Home ਪੰਜਾਬ ਪੰਜਾਬ ਦੀ ਧਰੋਹਰ ਸੰਭਾਲਣ ਵਾਲੇ ਪੁਰਾਲੇਖ ਵਿਭਾਗ ਦੀ ਹੋਵੇਗੀ ਕਾਇਆਂਕਲਪ

ਪੰਜਾਬ ਦੀ ਧਰੋਹਰ ਸੰਭਾਲਣ ਵਾਲੇ ਪੁਰਾਲੇਖ ਵਿਭਾਗ ਦੀ ਹੋਵੇਗੀ ਕਾਇਆਂਕਲਪ

0

ਪੰਜਾਬ ਸਟੇਟ ਆਰਕਾਈਵਜ ਵਿਭਾਗ ਕੋਲ 10 ਲੱਖ ਪੁਰਾਤਨ ਰਿਕਾਰਡ ਸੁਰੱਖਿਅਤ, 6 ਕਰੋੜ ਪੇਜ ਡਿਜੀਟਲਾਈਜ ਕੀਤੇ

 

ਪਟਿਆਲਾ, 24 ਜੂਨ:

ਪੰਜਾਬ ਦੇ ਸੈਰ ਸਪਾਟਾ ਤੇ ਸੱਭਿਆਚਾਰਕ ਮਾਮਲੇ ਵਿਭਾਗ ਦੇਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਨੇ ਅੱਜ ਪੁਰਾਲੇਖ ਵਿਭਾਗ ਪੰਜਾਬ ਦਾ ਜਾਇਜ਼ਾ ਲੈਂਦਿਆਂ ਕਿਹਾ ਹੈ ਕਿ ਪੰਜਾਬ ਸਰਕਾਰ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਸੂਬੇ ਦੀ ਵਿਰਾਸਤੀ ਧਰੋਹਰ ਨੂੰ ਸੰਭਾਲ ਰਹੇ ਪਟਿਆਲਾ ਸਥਿਤ ਪੁਰਾਲੇਖ ਵਿਭਾਗ ਦੀ ਕਾਇਆਂ ਕਲਪ ਕਰੇਗੀ।

ਇਸ ਮੌਕੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕੈਬਨਿਟ ਮੰਤਰੀ ਸ. ਸੌਂਦ ਨੇ ਕਿਹਾ ਕਿ ਅਫ਼ਸੋਸ ਦੀ ਗੱਲ ਹੈ ਕਿ ਪਿਛਲੀਆਂ ਸਰਕਾਰਾਂ ਨੇ ਆਪਣੀ ਵਿਰਾਸਤੀ ਧਰੋਹਰ ਨੂੰ ਸੰਭਾਲਣ ਵੱਲ ਕਦੇ ਸੰਜੀਦਾ ਢੰਗ ਨਾਲ ਧਿਆਨ ਹੀ ਨਹੀਂ ਦਿੱਤਾ ਪ੍ਰੰਤੂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪਟਿਆਲਾ ਦੇ ਇਸ ਪੁਰਾਤਤਵ ਵਿਭਾਗ ਵਿੱਚ ਇਸੇ ਹਫ਼ਤੇ ਹੀ ਸਾਕਾਰਤਮਕ ਸੁਧਾਰ ਲਿਆਂਦੇ ਜਾਣਗੇ।

ਤਰੁਨਪ੍ਰੀਤ ਸਿੰਘ ਸੌਂਦ ਨੇ ਕਿਹਾ ਕਿ ਸਾਡੇ ਲਈ ਇਹ ਬਹੁਤ ਮਾਣ ਵਾਲੀ ਗੱਲ ਹੈ ਕਿ ਪੰਜਾਬ ਸਟੇਟ ਆਰਕਾਈਵਜ ਵਿਭਾਗ ਪਟਿਆਲਾ ਵੱਲੋਂ ਲਗਪਗ 10 ਲੱਖ ਪੁਰਾਤਨ ਰਿਕਾਰਡ, ਜਿਨ੍ਹਾਂ ‘ਚ ਸ੍ਰੀ ਗੁਰੂ ਗ੍ਰੰਥ ਸਾਹਿਬ ਦੇ ਸੈਂਕੜੇ ਸਾਲ ਪੁਰਾਤਨ ਸਰੂਪ, ਫਾਇਲਾਂ, ਹੱਥ ਲਿਖਤਾਂ, ਦਸਤਾਵੇਜ (ਸ਼ਾਹੀ ਫੁਰਮਾਨ) ਪੰਜਾਬ ਤੇ ਕੇਂਦਰ ਸਰਕਾਰ ਦੇ ਗਜ਼ਟ, ਦੁਰਲੱਭ ਪੁਸਤਕਾਂ, ਨਕਸ਼ੇ ਤੇ ਪੇਟਿੰਗਜ਼ ਆਦਿ ਤੋਂ ਇਲਾਵਾ 8 ਸ਼ਾਹੀ ਰਿਆਸਤਾਂ ਦਾ ਰਿਕਾਰਡ ਸ਼ਾਮਲ ਹੈ, ਪੂਰੀ ਤਰ੍ਹਾਂ ਸੁਰੱਖਿਅਤ ਕਰਕੇ ਸੰਭਾਲਿਆ ਹੋਇਆ ਹੈ। ਉਨ੍ਹਾਂ ਨੇ ਦੱਸਿਆ ਕਿ ਇਹ ਵੀ ਖੁਸ਼ੀ ਵਾਲੀ

NO COMMENTS

LEAVE A REPLY

Please enter your comment!
Please enter your name here

Exit mobile version