ਘਰ ਦੇਪੰਜਾਬਸਿਹਤ ਮੰਤਰੀ ਡਾ: ਬਲਬੀਰ ਸਿੰਘ ਵੱਲੋਂ ਪਿੰਡ-ਪਿੰਡ ਨਸ਼ਾ ਮੁਕਤੀ ਯਾਤਰਾ ਨੇ ਫੜੀ...

ਸਿਹਤ ਮੰਤਰੀ ਡਾ: ਬਲਬੀਰ ਸਿੰਘ ਵੱਲੋਂ ਪਿੰਡ-ਪਿੰਡ ਨਸ਼ਾ ਮੁਕਤੀ ਯਾਤਰਾ ਨੇ ਫੜੀ ਰਫ਼ਤਾਰ

ਨਾਭਾ/ਪਟਿਆਲਾ, 24 ਮਈ:
ਪੰਜਾਬ ਵਿੱਚ ਨਸ਼ਿਆਂ ਦੇ ਖ਼ਾਤਮੇ ਲਈ ਸਰਕਾਰ ਵੱਲੋਂ ਚਲਾਈ ਜਾ ਰਹੀ “ਨਸ਼ਾ ਮੁਕਤੀ ਯਾਤਰਾ” ਦਿਨੋਂ ਦਿਨ ਰਫ਼ਤਾਰ ਫੜ ਰਹੀ ਹੈ। ਸਿਹਤ ਅਤੇ ਪਰਿਵਾਰ ਭਲਾਈ ਮੰਤਰੀ ਡਾ. ਬਲਬੀਰ ਸਿੰਘ ਰੋਜ਼ਾਨਾ ਪਟਿਆਲਾ ਦੇ ਪਿੰਡਾਂ ਵਿੱਚ ਜਾ ਕੇ ਨਸ਼ਿਆਂ ਵਿਰੁੱਧ ਜਾਗਰੂਕਤਾ ਫੈਲਾ ਰਹੇ ਹਨ।

 ਸਿਹਤ ਮੰਤਰੀ ਡਾ: ਬਲਬੀਰ ਸਿੰਘ ਨੇ ਨਾਭਾ ਦੇ ਪਿੰਡ ਰਾਮਗੜ੍ਹ ਛੰਨਾ, ਲਲੌਂਦਾ, ਲਬਾਣਾ ਟੇਕੂ, ਘਮਰੌਦਾ, ਕੈਦਪੁਰ , ਮੰਡੌਰ ,ਬਾਬੂ ਸਿੰਘ ਕਲੌਨੀ ਅਤੇ ਵਿਕਾਸ ਨਗਰ ਪਟਿਆਲਾ ਅਤੇ  ਦੇ ਦੌਰੇ ਦੌਰਾਨ ਲੋਕਾਂ ਨੂੰ ਅਪੀਲ ਕੀਤੀ ਕਿ ਹਰ ਪੰਜਾਬੀ ਨੂੰ ਇਸ ਯਾਤਰਾ ਦਾ ਹਿੱਸਾ ਬਣ ਕੇ ਨਸ਼ਿਆਂ ਖਿਲਾਫ਼ ਲੜਾਈ ਵਿੱਚ ਆਪਣਾ ਯੋਗਦਾਨ ਪਾਉਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਵੱਲੋਂ ਸ਼ੁਰੂ ਕੀਤੀ ਨਸ਼ਾ ਮੁਕਤੀ ਦੀ ਲਹਿਰ ਹੁਣ ਆਪਣੀਆਂ ਸ਼ਿਖਰਾਂ ‘ਤੇ ਹੈ  ।

ਡਾ. ਬਲਬੀਰ ਸਿੰਘ ਨੇ ਦੱਸਿਆ ਕਿ ਪਿੰਡਾਂ ਦੀਆਂ ਡਿਫੈਂਸ ਕਮੇਟੀਆਂ  ਨਸ਼ਾ ਕਰਨ ਵਾਲਿਆਂ ‘ਤੇ ਨਿਗਰਾਨੀ ਰੱਖਣ ਅਤੇ ਨਸ਼ਾ ਤਸਕਰਾਂ ‘ ਤੇ ਕਾਰਵਾਈ ਕਰਨ ਲਈ ਅਹਿਮ ਭੂਮਿਕਾ ਨਿਭਾ ਰਹੀਆਂ ਹਨ। ਉਨ੍ਹਾਂ ਲੋਕਾਂ ਨੂੰ ਨਸ਼ਿਆਂ ਸਬੰਧੀ ਕੋਈ ਵੀ ਜਾਣਕਾਰੀ ਪੁਲਿਸ ਜਾਂ ਕਮੇਟੀ ਮੈਂਬਰਾਂ ਨੂੰ ਦੇਣ ਦੀ ਅਪੀਲ ਕੀਤੀ ਅਤੇ ਦੱਸਿਆ ਕਿ ਵਟਸਐਪ ਹੈਲਪਲਾਈਨ 97791-00200 ਵੀ ਇਸ ਲਈ ਉਪਲਬਧ ਹੈ।

ਸਿਹਤ ਮੰਤਰੀ ਨੇ ਇਹ ਵੀ ਕਿਹਾ ਕਿ ਨਸ਼ਾ ਛੱਡਣ ਵਾਲਿਆਂ ਲਈ ਇਲਾਜ ਦੇ ਨਾਲ-ਨਾਲ ਸਰਕਾਰ ਵੱਲੋਂ ਕਿੱਤਾ ਮੁਖੀ ਕੋਰਸਾਂ ਦੀ ਵੀ ਵਿਵਸਥਾ ਕੀਤੀ ਗਈ ਹੈ, ਤਾਂ ਜੋ ਉਹ ਨਵੀਂ ਜ਼ਿੰਦਗੀ ਸ਼ੁਰੂ ਕਰ ਸਕਣ। ਇਸ ਸਮਾਗਮ ਵਿੱਚ ਪਿੰਡਾਂ ਦੇ ਪੰਚ ,ਸਰਪੰਚ  ਤੇ ਪਿੰਡ ਵਾਸੀਆਂ ਦੀ ਵੱਡੀ ਹਾਜ਼ਰੀ ਰਹੀ।

RELATED ARTICLES

ਕੋਈ ਜਵਾਬ ਛੱਡਣਾ

ਕਿਰਪਾ ਕਰਕੇ ਆਪਣੀ ਟਿੱਪਣੀ ਦਰਜ ਕਰੋ!
ਕਿਰਪਾ ਕਰਕੇ ਇੱਥੇ ਆਪਣਾ ਨਾਮ ਦਰਜ ਕਰੋ

- Advertisment -
Google search engine

Most Popular

Recent Comments