Homeਪੰਜਾਬਸਾਕੇਤ ਹਸਪਤਾਲ ਵਿਖੇ ਫਸਟ ਏਡ ਟ੍ਰੇਨਿੰਗ ਸੈਂਟਰ ਸ਼ੁਰੂ ਹੋਵੇਗਾ

ਸਾਕੇਤ ਹਸਪਤਾਲ ਵਿਖੇ ਫਸਟ ਏਡ ਟ੍ਰੇਨਿੰਗ ਸੈਂਟਰ ਸ਼ੁਰੂ ਹੋਵੇਗਾ

     ਪੰਜਾਬ ਰੈੱਡ ਕਰਾਸ ਸੁਸਾਇਟੀ ਦੇ ਸਕੱਤਰ ਸ਼੍ਰੀ ਸ਼ਿਵ ਦੁਲਾਰ ਸਿੰਘ ਢਿੱਲੋਂ, ਆਈ.ਏ.ਐਸ ( ਸੇਵਾ ਮੁਕਤ) ਦੀਆਂ ਕੋਸ਼ਿਸ਼ਾਂ ਸਦਕਾ ਹੁਣ ਪਟਿਆਲਾ ਵਿਖੇ ਕੰਡਕਟਰਾਂ ਡਰਾਈਵਰਾਂ, ਨੈਨੀ, ਵਿਦਿਆਰਥੀਆਂ, ਅਧਿਆਪਕਾਂ, ਪੁਲਿਸ ਫੈਕਟਰੀ ਕਰਮਚਾਰੀਆਂ, ਐਨ ਐਸ ਐਸ ਵੰਲਟੀਅਰਾਂ, ਐਨ ਸੀ ਸੀ ਕੇਡਿਟਜ, ਦਾਖਲ ਮਰੀਜ਼ਾਂ, ਉਨ੍ਹਾਂ ਦੇ ਪਰਿਵਾਰਿਕ ਮੈਂਬਰਾਂ ਅਤੇ ਆਮ ਲੋਕਾਂ ਨੂੰ ਫਸਟ ਏਡ, ਸੀ ਪੀ ਆਰ, ਜ਼ਖਮੀਆਂ ਦੀ ਸੇਵਾ ਸੰਭਾਲ, ਫਾਇਰ ਸੇਫਟੀ, ਆਫ਼ਤ ਪ੍ਰਬੰਧਨ ਦੀ ਟ੍ਰੇਨਿੰਗ ਜੂਲਾਈ ਦੇ ਪਹਿਲੇ ਹਫ਼ਤੇ ਵਿੱਚ ਰੈੱਡ ਕਰਾਸ ਸਾਕੇਤ ਹਸਪਤਾਲ ਬਡੂੰਗਰ ਰੋਡ , ਨੇੜੇ ਖਾਲਸਾ ਕਾਲਜ ਪਟਿਆਲਾ ਵਿਖੇ ਦਿੱਤੀ ਜਾਵੇਗੀ। ਸਾਕੇਤ ਹਸਪਤਾਲ ਨਸ਼ਾ ਛੁਡਾਊ ਕੇਂਦਰ ਦੇ ਡਾਇਰੈਕਟਰ ਪ੍ਰਮਿੰਦਰ ਕੌਰ ਮਨਚੰਦਾ ਨੇ ਦੱਸਿਆ ਕਿ ਟ੍ਰੇਨਿੰਗ ਲੈਣ ਵਾਲੇ ਅਤੇ ਵਿਦੇਸ਼ਾਂ ਵਿੱਚ ਜਾਣ ਵਾਲੇ ਨੋਜਵਾਨਾਂ ਨੂੰ ਟ੍ਰੇਨਿੰਗ ਉਪਰੰਤ ਤੁਰੰਤ ਆਨ ਲਾਈਨ ਸਰਟੀਫਿਕੇਟ ਵੀ ਦੇ ਦਿੱਤਾ ਜਾਵੇਗਾ।

                                ਇਸ ਮੌਕੇ ਸ਼੍ਰੀ ਕਾਕਾ ਰਾਮ ਵਰਮਾ ਭਾਰਤ ਸਰਕਾਰ ਦੇ ਆਫ਼ਤ ਪ੍ਰਬੰਧਨ ਸਿਵਲ ਡਿਫੈਂਸ ਫਸਟ ਏਡ ਫਾਇਰ ਸੇਫਟੀ ਟ੍ਰੇਨਰ, ਪੰਜਾਬ ਪੁਲਿਸ ਆਵਾਜਾਈ ਸਿੱਖਿਆ ਸੈਲ ਦੇ ਸਹਾਇਕ ਇੰਸਪੈਕਟਰ ਰਾਮ ਸਰਨ ਨੇ ਰੈੱਡ ਕਰਾਸ ਨਸ਼ਾ ਛੁਡਾਊ ਏਕੀਕ੍ਰਿਤ ਸੇਂਟਰ ਦੇ ਡਾਇਰੈਕਟਰ ਅਤੇ ਸਟਾਫ ਮੈਂਬਰਾਂ ਦੇ ਉੱਦਮ, ਹੌਂਸਲੇ, ਇਨਸਾਨੀਅਤ ਪ੍ਰਤੀ ਪ੍ਰੇਮ ਦੀ ਪ੍ਰਸੰਸਾ ਕੀਤੀ ਜਿਨ੍ਹਾਂ ਦੇ ਯਤਨਾਂ ਸਦਕਾ, ਪੰਜਾਬ ਹਰਿਆਣਾ ਹਿਮਾਚਲ ਪ੍ਰਦੇਸ਼ ਅਤੇ ਰਾਜਸਥਾਨ ਦੇ ਹਜ਼ਾਰਾਂ ਨੋਜਵਾਨਾਂ ਨੂੰ, ਇਸ ਸੇਂਟਰ ਵਿਖੇ ਰੱਖ ਕੇ, ਮੁਫਤ ਇਲਾਜ ਕਾਉਂਸਲਿੰਗ ਭੋਜਨ ਪਾਣੀ ਮੰਜ਼ੇ ਆਦਿ ਪ੍ਰਦਾਨ ਕਰਕੇ, ਨਸ਼ਾ ਮੁਕਤ ਕੀਤਾ ਹੈ। ਉਨ੍ਹਾਂ ਨੇ ਕਿਹਾ ਕਿ ਹੁਣ ਪਟਿਆਲਾ ਵਿਖੇ ਫਸਟ ਏਡ, ਸੀ.ਪੀ.ਆਰ, ਫਾਇਰ ਸੇਫਟੀ, ਆਫ਼ਤ ਪ੍ਰਬੰਧਨ, ਸਿਵਲ ਡਿਫੈਂਸ ਦੀ ਟ੍ਰੇਨਿੰਗ ਦੇਕੇ ਨੋਜਵਾਨਾਂ ਨੂੰ ਪੀੜਤਾਂ ਦੇ ਮਦਦਗਾਰ ਫ਼ਰਿਸ਼ਤੇ ਬਣਾਇਆ ਜਾਵੇਗਾ।

                                 ਡਾਕਟਰ ਸੰਦੀਪ ਸਿੰਘ ਨੇ ਕਿਹਾ ਕਿ ਸਾਨੂੰ ਸਾਰਿਆਂ ਨੂੰ ਰਲਮਿਲ ਕੇ ਆਪਣੇ ਦੇਸ਼, ਸਮਾਜ ਅਤੇ ਘਰ ਪਰਿਵਾਰਾਂ ਨੂੰ ਸੁਰੱਖਿਅਤ, ਸਿਹਤਮੰਦ, ਖੁਸ਼ਹਾਲ, ਉੱਨਤ ਬਣਾਉਣ ਲਈ ਯਤਨ ਕਰਨੇ ਚਾਹੀਦੇ ਹਨ। ਇਸ ਮੌਕੇ ਫਿਜ਼ੀਓਥਰੈਪੀਸਟ ਚਾਰੂ ਗੋਤਮ, ਕਾਉਂਸਲਰ ਪ੍ਰਵਿੰਦਰ ਵਰਮਾ, ਰਣਜੀਤ ਕੋਰ, ਅਮ੍ਰਿੰਤ ਪਾਲ ਨੇ ਦਸਿਆ ਕਿ ਨਾਬਾਲਗਾਂ ਨੂੰ ਸਿਹਤ, ਤੰਦਰੁਸਤੀ, ਅਰੋਗਤਾ, ਸੁਰੱਖਿਆ, ਬਚਾਓ, ਸਖ਼ਤ ਮਿਹਨਤ, ਇਮਾਨਦਾਰੀ ਅਤੇ ਦੇਸ਼ ਲਈ ਕੁਰਬਾਨੀਆ ਕਰਨ ਵਾਲੇ ਗੁਰੂਆਂ, ਯੋਧਿਆਂ ਦੇਸ਼ ਭਗਤਾਂ ਅਤੇ ਸਖ਼ਤ ਮਿਹਨਤ ਕਰਕੇ, ਅੰਤਰਰਾਸ਼ਟਰੀ ਪੱਧਰ ਤੇ ਸਨਮਾਨ ਪ੍ਰਾਪਤ ਕਰਨ ਵਾਲਿਆ ਸਬੰਧੀ ਜਾਗਰੂਕ ਕਰਕੇ, ਪੰਜਾਬ ਦਾ ਭਵਿੱਖ ਖੁਸ਼ਹਾਲ, ਸਿਹਤਮੰਦ, ਉਜਵੱਲ ਬਣਾਇਆ ਜਾ ਸਕਦਾ ਹੈ।

RELATED ARTICLES

LEAVE A REPLY

Please enter your comment!
Please enter your name here

- Advertisment -
Google search engine
Google search engine
Google search engine

Most Popular

Recent Comments