ਘਰ ਦੇਪੰਜਾਬਮੁੱਖ ਮੰਤਰੀ ਫੀਲਡ ਅਫਸਰ ਡਾ: ਸ਼ਰਮਾ ਨੇ ਜ਼ਿਲ੍ਹਾ ਪੱਧਰੀ ਮੀਟਿੰਗਾਂ ਦੀ ਕੀਤੀ...

ਮੁੱਖ ਮੰਤਰੀ ਫੀਲਡ ਅਫਸਰ ਡਾ: ਸ਼ਰਮਾ ਨੇ ਜ਼ਿਲ੍ਹਾ ਪੱਧਰੀ ਮੀਟਿੰਗਾਂ ਦੀ ਕੀਤੀ ਸਮੀਖਿਆ

ਪਟਿਆਲਾ 25 ਅਪ੍ਰੈਲ

ਪਟਿਆਲਾ ਦੇ ਡਿਪਟੀ ਕਮਿਸ਼ਨਰ ਡਾ: ਪ੍ਰੀਤੀ ਯਾਦਵ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਮੁੱਖ ਮੰਤਰੀ ਫੀਲਡ ਅਫਸਰ ਡਾ: ਨਵਜੋਤ ਸ਼ਰਮਾ ਨੇ ਜ਼ਿਲ੍ਹਾ ਪਟਿਆਲਾ ਵਿੱਚ ਬਾਲ ਮਜ਼ਦੂਰੀ ਐਕਟ ਅਧੀਨ ਬਣੀ ਟਾਸਕ ਫੋਰਸ ਅਤੇ ਬਾਂਡਡ ਲੇਬਰ ਸਿਸਟਮ ਦੀ ਜ਼ਿਲ੍ਹਾ ਪੱਧਰੀ ਕਮੇਟੀ ਦੀ ਮੀਟਿੰਗ ਦੀ ਸਮੀਖਿਆ ਕੀਤੀ । ਉਹਨਾ ਅਧਿਕਾਰੀਆਂ ਤੋਂ ਜ਼ਿਲ੍ਹੇ ਵਿੱਚ ਬਾਲ ਮਜ਼ਦੂਰੀ, ਬਾਲ ਭਿਖਿਆ ਅਤੇ ਬਾਲ ਵਿਆਹ ਸਬੰਧੀ ਜਾਣਕਾਰੀ ਹਾਸਿਲ ਕੀਤੀ ਅਤੇ ਕਿਹਾ ਕਿ ਜੇਕਰ ਕੋਈ ਐਕਟ ਤਹਿਤ ਦਿੱਤੀ ਗਈ ਹਦਾਇਤਾਂ ਦੀ ਪਾਲਣਾ ਨਹੀ ਕਰਦਾ ਤਾਂ ਉਸ ਖਿਲਾਫ ਕਾਰਵਾਈ ਕੀਤੀ ਜਾਵੇਗੀ । ਉਹਨਾਂ ਕਿਹਾ ਕਿ ਐਕਟ ਦੀਆਂ ਹਦਾਇਤਾਂ ਨੂੰ ਸਖ਼ਤੀ ਨਾਲ ਲਾਗੂ ਕੀਤਾ ਜਾਵੇ ।

ਡਾ: ਸ਼ਰਮਾ ਨੇ ਕਿਹਾ ਕਿ ਜਨਤਾ ਨਾਲ ਜਾਗਰੁਕਤਾ ਮੁਹਿੰਮ ਸ਼ੁਰੂ ਕੀਤੀ ਜਾਵੇਗੀ ਤਾਂ ਜੋ ਬੱਚਿਆਂ ਨੂੰ ਭੀਖ ਮੰਗਣ ਤੋਂ ਬਚਾਇਆ ਜਾ ਸਕੇ । ਉਹਨਾਂ ਕਿਹਾ ਕਿ ਜਿਹਨਾ ਬੱਚਿਆਂ ਨੂੰ ਭੀਖ ਮੰਗਣ ਲਈ ਵੇਚਿਆ ਜਾਂਦਾ ਹੈ ਉਹਨਾਂ ਨੂੰ ਚਿਲਡਰਨ ਹੋਮ ਭੇਜਿਆ ਜਾਵੇਗਾ । ਇਸ ਮੌਕੇ ਜ਼ਿਲ੍ਹਾ ਬਾਲ ਸੁਰੱਖਿਆ ਅਫਸਰ ਸ਼ਾਇਨਾ ਕਪੂਰ ਨੇ ਦੱਸਿਆ ਕਿ ਪਿਛਲੇ ਦਿਨੀ 2 ਬੱਚਿਆਂ ਨੂੰ ਰੈਸਕਿਊ ਕੀਤਾ ਗਿਆ ਜਿਹਨਾ ਵਿਚੋਂ 7 ਸਾਲ ਦੇ ਬੱਚੇ ਨੂੰ ਚਾਈਲਡ ਹੋਮ ਵਿੱਚ ਰੱਖ ਕੇ ਪੜ੍ਹਾਇਆ ਜਾ ਰਿਹਾ ਹੈ ਅਤੇ ਦੂਜੇ ਢਾਈ ਸਾਲ ਦੇ ਬੱਚੇ ਨੂੰ ਉਸ ਦੇ ਮਾਪਿਆਂ ਨੂੰ ਚੇਤਾਵਨੀ ਦੇ ਕੇ ਉਹਨਾਂ ਦੇ ਹਵਾਲੇ ਕਰ ਦਿੱਤਾ ਗਿਆ ਹੈ ।

  ਐਸਿਸਟੈਂਟ ਲੇਬਰ ਕਮਿਸ਼ਨਰ ਜਸਬੀਰ ਸਿੰਘ ਖਰੋੜ ਨੇ ਦੱਸਿਆ ਕਿ ਬਾਂਡਡ ਲੇਬਰ ਸਿਸਟਮ ਅਧੀਨ ਪਿਛਲੇ ਦਿਨੀ ਅਜਿਹਾ ਕੋਈ ਵੀ ਕੇਸ ਸਾਹਮਣੇ ਨਹੀ ਆਇਆ  , ਜੇਕਰ  ਕੋਈ ਅਜਿਹਾ ਕੇਸ ਸਾਹਮਣੇ ਆਉਂਦਾ ਹੈ ਤਾਂ ਤੁਰੰਤ ਕਾਰਵਾਈ ਅਮਲ ਵਿੱਚ ਲਿਆਂਦੀ ਜਾਵੇਗੀ ।

RELATED ARTICLES

ਕੋਈ ਜਵਾਬ ਛੱਡਣਾ

ਕਿਰਪਾ ਕਰਕੇ ਆਪਣੀ ਟਿੱਪਣੀ ਦਰਜ ਕਰੋ!
ਕਿਰਪਾ ਕਰਕੇ ਇੱਥੇ ਆਪਣਾ ਨਾਮ ਦਰਜ ਕਰੋ

- Advertisment -
Google search engine

Most Popular

Recent Comments