅਫਸਰ ਪ੍ਰਦੀਪ ਸਿੰਘ, ਜ਼ਿਲ੍ਹਾ ਖੇਡ ਅਫਸਰ ਹਰਪਿੰਦਰ ਸਿੰਘ, ਜਨਰਲ ਮੈਨੇਜਰ ਜ਼ਿਲ੍ਹਾ ਉਦਯੋਗ ਕੇਂਦਰ ਅੰਗਦ ਸਿੰਘ ਸੋਹੀ, ਸਕੱਤਰ ਜ਼ਿਲ੍ਹਾ ਰੈਡ ਕਰਾਸ ਸੁਸਾਇਟੀ ਪਟਿਆਲਾ ਡਾ: ਪ੍ਰਿਤਪਾਲ ਸਿੰਘ ਅਤੇ ਜ਼ਿਲ੍ਹਾ ਸਿਖਿਆ ਅਫਸਰ ਸੈਕੰਡਰੀ ਅਤੇ ਪ੍ਰਾਇਮਰੀ , ਪੰਜਾਬੀ ਯੂਨੀਵਰਸਿਟੀ, ਥਾਪਰ ਯੂਨੀਵਰਸਿਟੀ, ਸਰਕਾਰੀ ਕਾਲਜ ਲੜਕੀਆਂ, ਸਰਕਾਰੀ ਮਹਿੰਦਰਾ ਕਾਲਜ, ਸਰਕਾਰੀ ਬਿਕਰਮ ਕਾਲਜ ਆਫ ਕਾਮਰਸ, ਸਟੇਟ ਕਾਲਜ, ਸਰਕਾਰੀ ਕਾਲਜ ਆਫ ਐਜੂਕੇਸ਼ਨ, ਪ੍ਰੋਫੈਸਰ ਗੁਰਸੇਵਕ ਸਿੰਘ ਸਰਕਾਰੀ ਕਾਲਜ ਆਫ ਫਿਜੀਕਲ ਐਜੂਕੇਸ਼ਨ ਪਟਿਆਲਾ ਦੇ ਨੁਮਾਇੰਦੇ ਸ਼ਾਮਲ ਹੋਏ।

RELATED ARTICLES

LEAVE A REPLY

Please enter your comment!
Please enter your name here

- Advertisment -
Google search engine

Most Popular

Recent Comments