Homeਪੰਜਾਬਪਟਿਆਲਾ ਵਾਸੀਆਂ ਨੂੰ ਜਲਦ ਮਿਲੇਗੀ ਈਜ਼ੀ ਰਜਿਸਟਰੀ ਦੀ ਸਹੂਲਤ

ਪਟਿਆਲਾ ਵਾਸੀਆਂ ਨੂੰ ਜਲਦ ਮਿਲੇਗੀ ਈਜ਼ੀ ਰਜਿਸਟਰੀ ਦੀ ਸਹੂਲਤ

ਪਟਿਆਲਾ, 27 ਜੂਨ:
ਡਿਪਟੀ ਕਮਿਸ਼ਨਰ ਡਾ. ਪ੍ਰੀਤੀ ਯਾਦਵ ਨੇ ਈਜ਼ੀ ਰਜਿਸਟਰੀ ਪ੍ਰਣਾਲੀ ਨੂੰ ਸ਼ੁਰੂ ਕਰਨ ਸੰਬੰਧੀ ਕੀਤੇ ਜਾ ਰਹੇ ਕਾਰਜਾਂ ਦੀ ਸਮੀਖਿਆ ਕਰਨ ਲਈ ਸਬ ਰਜਿਸਟਰਾਰ ਦਫ਼ਤਰ ਪਟਿਆਲਾ ਦਾ ਅਚਨਚੇਤ ਦੌਰਾ ਕੀਤਾ।
ਇਸ ਮੌਕੇ ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਆਮ ਲੋਕਾਂ ਨੂੰ ਨਾਗਰਿਕ ਕੇਂਦਰਿਤ ਸੇਵਾਵਾਂ ਮੁਹੱਈਆ ਕਰਵਾਉਣ ਲਈ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ‘ਈਜ਼ੀ ਰਜਿਸਟਰੀ’ ਪ੍ਰਣਾਲੀ (ਜ਼ਮੀਨ-ਜਾਇਦਾਦ ਦੀ ਰਜਿਸਟਰੀ ਸੌਖੇ ਢੰਗ ਨਾਲ ਕਰਨ) ਦੀ ਸ਼ੁਰੂਆਤ ਜਲਦੀ ਹੀ ਪਟਿਆਲਾ ਜ਼ਿਲ੍ਹੇ ਵਿੱਚ ਕੀਤੀ ਜਾਵੇਗੀ, ਇਸ ਲਈ ਸਬ ਰਜਿਸਟਰਾਰ ਦਫ਼ਤਰ ਵਿਖੇ ਜੋ ਲੋੜੀਂਦੇ ਬਦਲਾਅ ਕਰਨ ਦੀ ਜ਼ਰੂਰਤ ਹੈ, ਉਹ ਕੀਤੇ ਜਾ ਰਹੇ ਹਨ ਤੇ ਬਹੁਤ ਜਲਦ ਇਹ ਸੇਵਾ ਪਟਿਆਲਾ ਵਾਸੀਆਂ ਨੂੰ ਮਿਲਣੀ ਸ਼ੁਰੂ ਹੋ ਜਾਵੇਗੀ।
ਉਨ੍ਹਾਂ ਦੱਸਿਆ ਕਿ ਇਸ ਪ੍ਰਣਾਲੀ ਦੇ ਸ਼ੁਰੂ ਹੋਣ ਨਾਲ ਲੋਕਾਂ ਨੂੰ ਹਰ ਜਾਣਕਾਰੀ ਮੋਬਾਈਲ ’ਤੇ ਮਿਲਿਆ ਕਰੇਗੀ ਅਤੇ ਇਹ ਪ੍ਰਣਾਲੀ ਤੇਜ਼ ਅਤੇ ਪਾਰਦਰਸ਼ੀ ਹੋਵੇਗੀ। ਉਨ੍ਹਾਂ ਦੱਸਿਆ ਕਿ ਦਸਤਾਵੇਜ਼ ਤਿਆਰ ਕਰਨ ਲਈ ਹੈਲਪਲਾਈਨ ਨੰਬਰ 1076 ਰਾਹੀਂ ਸੇਵਾ ਸਹਾਇਕਾਂ ਨੂੰ ਘਰ ਵੀ ਬੁਲਾਇਆ ਜਾ ਸਕਦਾ ਹੈ। ਇਸ ਨਾਲ ਪਿੰਡਾਂ ਵਿੱਚ ਜਾਂ ਦੂਰ ਦੁਰਾਡੇ ਰਹਿਣ ਵਾਲੇ ਪਰਿਵਾਰਾਂ, ਸੀਨੀਅਰ ਨਾਗਰਿਕਾਂ, ਕੰਮਕਾਜ ਵਾਲੇ ਪੇਸ਼ੇਵਰਾਂ ਅਤੇ ਬਾਹਰ ਨਾ ਜਾ ਸਕਣ ਵਾਲਿਆਂ ਨੂੰ ਵੱਡੀ ਸਹੂਲਤ ਮਿਲੇਗੀ।
ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਨਵੀਂ ਪ੍ਰਣਾਲੀ ਤਹਿਤ ਲੋਕਾਂ ਨੂੰ ਰਜਿਸਟਰੀ ਲਈ ਦਸਤਾਵੇਜ਼ ਜਮ੍ਹਾਂ ਕਰਵਾਉਣ, ਪ੍ਰਵਾਨਗੀ, ਅਦਾਇਗੀ ਅਤੇ ਦਫਤਰ ਆਉਣ ਦਾ ਸਮਾਂ ਲੈਣ ਜਿਹੀ ਸਾਰੀ ਜਾਣਕਾਰੀ ਵਟਸਐਪ ਰਾਹੀਂ ਮਿਲਿਆ ਕਰੇਗੀ ਤਾਂ ਕਿ ਉਹ ਪਲ-ਪਲ ਦੀ ਸੂਚਨਾ ਬਾਰੇ ਜਾਣੂੰ ਹੋ ਸਕਣ।
ਉਨ੍ਹਾਂ ਦੱਸਿਆ ਕਿ ਇਸ ਪ੍ਰਣਾਲੀ ਤਹਿਤ 48 ਘੰਟਿਆਂ ਦੇ ਅੰਦਰ ਅਗਾਊਂ ਪੜਤਾਲ ਕਰਨੀ ਹੋਵੇਗੀ ਅਤੇ ਰਜਿਸਟਰੀ ਕਰਵਾਉਣ ਲਈ ਉਡੀਕ ਨਹੀਂ ਕਰਨੀ ਪਵੇਗੀ ਸਗੋਂ ਰਜਿਸਟਰੀ ਪਹਿਲਾਂ ਤੋਂ ਨਿਰਧਾਰਤ ਸਮੇਂ ’ਤੇ ਹੋਵੇਗੀ ਜਿਸ ਨਾਲ ਲੋਕਾਂ ਦਾ ਸਮਾਂ ਬਚੇਗਾ।
ਉਨ੍ਹਾਂ ਦੱਸਿਆ ਕਿ ਨਵੇਂ ਸਿਸਟਮ ਮੁਤਾਬਕ ਜੇਕਰ ਰਜਿਸਟਰੀ ਦੇ ਦਸਤਾਵੇਜ਼ਾਂ ਦੀ ਦਰੁਸਤੀ ਹੋਣੀ ਹੈ ਤਾਂ ਉਸ ਬਾਰੇ ਪਹਿਲਾਂ ਹੀ ਸੂਚਿਤ ਕਰ ਦਿੱਤਾ ਜਾਵੇਗਾ ਤਾਂ ਕਿ ਰਜਿਸਟਰੀ ਵਾਲੇ ਦਿਨ ਮੌਕੇ ਉਤੇ ਅਜਿਹੀ ਕੋਈ ਦਿੱਕਤ ਪੇਸ਼ ਨਾ ਆਵੇ।

RELATED ARTICLES

LEAVE A REPLY

Please enter your comment!
Please enter your name here

- Advertisment -
Google search engine
Google search engine
Google search engine

Most Popular

Recent Comments