ਘਰ ਦੇਪਟਿਆਲਾ ਅਪਡੇਟਵੱਡੀ ਤੇ ਛੋਟੀ ਨਦੀ ਪ੍ਰਾਜੈਕਟ ਦਾ ਕੰਮ ਹੜ੍ਹਾਂ ਦੇ ਸੀਜਨ ਤੋਂ ਪਹਿਲਾਂ-ਪਹਿਲਾਂ...

ਵੱਡੀ ਤੇ ਛੋਟੀ ਨਦੀ ਪ੍ਰਾਜੈਕਟ ਦਾ ਕੰਮ ਹੜ੍ਹਾਂ ਦੇ ਸੀਜਨ ਤੋਂ ਪਹਿਲਾਂ-ਪਹਿਲਾਂ ਮੁਕੰਮਲ ਕੀਤਾ ਜਾਵੇਗਾ-ਡਾ. ਪ੍ਰੀਤੀ ਯਾਦਵ

ਪਟਿਆਲਾ ਦੇ ਡਿਪਟੀ ਕਮਿਸ਼ਨਰ ਡਾ. ਪ੍ਰੀਤੀ ਯਾਦਵ ਨੇ ਕਿਹਾ ਹੈ ਕਿ ਪਟਿਆਲਾ ਦੀ ਛੋਟੀ ਨਦੀ ਅਤੇ ਵੱਡੀ ਨਦੀ ਦੀ ਪੁਨਰ ਸੁਰਜੀਤੀ ਲਈ ਸੁੰਦਰੀਕਰਨ ਅਤੇ ਨਵੀਨੀਕਰਨ ਪ੍ਰਾਜੈਕਟ ਦਾ ਕੰਮ ਹੜ੍ਹਾਂ ਦੇ ਸੀਜਨ ਤੋਂ ਪਹਿਲਾਂ-ਪਹਿਲਾਂ ਮੁਕੰਮਲ ਕਰ ਲਿਆ ਜਾਵੇਗਾ। ਡਿਪਟੀ ਕਮਿਸ਼ਨਰ ਨੇ ਇਸ ਪ੍ਰਾਜੈਕਟ ਦਾ ਜਾਇਜ਼ਾ ਲੈਣ ਲਈ ਪੀ.ਡੀ.ਏ ਦੇ ਮੁੱਖ ਪ੍ਰਸ਼ਾਸਕ ਮਨੀਸ਼ਾ ਰਾਣਾ ਤੇ ਡਰੇਨੇਜ ਵਿਭਾਗ ਦੇ ਅਧਿਕਾਰੀਆਂ ਨਾਲ ਬੈਠਕ ਕੀਤੀ।
ਡਾ. ਪ੍ਰੀਤੀ ਯਾਦਵ ਨੇ ਡਰੇਨੇਜ ਅਤੇ ਪੰਜਾਬ ਜਲ ਸਪਲਾਈ ਤੇ ਸੀਵਰੇਜ ਬੋਰਡ ਦੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਆਦੇਸ਼ਾਂ ਮੁਤਾਬਕ ਆਪਸੀ ਤਾਲਮੇਲ ਨਾਲ ਪ੍ਰਾਜੈਕਟ ਦੇ ਕੰਮ ਨੂੰ ਹੜ੍ਹਾਂ ਦੇ ਸੀਜਨ ਤੋਂ ਪਹਿਲਾਂ-ਪਹਿਲਾਂ ਮੁਕੰਮਲ ਕੀਤਾ ਜਾਵੇ। ਉਨ੍ਹਾਂ ਦੱਸਿਆ ਕਿ ਡਰੇਨੇਜ ਵਿਭਾਗ ਮੁਤਾਬਕ ਦੋਵਾਂ ਨਦੀਆਂ ਦੇ ਬੰਨ੍ਹਾਂ ਨੂੰ ਮਜ਼ਬੂਤ ਕਰਨ ਦਾ ਕੰਮ ਅਤੇ ਸੀਵਰੇਜ ਟ੍ਰੀਟਮੈਂਟ ਪਲਾਂਟ ਦਾ ਕੰਮ 30 ਅਗਸਤ 2025 ਤੱਕ ਮੁਕੰਮਲ ਹੋ ਜਾਵੇਗਾ। ਇਸ ਮੌਕੇ ਡਰੇਨੇਜ ਵਿਭਾਗ ਦੇ ਕਾਰਜਕਾਰੀ ਇੰਜੀਨੀਅਰ ਪ੍ਰਥਮ ਗੰਭੀਰ ਤੇ ਜਲ ਸਪਲਾਈ ਤੇ ਸੈਨੀਟੇਸ਼ਨ ਦੇ ਅਧਿਕਾਰੀ ਵੀ ਮੌਜੂਦ ਸਨ।
ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਵੱਡੀ ਨਦੀ ਦਾ ਕੰਮ ਦਾ ਦਾਇਰਾ ਦੌਲਤਪੁਰ ਤੋਂ ਲੈਕੇ ਡਕਾਲਾ ਪੁਲ ਤੱਕ ਫੈਲਿਆ ਹੋਇਆ ਹੈ ਅਤੇ ਇਸ ਦਰਮਿਆਨ ਰੇਲਵੇ ਲਾਈਨ ਪੁਲ ਤੇ ਰਾਜਪੁਰਾ ਰੋਡ ਵੀ ਪੈਂਦੀ ਹੈ। ਇਸ ਤੋਂ ਇਲਾਵਾ ਟ੍ਰੈਕਟਰ ਮਾਰਕੀਟ ਪੁਲ ਤੋਂ ਰਿਵਰ ਵਿਊ ਹੋਟਲ ਦੇ ਨੇੜੇ ਐਸਕੇਪ ਪੁਆਇੰਟ ਤੱਕ ਦਾ ਕੰਮ ਪੂਰਾ ਹੋ ਗਿਆ ਹੈ।
ਡਾ. ਪ੍ਰੀਤੀ ਯਾਦਵ ਨੇ ਸਬੰਧਤ ਅਧਿਕਾਰੀਆਂ ਤੋਂ ਕੰਮ ਦੀ ਪ੍ਰਗਤੀ ਦਾ ਜਾਇਜ਼ਾ ਲੈਂਦਿਆਂ ਕਿਹਾ ਕਿ ਪਟਿਆਲਾ ਦੀ ਛੋਟੀ ਨਦੀ ਅਤੇ ਵੱਡੀ ਨਦੀ ਦੀ ਪੁਨਰ ਸੁਰਜੀਤੀ ਕਰਕੇ ਇਸਦੇ ਨਵੀਨੀਕਰਨ ਤੇ ਸੁੰਦਰੀਕਰਨ ਨਾਲ ਇੱਕ ਸੈਰਗਾਹ ਵਜੋਂ ਵਿਕਸਤ ਕਰਨਾ, ਪੰਜਾਬ ਸਰਕਾਰ ਦਾ ਇੱਕ ਅਹਿਮ ਪ੍ਰਾਜੈਕਟ ਹੈ, ਜਿਸ ਲਈ ਇਸ ਵਿੱਚ ਕਿਸੇ ਕਿਸਮ ਦੀ ਕੋਈ ਢਿੱਲ-ਮੱਠ ਨਾ ਵਰਤੀ ਜਾਵੇ।
ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਜਲ ਸਪਲਾਈ ਤੇ ਸੀਵਰੇਜ ਬੋਰਡ ਮੁਤਾਬਕ ਦੌਲਤਪੁਰ ਨੇੜੇ ਲੱਗ ਰਹੇ 15 ਐਮ.ਐਲ.ਡੀ. ਦੇ ਐਸ.ਟੀ.ਪੀ ਦਾ ਕੰਮ 82 ਫ਼ੀਸਦੀ ਮੁਕੰਮਲ ਹੋ ਚੁੱਕਾ ਹੈ ਜਦੋਂਕਿ ਇੱਥੇ ਹੀ ਫੋਕਲ ਪੁਆਇੰਟ ਦੇ ਇੰਡਸਟ੍ਰੀਅਲ ਵੇਸਟ ਨੂੰ ਟਰੀਟ ਕਰਨ ਲਈ 2.5 ਐਮ.ਐਲ.ਡੀ. ਦੇ ਈ.ਟੀ.ਪੀ. ਦਾ ਕੰਮ 50 ਫ਼ੀਸਦੀ ਮੁਕੰਮਲ ਹੋ ਗਿਆ ਹੈ। ਜਦਕਿ ਸੰਨੀ ਇਨਕਲੇਵ ਦੇ ਪਿਛਲੇ ਪਾਸੇ ਲੱਗ ਰਹੇ 26 ਐਮ.ਐਲ.ਡੀ. ਦੇ ਸੀਵਰੇਜ ਟ੍ਰੀਟਮੈਂਟ ਪਲਾਂਟ ਦਾ ਕੰਮ 85 ਫ਼ੀਸਦੀ ਮੁਕੰਮਲ ਹੋ ਗਿਆ ਹੈ ਅਤੇ ਇਹ ਸਾਰੇ ਕੰਮ 30 ਸਤੰਬਰ 2025 ਤੱਕ ਮੁਕੰਮਲ ਕਰ ਲਏ ਜਾਣਗੇ। ਉਨ੍ਹਾਂ ਕਿਹਾ ਕਿ ਦੋਵਾਂ ਨਦੀਆਂ ਵਿੱਚ ਕਿਸੇ ਤਰ੍ਹਾਂ ਦਾ ਸੀਵਰੇਜ ਦਾ ਗੰਦਾ ਪਾਣੀ ਸਿੱਧਾ ਨਹੀਂ ਪਾਇਆ ਜਾਵੇਗਾ ਤੇ ਇਹ ਟ੍ਰੀਟ ਕਰਕੇ ਹੀ ਇਨ੍ਹਾਂ ‘ਚ ਪੈ ਸਕੇਗਾ।
ਡਿਪਟੀ ਕਮਿਸ਼ਨਰ ਨੇ ਕਿਹਾ ਕਿ ਇਹ ਨਦੀਆਂ ਸ਼ਹਿਰ ‘ਚੋਂ ਮੁੱਖ ਨਿਕਾਸੀ ਨਦੀਆਂ ਹਨ ਅਤੇ ਮਾਨਸੂਨ ਦੇ ਸੀਜਨ ‘ਚ ਇਨ੍ਹਾਂ ‘ਚ ਰੁਕਾਵਟਾਂ ਪੈਦਾ ਹੋਣ ਕਰਕੇ ਹੜ੍ਹਾਂ ਦਾ ਖ਼ਤਰਾ ਪੈਦਾ ਹੁੰਦਾ ਹੈ ਅਤੇ ਹੁਣ ਪੰਜਾਬ ਸਰਕਾਰ ਵੱਲੋਂ ਦੋਵਾਂ ਨਦੀਆਂ ਦੇ ਸੁੰਦਰੀਕਰਨ ਤੇ ਨਵੀਨੀਕਰਨ ਦੇ ਪ੍ਰਾਜੈਕਟ ਦੇ ਮੁਕੰਮਲ ਕਰਵਾਉਣ ਨਾਲ ਜਲ ਨਿਕਾਸ ਠੀਕ ਹੋਵੇਗਾ।
RELATED ARTICLES

ਕੋਈ ਜਵਾਬ ਛੱਡਣਾ

ਕਿਰਪਾ ਕਰਕੇ ਆਪਣੀ ਟਿੱਪਣੀ ਦਰਜ ਕਰੋ!
ਕਿਰਪਾ ਕਰਕੇ ਇੱਥੇ ਆਪਣਾ ਨਾਮ ਦਰਜ ਕਰੋ

- Advertisment -
Google search engine

Most Popular

Recent Comments