ਘਰ ਦੇ ਪੰਜਾਬ ਪਟਿਆਲਾ ਜ਼ਿਲ੍ਹੇ ਦੇ 11 ਸਕੂਲਾਂ ‘ਚ 1.93 ਕਰੋੜ ਰੁਪਏ ਦੇ ਪ੍ਰੋਜੈਕਟ ਵਿਦਿਆਰਥੀਆਂ...

ਪਟਿਆਲਾ ਜ਼ਿਲ੍ਹੇ ਦੇ 11 ਸਕੂਲਾਂ ‘ਚ 1.93 ਕਰੋੜ ਰੁਪਏ ਦੇ ਪ੍ਰੋਜੈਕਟ ਵਿਦਿਆਰਥੀਆਂ ਨੂੰ ਸਮਰਪਿਤ ਕੀਤੇ

0

ਪਟਿਆਲਾ ਜ਼ਿਲ੍ਹੇ ਦੇ ਹਲਕਾ ਸਮਾਣਾ, ਸਨੌਰ ਤੇ ਨਾਭਾ ਦੇ 11 ਸਕੂਲਾਂ ਵਿੱਚ ਹੋਏ 1.93 ਕਰੋੜ ਰੁਪਏ ਦੇ ਬੁਨਿਆਦੀ ਢਾਂਚੇ ‘ਚ ਸੁਧਾਰ ਅਤੇ ਨਵੀਨੀਕਰਨ ਦੇ ਕਾਰਜ ਦਾ ਅੱਜ ਸਮਾਣਾ ਹਲਕੇ ਦੇ ਵਿਧਾਇਕ ਚੇਤਨ ਸਿੰਘ ਜੌੜਾਮਾਜਰਾ ਤੇ ਨਾਭਾ ਦੇ ਵਿਧਾਇਕ ਗੁਰਦੇਵ ਸਿੰਘ ਦੇਵ ਮਾਨ ਨੇ ਉਦਘਾਟਨ ਕੀਤਾ।
ਇਸ ਮੌਕੇ ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਸਰਕਾਰੀ ਸਕੂਲਾਂ ਨੂੰ ਵਿਸ਼ਵ ਪੱਧਰੀ ਸਹੂਲਤਾਂ ਦੇਣ ਵਿੱਚ ਕੋਈ ਕਸਰ ਨਹੀਂ ਛੱਡੀ ਜਾ ਰਹੀ ਹੈ।
ਜਿਨ੍ਹਾਂ ਸਕੂਲਾਂ ਵਿੱਚ ਵਿਧਾਇਕ ਚੇਤਨ ਸਿੰਘ ਜੌੜਾਮਾਜਰਾ ਵੱਲੋਂ ਬੁਨਿਆਦੀ ਢਾਂਚੇ ਦੇ ਵਿਕਾਸ ਕਾਰਜਾਂ ਦਾ ਉਦਘਾਟਨ ਕੀਤਾ ਗਿਆ, ਉਨ੍ਹਾਂ ਵਿੱਚ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਡਕਾਲਾ, ਪਸਿਆਣਾ ਤੇ ਸ਼ੇਰਮਾਜਰਾ, ਸਰਕਾਰੀ ਮਿਡਲ ਸਕੂਲ ਮੈਣ ਤੇ ਸਰਕਾਰੀ ਪ੍ਰਾਇਮਰੀ ਸਕੂਲ ਸ਼ੇਰਮਾਜਰਾ ਵਿਖੇ 1.18 ਕਰੋੜ ਰੁਪਏ ਨਾਲ ਹੋਏ ਵਿਕਾਸ ਕਾਰਜ ਵਿਦਿਆਰਥੀਆਂ ਨੂੰ ਸਮਰਪਿਤ ਕੀਤੇ।
ਇਸੇ ਤਰ੍ਹਾਂ ਵਿਧਾਇਕ ਗੁਰਦੇਵ ਸਿੰਘ ਦੇਵ ਮਾਨ ਵੱਲੋਂ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਮਲੇਵਾਲ ਤੇ ਸਰਕਾਰੀ ਮਿਡਲ ਸਕੂਲ ਸੁਧੇਵਾਲ ਵਿਖੇ ਕਰੀਬ 42 ਲੱਖ ਰੁਪਏ ਦੇ ਕੰਮ ਵਿਦਿਆਰਥੀਆਂ ਨੂੰ ਸਮਰਪਿਤ ਕੀਤੇ।
ਇਨ੍ਹਾਂ ਸਕੂਲਾਂ ਦੇ ਵਿਦਿਆਰਥੀਆਂ ਨਾਲ ਗੱਲਬਾਤ ਕਰਦੇ ਹੋਏ, ਵਿਧਾਇਕ ਸਾਹਿਬਾਨ ਨੇ ਉਨ੍ਹਾਂ ਨੂੰ ਪੜ੍ਹਾਈ ਦਾ ਬਿਹਤਰ ਵਾਤਾਵਰਣ ਮੁਹਈਆ ਕਰਵਾਉਣ ਲਈ ਲੋੜੀਂਦੀਆਂ ਸਾਰੀਆਂ ਜ਼ਰੂਰਤਾਂ ਨੂੰ ਪੂਰਾ ਕਰਨ ਦਾ ਭਰੋਸਾ ਦਿੱਤਾ। ਉਨ੍ਹਾਂ ਕਿਹਾ ਕਿ ਇਹ ਵਿਦਿਆਰਥੀ ਸੂਬੇ ਅਤੇ ਦੇਸ਼ ਦਾ ਭਵਿੱਖ ਹਨ, ਉਨ੍ਹਾਂ  ਦੁਆਰਾ ਹਰ ਖੇਤਰ ਵਿੱਚ ਉੱਤਮਤਾ ਪ੍ਰਾਪਤ ਕਰਨ ਦੀ ਕਾਮਨਾ ਕਰਦੇ ਹੋਏ, ਉਨ੍ਹਾਂ ਕਿਹਾ ਕਿ ਇਨ੍ਹਾਂ ਵਿਦਿਆਰਥੀਆਂ ਪ੍ਰਤੀ ਸਾਡਾ ਮੁੱਢਲਾ ਫਰਜ਼ ਹੈ ਕਿ ਸਰਕਾਰੀ ਸਕੂਲਾਂ ਵਿੱਚ ਪ੍ਰਾਈਵੇਟ ਸਕੂਲਾਂ ਦੇ ਬਰਾਬਰ ਸਾਰੀਆਂ ਸਹੂਲਤਾਂ ਪ੍ਰਦਾਨ ਕੀਤੀਆਂ ਜਾਣ।
ਉਨ੍ਹਾਂ ਕਿਹਾ ਕਿ ਪੰਜਾਬ ਦੇ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਅਤੇ ਸਿੱਖਿਆ ਮੰਤਰੀ ਸ. ਹਰਜੋਤ ਸਿੰਘ ਬੈਂਸ ਸਰਕਾਰੀ ਸਕੂਲਾਂ ਚ ਵਿਦਿਆਰਥੀਆਂ ਲਈ ਅਨੁਕੂਲ ਮਾਹੌਲ ਪ੍ਰਦਾਨ ਕਰਨ ਲਈ ਹਰ ਸੰਭਵ ਕਦਮ ਚੁੱਕ ਰਹੇ ਹਨ, ਜਿਸ ਵਿੱਚ ਵਧੀਆ ਕਲਾਸ ਰੂਮ, ਪ੍ਰਯੋਗਸ਼ਾਲਾਵਾਂ, ਪਖਾਨੇ ਅਤੇ ਪੀਣ ਵਾਲੇ ਪਾਣੀ ਵਰਗੀਆਂ ਬੁਨਿਆਦੀ ਸਹੂਲਤਾਂ ਸ਼ਾਮਲ ਹਨ।

ਕੋਈ ਟਿੱਪਣੀ ਨਹੀਂ

ਕੋਈ ਜਵਾਬ ਛੱਡਣਾ

ਕਿਰਪਾ ਕਰਕੇ ਆਪਣੀ ਟਿੱਪਣੀ ਦਰਜ ਕਰੋ!
ਕਿਰਪਾ ਕਰਕੇ ਇੱਥੇ ਆਪਣਾ ਨਾਮ ਦਰਜ ਕਰੋ

Exit mobile version