ਰਾਜਪੁਰਾ, 22 ਅਪ੍ਰੈਲ :
ਭਾਰਤੀ ਮਿਆਰ ਬਿਊਰੋ (ਖਪਤਕਾਰ ਮਾਮਲੇ, ਖੁਰਾਕ ਅਤੇ ਜਨਤਕ ਵੰਡ ਮੰਤਰਾਲਾ, ਭਾਰਤ ਸਰਕਾਰ) ਨੇ ਬੀ ਡੀ ਪੀ ਓ, ਦਫ਼ਤਰ ਰਾਜਪੁਰਾ ਵਿਖੇ ਪਰਵਾਣੂ ਬ੍ਰਾਂਚ ਦੇ ਡਾਇਰੈਕਟਰ ਐਸ ਸੀ ਨਾਇਕ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਕਿਸਾਨਾਂ ਲਈ ਖੇਤੀ ਦੇ ਅਧਾਰਿਤ ਅਤੇ ਹੋਰ ਲੋੜਾਂ ਅਨੁਸਾਰ ਜਾਗਰੂਕਤਾ ਪ੍ਰੋਗਰਾਮ ਕਰਵਾਇਆ ਗਿਆ ਜਿਸ ਵਿਚ ਤਕਰੀਬਨ 60 ਸਰਪੰਚਾਂ, ਪੰਚਾਂ ਅਤੇ ਸਕੱਤਰਾਂ ਨੂੰ ਜਾਣਕਾਰੀ ਅਧਾਰਿਤ ਕਿਤਾਬਚਾ ਵੰਡਿਆ ਗਿਆ।
ਡਿਪਟੀ ਕਮਿਸ਼ਨਰ ਡਾ. ਪ੍ਰੀਤੀ ਯਾਦਵ ਅਤੇ ਵਧੀਕ ਡਿਪਟੀ ਕਮਿਸ਼ਨਰ ਇਸ਼ਾ ਸਿੰਗਲ ਦੇ ਸਹਿਯੋਗ ਨਾਲ ਰਾਜਪੁਰਾ ਬਲਾਕ ਵਿਖੇ ਆਯੋਜਿਤ ਇਸ ਸਮਾਗਮ ਦੌਰਾਨ ਭਾਗੀਦਾਰਾਂ ਨੂੰ ਕਿਸੇ ਵੀ ਵਿਕਾਸ ਗਤੀਵਿਧੀ ਜਾਂ ਨਿੱਜੀ ਲੋੜਾਂ ਲਈ ਗੁਣਵੱਤਾ ਵਾਲੀਆਂ ਚੀਜ਼ਾਂ ਦੀ ਖਰੀਦ ਲਈ ਮਿਆਰਾਂ ਦੀ ਮਹੱਤਤਾ ਬਾਰੇ ਜਾਣੂ ਕਰਵਾਇਆ ਗਿਆ। ਭਾਗੀਦਾਰਾਂ ਨੇ ਬੀ ਆਈ ਐਸ ਕੇਅਰ ਐਪ ਨੂੰ ਵੀ ਆਪਣੇ ਮੋਬਾਈਲ ਉੱਪਰ ਡਾਊਨਲੋਡ ਕੀਤਾ ਅਤੇ ਅਸਲ ਆਈ ਐਸ ਆਈ ਮਾਰਕ ਦੀ ਪ੍ਰਮਾਣਿਕਤਾ ਦੀ ਪੁਸ਼ਟੀ ਕਰਨ ਲਈ ਇਸ ਐਪ ਦੀ ਵਰਤੋਂ ਕਰਨਾ ਸਿੱਖਿਆ ਤਾਂ ਜੋ ਰੋਜ਼ਾਨਾ ਜੀਵਨ ਵਿੱਚ ਮਿਆਰਾਂ ਬਾਰੇ ਉਹਨਾਂ ਦੇ ਗਿਆਨ ਵਿੱਚ ਵਾਧਾ ਕੀਤਾ ਜਾ ਸਕੇ।
ਭਾਗੀਦਾਰਾਂ ਦੀ ਰਜਿਸਟ੍ਰੇਸ਼ਨ ਕੀਤੀ ਤੇ ਬੀਆਈਐਸ ਦੁਆਰਾ ਪ੍ਰਦਾਨ ਕੀਤੀ ਸਰੋਤ ਸਮੱਗਰੀ ਭਾਗੀਦਾਰਾਂ ਵਿੱਚ ਵੰਡੀ ਗਈ। ਪ੍ਰੋਗਰਾਮ ਦੀ ਸ਼ੁਰੂਆਤ ਬੀ ਆਈ ਐਸ ਦੇ ਰਿਸੋਰਸ ਪਰਸਨ ਨੇ ਪੰਚਾਇਤ ਪੱਧਰ ‘ਤੇ ਮਿਆਰਾਂ