Homeਪੰਜਾਬਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਵੱਲੋਂ ਪਿੰਡਾਂ ਵਿੱਚ ਕਾਨੂੰਨੀ ਜਾਗਰੂਕਤਾ ਲਈ ਵੈਨ ਰਵਾਨਾ

ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਵੱਲੋਂ ਪਿੰਡਾਂ ਵਿੱਚ ਕਾਨੂੰਨੀ ਜਾਗਰੂਕਤਾ ਲਈ ਵੈਨ ਰਵਾਨਾ

ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ  ਕਾਰਜਕਾਰੀ ਚੇਅਰਮੈਨ ਜਸਟਿਸ ਦੀਪਕ ਸਿੱਬਲ ਦੀ ਦੇਖ-ਰੇਖ ਹੇਠ ਅਤੇ ਜ਼ਿਲ੍ਹਾ ਅਤੇ ਸੈਸ਼ਨਜ਼ ਜੱਜ-ਕਮ-ਚੇਅਰਮੈਨ, ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਮੈਡਮ ਰੁਪਿੰਦਰਜੀਤ ਚਾਹਲ ਦੀ ਰਹਿਨੁਮਾਈ ਹੇਠ ਜ਼ਿਲ੍ਹਾ ਪਟਿਆਲਾ ਵਿੱਚ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਪਟਿਆਲਾ ਵੱਲੋਂ  ਐਸ.ਐਮ.ਐਲ ਵੈਨ ਰਾਹੀਂ ਵੱਖ-ਵੱਖ ਪਿੰਡਾਂ ਵਿੱਚ ਕਾਨੂੰਨੀ ਜਾਗਰੂਕਤਾ ਪ੍ਰੋਗਰਾਮ ਕਰਵਾਏ ਜਾ ਰਹੇ ਹਨ।
ਇਸ ਮੌਕੇ ਇੰਚਾਰਜ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਮੈਡਮ ਦਮਨਦੀਪ ਕਮਲ ਹੀਰਾ ਨੇ ਐਸ.ਐਮ.ਐਲ ਵੈਨ ਨੂੰ ਹਰੀ ਝੰਡੀ ਦਿੱਤੀ। ਪਿੰਡ ਭੇਡ ਪੁਰਾ, ਸੈਸਰਵਾਲ, ਲਲੋਛੀ, ਲਲੋਛੀ ਖ਼ੁਰਦ ਅਤੇ ਗੱਜੂਮਾਜਰਾ ਵਿਖੇ ਜਾਗਰੂਕਤਾ ਪ੍ਰੋਗਰਾਮ ਕਰਵਾਏ ਗਏ ਅਤੇ ਇਸ ਪ੍ਰੋਗਰਾਮ ਦੌਰਾਨ ਸ. ਪਰਮਜੀਤ ਸਿੰਘ, ਸ. ਗੁਰਕਿਰਤ ਸਿੰਘ, ਸ. ਹੇਮ ਰਿਸੀ ਅਤੇ ਸ. ਕੁਲਵੰਤ ਧੀਮਾਨ (ਪੀ.ਐਲ.ਵੀ) ਵੱਲੋਂ ਆਮ ਜਨਤਾ ਨੂੰ ਨਾਲਸਾ ਸਕੀਮਾਂ (ਬੱਚਿਆਂ ਲਈ ਬਾਲ ਅਨੁਕੂਲ ਕਾਨੂੰਨੀ ਸੇਵਾਵਾਂ ਅਤੇ ਉਹਨਾਂ ਦੀ ਸੁਰੱਖਿਆ) ਸਕੀਮ, 2015, ਮੁਫ਼ਤ ਕਾਨੂੰਨੀ ਸਹਾਇਤਾ, ਸਥਾਈ ਲੋਕ ਅਦਾਲਤ (ਪੀਯੂਐਸ), ਵਿਚੋਲਗੀ ਅਤੇ ਸੁਲਾਹ ਕੇਂਦਰ, ਨਾਲਸਾ ਆਸ਼ਾ (ਜਾਗਰੂਕਤਾ, ਖੇਡ, ਸਹਾਇਤਾ ਅਤੇ ਕਾਰਵਾਈ) ਯੋਜਨਾ 2025, ਨਾਲਸਾ ਡਾਨ (ਦਵਾਈ ਜਾਗਰੂਕਤਾ ਸੁਖਮਨ ਅਤੇ ਨੈਵੀਗੇਸ਼ਨ) ਯੋਜਨਾ 2025, ਟੋਲ ਫ਼ਰੀ ਹੈਲਪ ਲਾਈਨ ਨੰ. 15100, ਲੋਕ ਅਦਾਲਤਾਂ ਦੇ ਲਾਭ ਅਤੇ ਮਿਤੀ 13.09.2025 ਨੂੰ ਲੱਗਣ ਵਾਲੀ ਰਾਸ਼ਟਰੀ ਲੋਕ ਅਦਾਲਤ ਬਾਰੇ ਜਾਗਰੂਕ ਕੀਤਾ ਗਿਆ।
ਇਸ  ਪ੍ਰੋਗਰਾਮ ਵਿੱਚ ਸ਼੍ਰੀ ਸੁਖਵਿੰਦਰ ਸਿੰਘ (ਪੰਚਾਇਤ ਸਕੱਤਰ), ਮਿਸ ਕਿਰਨਦੀਪ ਕੌਰ, ਸ਼੍ਰੀ ਪ੍ਰਭਜੋਤ ਸਿੰਘ ਅਤੇ ਸ਼੍ਰੀ ਰਵਿੰਦਰ ਕੁਮਾਰ ਸੈਕਟਰੀ ਨਰੇਗਾ ਸਮੇਤ ਹੋਰ ਲੋਕਾਂ ਨੇ ਹਿੱਸਾ ਲਿਆ। ਲਗਭਗ 250 ਲੋਕਾਂ ਨੇ ਸੈਮੀਨਾਰ ਵਿੱਚ ਭਾਗ ਲਿਆ ਅਤੇ ਸਾਂਝੀ ਕੀਤੀ ਗਈ ਜਾਣਕਾਰੀ ਦਾ ਲਾਭ ਉਠਾਇਆ।

RELATED ARTICLES

LEAVE A REPLY

Please enter your comment!
Please enter your name here

- Advertisment -
Google search engine
Google search engine
Google search engine

Most Popular

Recent Comments