Home ਪੰਜਾਬ ਬਕਾਇਆ ਮਾਮਲਿਆਂ ਦੇ ਟੀਚੇ ਨਾ ਪੂਰੇ ਕਰਨ ਵਾਲੇ ਅਧਿਕਾਰੀਆਂ ਖ਼ਿਲਾਫ਼ ਹੋਵੇਗੀ ਕਾਰਵਾਈ:...

ਬਕਾਇਆ ਮਾਮਲਿਆਂ ਦੇ ਟੀਚੇ ਨਾ ਪੂਰੇ ਕਰਨ ਵਾਲੇ ਅਧਿਕਾਰੀਆਂ ਖ਼ਿਲਾਫ਼ ਹੋਵੇਗੀ ਕਾਰਵਾਈ: ਇਸ਼ਾ ਸਿੰਗਲ

0

ਪਟਿਆਲਾ, 25 ਜੂਨ:

                ਪਟਿਆਲਾ ਦੇ ਵਧੀਕ ਡਿਪਟੀ ਕਮਿਸ਼ਨਰ (ਜ) ਇਸ਼ਾ ਸਿੰਗਲ ਨੇ ਜ਼ਿਲ੍ਹੇ ਦੇ ਮਾਲ ਅਧਿਕਾਰੀਆਂ ਨੂੰ ਹਦਾਇਤ ਕੀਤੀ ਹੈ ਕਿ ਉਹ ਜ਼ਮੀਨ ਦੀਆਂ ਨਿਸ਼ਾਨਦੇਹੀਆਂ, ਇੰਤਕਾਲ, ਜ਼ਮੀਨਾਂ ਦੀ ਤਕਸੀਮ ਤੇ ਸਰਕਾਰੀ ਮਾਲੀਆ ਦੀ ਰਿਕਵਰੀ ਦੇ ਬਕਾਇਆ ਮਾਮਲਿਆਂ ਦਾ ਪਹਿਲ ਦੇ ਆਧਾਰ ‘ਤੇ ਨਿਪਟਾਰਾ ਕਰਨ। ਵਧੀਕ ਡਿਪਟੀ ਕਮਿਸ਼ਨਰ ਅੱਜ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਮਹੀਨਾਵਾਰ ਮੀਟਿੰਗ ਦੌਰਾਨ ਵੱਖ-ਵੱਖ ਵਿਭਾਗਾਂ ਦੇ ਕੰਮ ਦੀ ਸਮੀਖਿਆ ਕਰਨ ਮੌਕੇ ਮਾਲ ਵਿਭਾਗ ਦੇ ਅਧਿਕਾਰੀਆਂ ਨੂੰ ਸੰਬੋਧਨ ਕਰ ਰਹੇ ਸਨ।

                ਮਾਲ ਵਿਭਾਗ ਦੇ ਕੰਮ ਦੀ ਸਮੀਖਿਆ ਦੌਰਾਨ ਵਧੀਕ ਡਿਪਟੀ ਕਮਿਸ਼ਨਰ ਨੇ ਮਾਲ ਅਧਿਕਾਰੀਆਂ ਨੂੰ ਕਿਹਾ ਕਿ ਉਨ੍ਹਾਂ ਦੇ ਕੰਮ ਦਾ ਹਰੇਕ ਮਹੀਨੇ ਮੁਲਾਂਕਣ ਕਰਕੇ ਇਸ ਦੀ ਰਿਪੋਰਟ ਤਿਆਰ ਕੀਤੀ ਜਾ ਰਹੀ ਹੈ ਅਤੇ ਕਾਰਗੁਜ਼ਾਰੀ ਸਹੀ ਨਾ ਹੋਣ ‘ਤੇ ਕਾਰਵਾਈ ਕੀਤੀ ਜਾਵੇਗੀ। ਉਨ੍ਹਾਂ ਸਰਕਾਰੀ ਮਾਲੀਆ ਦੀ ਰਿਕਵਰੀ ਟੀਚੇ ਨਾਲੋਂ ਘੱਟ ਕਰਨ ਦਾ ਸਖ਼ਤ ਨੋਟਿਸ ਲੈਂਦਿਆਂ ਸਬੰਧਤ ਮਾਲ ਅਧਿਕਾਰੀਆਂ ਨੂੰ ਅਗਲੀ ਮੀਟਿੰਗ ਤੋਂ ਪਹਿਲਾਂ ਨਿਰਧਾਰਤ ਟੀਚੇ ਮੁਤਾਬਿਕ ਰਿਕਵਰੀ ਕਰਨ ਦੀ ਹਦਾਇਤ ਵੀ ਕੀਤੀ। ਉਨ੍ਹਾਂ ਖ਼ਸਰਾ ਮੁਸਾਵੀ ਤੇ ਖ਼ਸਰਾ ਮੈਪਿੰਗ ਤੁਰੰਤ ਮੁਕੰਮਲ ਕਰਨ ਦੇ ਨਿਰਦੇਸ਼ ਦਿੱਤੇ।

                ਇਸ ਦੌਰਾਨ ਸਾਰੇ ਤਹਿਸੀਲਦਾਰਾਂ, ਨਾਇਬ ਤਹਿਸੀਲਦਾਰਾਂ ਨੂੰ ਆਦੇਸ਼ ਦਿੰਦਿਆਂ ਵਧੀਕ ਡਿਪਟੀ ਕਮਿਸ਼ਨਰ ਨੇ ਕਿਹਾ ਕਿ ਜ਼ਮੀਨੀ ਰਿਕਾਰਡ ਅਤੇ ਮਾਲ ਵਿਭਾਗ ਨਾਲ ਜੁੜੇ ਅਤੇ ਲੰਬਿਤ ਕੰਮਾਂ ਸਮੇਤ ਵੱਖ-ਵੱਖ ਕਾਰਪੋਰੇਸ਼ਨਾਂ, ਸਟੈਂਪ ਡਿਊਟੀ ਤੇ ਰਜਿਸਟ੍ਰੇਸ਼ਨ ਆਦਿ ਦੀ ਬਕਾਇਆ ਮਾਲੀਆ ਰਿਕਵਰੀ ਨੂੰ ਪਹਿਲ ਦੇ ਆਧਾਰ ‘ਤੇ ਮੁਕੰਮਲ ਕੀਤਾ ਜਾਵੇ। ਜ਼ਿਲ੍ਹਾ ਮਾਲ ਅਫ਼ਸਰ ਨਵਦੀਪ ਸਿੰਘ ਨੇ ਮੀਟਿੰਗ ਦੀ ਕਾਰਵਾਈ ਚਲਾਉਂਦਿਆਂ ਜ਼ਿਲ੍ਹੇ ਦੇ ਮਾਲ ਅਫ਼ਸਰਾਂ ਦੀ ਕਾਰਗੁਜ਼ਾਰੀ ਬਾਰੇ ਦੱਸਿਆ।

                ਮੀਟਿੰਗ ਦੌਰਾਨ ਐਸ.ਡੀ.ਐਮ. ਡਾ. ਇਸਮਤ ਵਿਜੈ ਸਿੰਘ, ਜ਼ਿਲ੍ਹਾ ਮਾਲ ਅਫ਼ਸਰ ਨਵਦੀਪ ਸਿੰਘ ਸਮੇਤ ਜ਼ਿਲ੍ਹੇ ਦੇ ਸਮੂਹ ਮਾਲ ਅਧਿਕਾਰੀ ਹਾਜ਼ਰ ਸਨ।

ਫੋਟੋ: ਏ.ਡੀ.ਸੀ. ਇਸ਼ਾ ਸਿੰਗਲ ਮਾਲ ਅਧਿਕਾਰੀਆਂ ਨਾਲ ਬੈਠਕ ਕਰਦੇ ਹੋਏ।

NO COMMENTS

LEAVE A REPLY

Please enter your comment!
Please enter your name here

Exit mobile version