ਘਰ ਦੇਪੰਜਾਬਰਾਸ਼ਨ ਦੀ ਘਾਟ ਬਾਰੇ ਅਫਵਾਹਾਂ ਅਧਾਰਹੀਨ-ਡਿਪਟੀ ਕਮਿਸ਼ਨਰ

ਰਾਸ਼ਨ ਦੀ ਘਾਟ ਬਾਰੇ ਅਫਵਾਹਾਂ ਅਧਾਰਹੀਨ-ਡਿਪਟੀ ਕਮਿਸ਼ਨਰ

ਪਟਿਆਲਾ 9 ਮਈ

ਪਟਿਆਲਾ ਦੇ ਡਿਪਟੀ ਕਮਿਸ਼ਨਰ ਡਾ: ਪ੍ਰੀਤੀ ਯਾਦਵ ਨੇ ਲੋਕਾਂ ਨੂੰ ਭਰੋਸਾ ਦਿਵਾਇਆ ਹੈ ਕਿ ਕਿਸੇ ਤਰ੍ਹਾਂ ਦੀ ਸਥਿਤੀ ਵਿੱਚ ਘਬਰਾਉਣ ਦੀ ਬਿਲਕੁਲ ਲੋੜ ਨਹੀ ਜੇਕਰ ਕੋਈ ਸੁਰੱਖਿਆ ਸਬੰਧੀ ਕਾਰਵਾਈ ਦੀ ਲੋੜ ਪੈਂਦੀ ਹੈ ਤਾਂ ਉਸ ਦੀ ਜਾਣਕਾਰੀ ਜ਼ਿਲ੍ਹਾ ਪ੍ਰਸ਼ਾਸ਼ਨ ਵੱਲੋਂ ਤੁਰੰਤ ਸਾਂਝੀ ਕੀਤੀ ਜਾਵੇਗੀ । ਇਸੇ ਦੀ ਲਗਾਤਾਰਤਾ ਵਿੱਚ ਉਹਨਾਂ ਕਿਹਾ ਕਿ ਰਾਸ਼ਨ ,ਖਾਣ ਪੀਣ ਦੀਆਂ ਵਸਤੂਆਂ, ਪੈਟਰੋਲ, ਡੀਜ਼ਲ, ਚਾਰਾ ਅਤੇ ਹੋਰ ਰੋਜ਼ਾਨਾ ਲੋੜਾਂ ਵਾਲੀਆਂ ਜਰੂਰੀ ਵਸਤੂਆਂ ਆਦਿ ਦੀ ਘਾਟ ਬਾਰੇ ਫੈਲ ਰਹੀਆਂ ਅਫਵਾਹਾਂ ਅਧਾਰਹੀਨ ਹਨ । ਉਹਨਾ ਕਿਹਾ ਕਿ ਅਜਿਹਾ ਕੁੱਝ ਨਹੀ ਹੈ , ਸਰਕਾਰ ਕੋਲ ਲੋੜੀਂਦਾ ਭੰਡਾਰ ਉਪਲਬਧ ਹੈ। ਉਹਨਾਂ ਜ਼ਿਲ੍ਹੇ ਵਿੱਚ ਬਿਜਲੀ ਅਤੇ ਬੈਟਰੀ ਦੀਆਂ ਦੁਕਾਨਾ ਦੇ ਵਪਾਰੀਆਂ ਵੱਲੋਂ ਬੇਲੋੜੇ ਰੇਟ ਵਧਾਉਣ ਦਾ ਗੰਭੀਰ ਨੋਟਿਸ ਲੈਂਦਿਆ ਕਿਹਾ ਕਿ ਹੁਕਮਾਂ ਦੀ ਉਲੰਘਣਾ ਕਰਨ ਵਾਲੇ ਵਪਾਰੀਆਂ ਨੂੰ ਕਾਨੂੰਨ ਦੇ ਸਬੰਧਿਤ ਉਪਬੰਧਾਂ ਅਨੁਸਾਰ ਸਖ਼ਤ ਕਾਰਵਾਈ ਦਾ ਸਾਹਮਣਾ ਕਰਨਾ ਪਵੇਗਾ ।

  ਜ਼ਿਲ੍ਹਾ ਮੈਜਿਸਟ੍ਰੇਟ ਨੇ ਲੋਕਾਂ ਲਈ ਹੈਲਪਲਾਈਨ ਨੰਬਰ ਵੀ ਜਾਰੀ ਕੀਤੇ ਹਨ । ਉਹਨਾਂ ਕਿਹਾ ਕਿ ਗਠਿਤ ਕੀਤੀ ਟਾਸਕ ਫੋਰਸ ਦੀ ਅਗਵਾਈ ਜ਼ਿਲ੍ਹਾ ਖੁਰਾਕ ਤੇ ਸਿਵਲ ਸਪਲਾਈ ਕੰਟਰੋਲਰ ਅਤੇ ਜ਼ਿਲ੍ਹਾ ਮੰਡੀ ਅਫਸਰ ਕਰਨਗੇ । ਉਹਨਾਂ ਜ਼ਿਲ੍ਹਾ ਵਾਸੀਆਂ ਨੂੰ ਅਪੀਲ ਕੀਤੀ ਕਿ ਜੇਕਰ ਕਿਸੇ ਨੂੰ ਕੋਈ ਦਿੱਕਤ ਆਉਂਦੀ ਹੈ ਤਾਂ ਉਹ ਜ਼ਿਲ੍ਹਾ ਖੁਰਾਕ ਅਤੇ ਸਿਵਲ ਸਪਲਾਈ ਕੰਟਰੋਲਰ (ਜਰੂਰੀ ਵਸਤੂਆਂ, ਪੈਟਰੋਲ, ਡੀਜ਼ਲ ਆਦਿ ਲਈ ) 0175-2311318, 98760-72078  ਅਤੇ ਮੰਡੀ ਬੋਰਡ (ਸਬਜ਼ੀਆਂ ਅਤੇ ਫਲਾਂ ਸਮੇਤ ਮੰਡੀ ਨਾਲ ਸਬੰਧਤ ਮੁੱਦਿਆਂ ਲਈ ) ਫੋਨ ਨੰ9815260721, ਪਸ਼ੂਆਂ ਦੇ ਇਲਾਜ ਲਈ ਕੋਈ ਸਮੱਸਿਆ ਹੋਈ ਤਾਂ ਹੈਲਪਲਾਈਨ ਨੰਬਰ 0175-2970225, 9417055347 ਅਤੇ ਪਸ਼ੁਆਂ ਦੇ ਚਾਰੇ ਲਈ ਮਾਰਕਫੈਡ ਅਤੇ ਮਿਲਕਫੈਡ 9855800145 , 9779589556 ‘ ਤੇ ਰਾਬਤਾ ਕਰ ਸਕਦੇ ਹਨ ।

RELATED ARTICLES

ਕੋਈ ਜਵਾਬ ਛੱਡਣਾ

ਕਿਰਪਾ ਕਰਕੇ ਆਪਣੀ ਟਿੱਪਣੀ ਦਰਜ ਕਰੋ!
ਕਿਰਪਾ ਕਰਕੇ ਇੱਥੇ ਆਪਣਾ ਨਾਮ ਦਰਜ ਕਰੋ

- Advertisment -
Google search engine

Most Popular

Recent Comments