Home ਪੰਜਾਬ 21 ਜੂਨ ਨੂੰ ਕੌਂਮਾਂਤਰੀ ਯੋਗ ਦਿਵਸ ਮੌਕੇ ਕਰਵਾਏ ਜਾਣ ਵਾਲੇ ਸਮਾਗਮ ਦੀਆਂ...

21 ਜੂਨ ਨੂੰ ਕੌਂਮਾਂਤਰੀ ਯੋਗ ਦਿਵਸ ਮੌਕੇ ਕਰਵਾਏ ਜਾਣ ਵਾਲੇ ਸਮਾਗਮ ਦੀਆਂ ਤਿਆਰੀਆਂ

0

ਮੁੱਖ ਮੰਤਰੀ ਸ੍ਰ: ਭਗਵੰਤ ਸਿੰਘ ਮਾਨ ਦੀ ਗਤੀਸ਼ੀਲ ਅਗਵਾਈ ਵਿੱਚ ਪਟਿਆਲਾ ਸ਼ਹਿਰ ਦੇ ਵੱਖ-ਵੱਖ ਪਾਰਕਾਂ ਵਿੱਚ ਸੀ.ਐਮ.ਦੀ ਯੋਗਸ਼ਾਲਾ ਤਹਿਤ ਯੋਗ ਕਰਵਾਏ ਜਾ ਰਹੇ ਹਨ , ਇਸੇ ਲੜੀ ਤਹਿਤ 21 ਜੂਨ ਨੂੰ ਕੌਂਮਾਂਤਰੀ ਯੋਗ ਦਿਵਸ ਮੌਕੇ ਕਰਵਾਏ ਜਾਣ ਵਾਲੇ ਸਮਾਗਮ ਦੀਆਂ ਤਿਆਰੀਆਂ ਦਾ ਜਾਇਜ਼ਾ ਲੈਣ ਸਬੰਧੀ ਸਹਾਇਕ ਕਮਿਸ਼ਨਰ (ਜ) ਰਿਚਾ ਗੋਇਲ ਦੀ ਪ੍ਰਧਾਨਗੀ ਹੇਠ ਇਕ ਬੈਠਕ ਕੀਤੀ ਗਈ। ਉਹਨਾਂ ਆਮ ਲੋਕਾਂ ਨੂੰ ਜ਼ਿਲ੍ਹਾ ਪੱਧਰੀ ਸਮਾਰੋਹ ਵਿੱਚ ਭਰਵੀਂ ਸ਼ਮੂਲੀਅਤ ਕਰਨ ਦੀ ਅਪੀਲ ਕਰਦਿਆਂ ਦੱਸਿਆ ਕਿ 21 ਜੂਨ ਨੂੰ ਥਾਪਰ ਯੂਨੀਵਰਸਿਟੀ ਵਿਖੇ ਸਵੇਰੇ 6 ਵਜੇ ਅੰਤਰ ਰਾਸ਼ਟਰੀ ਯੋਗ ਦਿਵਸ ਮਨਾ ਕੇ ਲੋਕਾਂ ਨੂੰ ਸਿਹਤਮੰਦ  ਜੀਵਨ ਜੀਊਣ ਦਾ ਸੰਦੇਸ਼ ਦਿੱਤਾ ਜਾਵੇਗਾ

 ਮੀਟਿੰਗ ਦੌਰਾਨ ਰਿਚਾ ਗੋਇਲ ਨੇ ਕਿਹਾ ਕਿ ਅੱਜ ਦੇ ਸਮੇਂ ਵਿੱਚ ਸਿਹਤਮੰਦ ਜੀਵਨ ਅਤੇ ਮਨ ਦੀ ਸ਼ਾਤੀ ਸਭ ਤੋਂ ਵੱਡੀ ਜ਼ਰੂਰਤ ਬਣ ਚੁੱਕੀ ਹੈ। ਸਾਡੀ ਆਸ ਹੈ ਕਿ ਇਸ ਦਿਵਸ ਨਾਲ ਲੋਕ ਯੋਗਾ ਦੀ ਮਹੱਤਤਾ ਨੂੰ ਸਮਝ ਕੇ ਆਪਣੇ ਜੀਵਨ ਵਿੱਚ ਸਿਹਤਮੰਦ ਬਦਲਾਅ ਲਿਆਉਣਗੇ। ਉਹਨਾਂ ਕਿਹਾ ਕਿ ਯੋਗ ਸਿਰਫ ਸਰੀਰਕ ਵਰਕਆਊਟ ਨਹੀ ਬਲਕਿ ਮਨ ਅਤੇ ਆਤਮਾ ਦੀ ਸ਼ਾਂਤੀ ਲਈ ਵੀ ਜਰੂਰੀ ਹੈ। ਉਹਨਾਂ ਸਾਰੇ ਨਾਗਰਿਕਾਂ ਨੂੰ ਸੱਦਾ ਦਿੱਤਾ ਹੈ ਕਿ ਉਹ ਇਸ ਯੋਗਸ਼ਾਲਾ ਦਾ ਲਾਭ ਉਠਾਉਣ ਅਤੇ ਆਪਣੀ ਸਿਹਤ ਲਈ ਯੋਗਾ ਅਭਿਆਸ ਨੂੰ ਅਪਨਾਉਣ।

  ਰਿਚਾ ਗੋਇਲ ਨੇ ਯੋਗ ਦਿਵਸ ਦੀਆਂ ਤਿਆਰੀਆਂ ਸਬੰਧੀ ਚਰਚਾ ਕਰਦਿਆਂ  ਸਬੰਧਤ ਅਧਿਕਾਰੀਆਂ ਨੂੰ ਜੁੰਮੇਵਾਰੀਆਂ ਸੌਪੀਆਂ। ਉਹਨਾਂ ਪਟਿਆਲਾ ਵਾਸੀਆਂ ਨੂੰ ਯੋਗ ਦਿਵਸ ਚ ਸ਼ਾਮਲ ਹੋਣ ਦਾ ਸੱਦਾ ਦਿੰਦਿਆਂ ਕਿਹਾ ਕਿ ਅੱਜ ਦੇ ਸਮੇਂ ਵਿੱਚ ਸਿਹਤਮੰਦ ਜੀਵਨ ਅਤੇ ਮਨ ਦੀ ਸ਼ਾਂਤੀ ਸਭ ਤੋਂ ਵੱਡੀ ਜ਼ਰੂਰਤ ਬਣ ਗਈ ਹੈ। ਉਹਨਾਂ ਕਿਹਾ ਕਿ ਯੋਗਾ ਦਾ ਮੂਲ ਮੰਤਵ ਸਰੀਰਕ ਤਾਕਤ, ਲਚਕੀਲਾਪਨ ਅਤੇ ਮਨ ਨੂੰ ਸ਼ਾਂਤ ਕਰਨ ਦੇ ਨਾਲ ਨਾਲ ਅੰਦਰੂਨੀ ਸ਼ਕਤੀ ਨੂੰ ਵਧਾਉਣਾ ਹੈ। ਉਹਨਾਂ ਕਿਹਾ ਕਿ ਅੱਜ ਦੀ ਤੇਜ਼ ਰਫ਼ਤਾਰ ਅਤੇ ਦਬਾਅ ਭਰੀ ਜ਼ਿੰਦਗੀ ਵਿੱਚ ਤਣਾਅ, ਚਿੰਤਾ ਅਤੇ ਸਰੀਰਿਕ ਰੋਗ ਆਮ ਗੱਲ ਬਣ ਗਏ ਹਨ। ਅਜਿਹੇ ਸਮੇਂ ਵਿੱਚ ਸਾਫੇ ਲਈ ਇਹ ਬਹੁਤ ਜਰੂਰੀ ਹੋ ਜਾਂਦਾ ਹੈ ਕਿ ਅਸੀਂ ਆਪਣੇ ਦਿਮਾਗ ਅਤੇ ਸਰੀਰਕ ਸਿਹਤ ਦੀ ਸੰਭਾਲ ਲਈ ਕਿਸੇ ਕੁਦਰਤੀ ਅਤੇ ਪ੍ਰਭਾਵਸ਼ਾਲੀ ਢੰਗ ਨੂੰ ਅਪਣਾਈਏ। ਯੋਗਾ ਇਹਨਾਂ ਸਾਰੀਆਂ ਸਮੱਸਿਆਵਾਂ ਦਾ ਇਕ ਪ੍ਰਭਾਵਸ਼ਾਲੀ ਹੱਲ ਹੈ। ਇਸ ਲਈ ਸਾਨੂੰ ਦਵਾਈਆਂ ਤੇ ਨਿਰਭਰ ਹੋਣ ਦੀ ਬਜਾਏ ਯੋਗਾ ਨੂੰ ਆਪਣੀ ਰੋਜ਼ਾਨਾ ਜਿੰਦਗੀ ਦਾ ਹਿੱਸਾ ਬਣਾਉਣਾ ਚਾਹੀਦਾ ਹੈ।

 ਇਸ ਮੌਕੇ ਡੀ.ਐਸ.ਪੀ.ਨੇਹਾ ਅਗਰਵਾਲ, ਸਿਵਲ ਸਰਜਨ ਡਾ: ਜਗਪਾਲਇੰਦਰ ਸਿੰਘ, ਰੈਡ ਕਰਾਸ ਸੋਸਾਇਟੀ ਦੇ ਸਕੱਤਰ ਡਾ: ਪੀ.ਐਸ.ਸਿੱਧੂ ,ਆਯੂਰਵੈਦਿਕ ਕਾਲਜ ਤੋਂ ਡਾ: ਰਜਨੀਸ਼, ਡਾ: ਯੋਗੇਸ਼ ਭਾਟੀਆ,ਡਾ: ਮਨੀਸ਼ਾ ਸਿੰਗਲਾ, ਡਾ: ਅਨੂ ਸ਼ਾਰਦਾ, ਜ਼ਿਲ੍ਹਾ ਖੇਡ ਅਫ਼ਸਰ ਹਰਪਿੰਦਰ ਸਿੰਘ, ਖੇਤੀਬਾੜੀ ਅਫ਼ਸਰ ਰਵਿੰਦਰਪਾਲ ਸਿੰਘ ਚੱਠਾ ਤੋਂ ਇਲਾਵਾ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਅਤੇ ਕਰਮਚਾਰੀ ਹਾਜ਼ਰ ਸਨ।

NO COMMENTS

LEAVE A REPLY

Please enter your comment!
Please enter your name here

Exit mobile version