ਘਰ ਦੇਪੰਜਾਬਪੰਜਾਬ ਸਿੱਖਿਆ ਕ੍ਰਾਂਤੀ ਤਹਿਤ ਸਮਾਣਾ ਦੇ 4 ਹੋਰ ਸਕੂਲ ਆਧੁਨਿਕ ਸਹੂਲਤਾਂ ਨਾਲ...

ਪੰਜਾਬ ਸਿੱਖਿਆ ਕ੍ਰਾਂਤੀ ਤਹਿਤ ਸਮਾਣਾ ਦੇ 4 ਹੋਰ ਸਕੂਲ ਆਧੁਨਿਕ ਸਹੂਲਤਾਂ ਨਾਲ ਲੈਸ ਹੋਏ

ਸਮਾਣਾ, 25 ਅਪ੍ਰੈਲ:
ਸਮਾਣਾ ਵਿਧਾਨ ਸਭਾ ਹਲਕੇ ਦੇ 4 ਹੋਰ ਸਕੂਲ ਅੱਜ ਆਧੁਨਿਕ ਸਹੂਲਤਾਂ ਨਾਲ ਲੈਸ ਕੀਤੇ ਗਏ। ਇਨ੍ਹਾਂ ਸਕੂਲਾਂ ਵਿਖੇ ਪੰਜਾਬ ਸਿੱਖਿਆ ਕ੍ਰਾਂਤੀ ਤਹਿਤ ਕੀਤੇ ਗਏ ਵਿਕਾਸ ਕਾਰਜਾਂ ਦਾ ਉਦਘਾਟਨ ਕਰਦਿਆਂ ਸਮਾਣਾ ਦੇ ਵਿਧਾਇਕ ਚੇਤਨ ਸਿੰਘ ਜੌੜਾਮਾਜਰਾ ਨੇ ਦੱਸਿਆ ਕਿ ਸਿਹਤ ਅਤੇ ਸਿੱਖਿਆ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠਲੀ ਪੰਜਾਬ ਸਰਕਾਰ ਦੀ ਮੁਢਲੀ ਤਰਜੀਹਾਂ ‘ਚ ਸ਼ਾਮਲ ਹਨ।
ਵਿਧਾਇਕ ਜੌੜਾਮਾਜਰਾ ਨੇ ਸਰਕਾਰੀ ਪ੍ਰਾਇਮਰੀ ਸਕੂਲ ਰਾਜਲਾ, ਅਮਾਮਗੜ੍ਹ, ਵੜੈਚਾਂ ਪੱਤੀ, ਖੁਦਾਦਪੁਰਾ ਅਤੇ ਸਰਕਾਰੀ ਪ੍ਰਾਇਮਰੀ ਸਕੂਲ ਕੁਤਬਨਪੁਰ ਵਿਖੇ ਪੰਜਾਬ ਸਿੱਖਿਆ ਕ੍ਰਾਂਤੀ ਤਹਿਤ ਡਿਜੀਟਲ ਇੰਟ੍ਰੈਕਟਿਵ ਸਕਰੀਨਾਂ, ਨਵੇਂ ਬੈਂਚ ਤੇ ਕਮਰਿਆਂ ਸਮੇਤ ਹੋਰ ਵਿਕਾਸ ਕਾਰਜ ਵਿਦਿਆਰਥੀਆਂ ਨੂੰ ਸਮਰਪਿਤ ਕੀਤੇ।
ਚੇਤਨ ਸਿੰਘ ਜੌੜਾਮਾਜਰਾ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਦੇ ਸਰਕਾਰੀ ਸਕੂਲਾਂ ਤੇ ਹਸਪਤਾਲਾਂ ਦੀ ਕਾਇਆਂ ਕਲਪ ਕਰਨ ਦਾ ਜੋ ਬੀੜਾ ਉਠਾਇਆ ਗਿਆ ਸੀ, ਉਸ ਦੇ ਨਤੀਜੇ ਸਭ ਦੇ ਸਾਹਮਣੇ ਹਨ।
ਜੌੜਾਮਾਜਰਾ ਨੇ ਕਿਹਾ ਕਿ ਪੰਜਾਬ ਸਰਕਾਰ ਨੇ ਸਕੂਲਾਂ ਨੂੰ ਵਿਸ਼ਵ ਪੱਧਰੀ ਸਹੂਲਤਾਂ ਨਾਲ ਲੈਸ ਕਰਕੇ ਸਰਕਾਰੀ ਸਕੂਲਾਂ ਵਿਚ ਨਵੇਂ ਕਲਾਸ ਰੂਮ, ਪੁਰਾਣੇ ਬਲੈਕ ਬੋਰਡਾਂ ਦੀ ਥਾਂ ਹੁਣ ਸਮਾਰਟ ਇੰਟਰੈਕਟਿਵ ਬੋਰਡ, ਲਾਇਬ੍ਰੇਰੀਆਂ, ਲੈਬਾਰਟਰੀਆਂ, ਚਾਰਦੀਵਾਰੀਆਂ, ਨਵਾਂ ਫਰਨੀਚਰ, ਪੀਣ ਵਾਲਾ ਪਾਣੀ, ਟੁਆਇਲਟ ਬਲਾਕ ਸਮੇਤ ਖੇਡਾਂ ਨਾਲ ਸਬੰਧਤ ਬੁਨਿਆਦੀ ਢਾਂਚਾ ਪ੍ਰਦਾਨ ਕੀਤਾ ਹੈ। ਇਸ ਮੌਕੇ ਮਾਰਕੀਟ ਕਮੇਟੀ ਚੇਅਰਮੈਨ ਬਲਕਾਰ ਸਿੰਘ ਗੱਜੂਮਾਜਰਾ, ਗੁਰਦੇਵ ਸਿੰਘ ਟਿਵਾਣਾ, ਸਕੂਲਾਂ ਦੇ ਪ੍ਰਿੰਸੀਪਲ ਵੱਡੀ ਗਿਣਤੀ ਅਧਿਆਪਕ, ਵਿਦਿਆਰਥੀ, ਮਾਪੇ ਤੇ ਹੋਰ ਪਤਵੰਤੇ ਮੌਜੂਦ ਸਨ।
********
ਫੋਟੋ ਕੈਪਸ਼ਨ-ਸਮਾਣਾ ਦੇ ਵਿਧਾਇਕ ਚੇਤਨ ਸਿੰਘ ਜੌੜਾਮਾਜਰਾ ਸਮਾਣਾ ਦੇ ਵੱਖ-ਵੱਖ ਸਰਕਾਰੀ ਸਕੂਲਾਂ ਵਿੱਚ ਸ਼ਿਰਕਤ ਕਰਦੇ ਹੋਏ।
RELATED ARTICLES

ਕੋਈ ਜਵਾਬ ਛੱਡਣਾ

ਕਿਰਪਾ ਕਰਕੇ ਆਪਣੀ ਟਿੱਪਣੀ ਦਰਜ ਕਰੋ!
ਕਿਰਪਾ ਕਰਕੇ ਇੱਥੇ ਆਪਣਾ ਨਾਮ ਦਰਜ ਕਰੋ

- Advertisment -
Google search engine

Most Popular

Recent Comments