Homeਪਟਿਆਲਾ ਅਪਡੇਟਜਵਾਹਰ ਨਵੋਦਿਆ ਵਿਦਿਆਲਿਆ ਵਿੱਚ ਦਾਖ਼ਲਿਆਂ ਲਈ ਆਨਲਾਈਨ ਰਜਿਸਟ੍ਰੇਸ਼ਨ ਖੁੱਲ੍ਹੀ

ਜਵਾਹਰ ਨਵੋਦਿਆ ਵਿਦਿਆਲਿਆ ਵਿੱਚ ਦਾਖ਼ਲਿਆਂ ਲਈ ਆਨਲਾਈਨ ਰਜਿਸਟ੍ਰੇਸ਼ਨ ਖੁੱਲ੍ਹੀ

ਜਵਾਹਰ ਨਵੋਦਿਆ ਵਿਦਿਆਲਿਆ ਵਿੱਚ ਛੇਵੀਂ ਜਮਾਤ ਵਿੱਚ ਦਾਖਲਾ ਲੈਣ ਵਾਲੇ ਵਿਦਿਆਰਥੀਆਂ ਲਈ ਆਨਲਾਈਨ ਰਜਿਸਟ੍ਰੇਸ਼ਨ ਖੁੱਲ੍ਹ ਗਈ ਹੈ। ਇਹ ਪ੍ਰਗਟਾਵਾ ਕਰਦਿਆਂ ਜਵਾਹਰ ਨਵੋਦਿਆ ਵਿਦਿਆਲਿਆ ਦੇ ਬੁਲਾਰੇ ਨੇ ਦੱਸਿਆ ਕਿ ਜਵਾਹਰ ਨਵੋਦਿਆ ਵਿਦਿਆਲਿਆ ਵਿੱਚ 6ਵੀਂ ਜਮਾਤ ਵਿੱਚ ਦਾਖ਼ਲੇ ਲਈ ਰਜਿਸਟ੍ਰੇਸ਼ਨ ਆਨਲਾਈਨ ਕਰਵਾਈ ਜਾ ਰਹੀ ਹੈ ਅਤੇ ਇਸ ਸਬੰਧੀ ਵੈੱਬਸਾਈਟ www.navodaya.gov.in ‘ਤੇ ਪਹੁੰਚ ਕੀਤੀ ਜਾ ਸਕਦੀ ਹੈ।

ਉਨ੍ਹਾਂ ਦੱਸਿਆ ਕਿ ਅਰਜ਼ੀਆਂ ਜਮ੍ਹਾਂ ਕਰਾਉਣ ਦੀ ਆਖ਼ਰੀ ਮਿਤੀ 29 ਜੁਲਾਈ, 2025 ਹੈ। ਇਸ ਲਈ ਗਰਮੀਆਂ ਵਿੱਚ ਸੀਟਾਂ ਭਰਨ ਲਈ ਸਾਰੇ ਦੇਸ਼ ਵਿੱਚ ਇਹ ਪ੍ਰੀਖਿਆ 13 ਦਸੰਬਰ 2025 ਨੂੰ ਹੋਵੇਗੀ ਅਤੇ ਸਰਦੀਆਂ ਲਈ ਭਰੀਆਂ ਜਾਣ ਵਾਲੀਆਂ ਸੀਟਾਂ ਲਈ 11 ਅਪ੍ਰੈਲ 2026 ਨੂੰ ਪ੍ਰੀਖਿਆ ਹੋਵੇਗੀ।

ਪਟਿਆਲਾ ਦੇ ਡਿਪਟੀ ਕਮਿਸ਼ਨਰ ਡਾ. ਪ੍ਰੀਤੀ ਯਾਦਵ ਨੇ ਦੱਸਿਆ ਕਿ ਦੇਸ਼ ਭਰ ਵਿੱਚ ਜਵਾਹਰ ਨਵੋਦਿਆ ਵਿਦਿਆਲਿਆ ਵਿਦਿਆਰਥੀਆਂ ਨੂੰ ਅਤਿ-ਆਧੁਨਿਕ ਸਹੂਲਤਾਂ ਦੇ ਨਾਲ-ਨਾਲ ਮੁਫ਼ਤ, ਉੱਚ-ਗੁਣਵੱਤਾ ਵਾਲੀ ਸਿੱਖਿਆ ਪ੍ਰਦਾਨ ਕਰਨ ਲਈ ਜਾਣੇ ਜਾਂਦੇ ਹਨ, ਇਸ ਲਈ ਪਟਿਆਲਾ ਜ਼ਿਲ੍ਹੇ ਦੇ ਮਾਪੇ ਅਤੇ ਵਿਦਿਆਰਥੀ ਜ਼ਰੂਰ ਇਸ ਸੁਵਿਧਾ ਦਾ ਲਾਭ ਲੈਣ। ਉਨ੍ਹਾਂ ਦੱਸਿਆ ਕਿ ਪਟਿਆਲਾ ਜ਼ਿਲ੍ਹੇ ਵਿੱਚ ਸਨੌਰ ਹਲਕੇ ਦੇ ਪਿੰਡ ਫ਼ਤਹਿਪੁਰ ਰਾਜਪੂਤਾਂ ਵਿਖੇ ਜਵਾਹਰ ਨਵੋਦਿਆ ਵਿਦਿਆਲਿਆ ਸਥਾਪਤ ਹੈ।

RELATED ARTICLES

LEAVE A REPLY

Please enter your comment!
Please enter your name here

- Advertisment -
Google search engine
Google search engine
Google search engine

Most Popular

Recent Comments