Homeਪੰਜਾਬਏ.ਡੀ.ਸੀ. ਵੱਲੋਂ ਐਸ.ਬੀ.ਆਈ. ਦੇ ਪੇਂਡੂ ਸਵੈ ਰੁਜਗਾਰ ਸਿਖਲਾਈ ਸੰਸਥਾ (ਆਰਸੇਟੀ) ਦੇ ਕੰਮ...

ਏ.ਡੀ.ਸੀ. ਵੱਲੋਂ ਐਸ.ਬੀ.ਆਈ. ਦੇ ਪੇਂਡੂ ਸਵੈ ਰੁਜਗਾਰ ਸਿਖਲਾਈ ਸੰਸਥਾ (ਆਰਸੇਟੀ) ਦੇ ਕੰਮ ਦਾ ਜਾਇਜਾ

ਵਧੀਕ ਡਿਪਟੀ ਕਮਿਸ਼ਨਰ (ਪੇਂਡੂ ਵਿਕਾਸ) ਅਮਰਿੰਦਰ ਸਿੰਘ ਟਿਵਾਣਾ ਨੇ ਡੀ.ਐਲ.ਆਰ.ਏ.ਸੀ. ਦੀ ਮੀਟਿੰਗ ਦੌਰਾਨ ਸਟੇਟ ਬੈਂਕ ਆਫ ਇੰਡੀਆ ਦੇ ਪੇਂਡੂ ਸਵੈ-ਰੁਜ਼ਗਾਰ ਸਿਖਲਾਈ ਸੰਸਥਾ, ਆਰਸੇਟੀ, ਪਟਿਆਲਾ ਦੇ ਕੰਮਾਂ ਦਾ ਜਾਇਜਾ ਜ਼ਿਲ੍ਹਾ ਪਰਿਸ਼ਦ ਵਿਖੇ ਲਿਆ। ਆਰਸੇਟੀ ਵਿਖੇ ਭਾਰਤ ਸਰਕਾਰ ਦੇ ਪੇਂਡੂ ਵਿਕਾਸ ਮੰਤਰਾਲੇ, ਪੰਜਾਬ ਸਰਕਾਰ ਅਤੇ ਸਟੇਟ ਬੈਂਕ ਆਫ ਇੰਡੀਆ ਵੱਲੋਂ ਸਪਾਂਸਰ ਕੀਤੇ ਜਾ ਰਹੇ ਵੱਖ-ਵੱਖ ਪ੍ਰੋਗਰਾਮਾਂ ਦਾ ਜਾਇਜ਼ਾ ਲੈਣ ਮੌਕੇ ਏ.ਡੀ.ਸੀ. ਨੇ ਕਿਹਾ ਕਿ ਸਟੇਟ ਬੈਂਕ ਆਫ ਇੰਡੀਆ ਪੇਂਡੂ ਸਵੈ-ਰੁਜ਼ਗਾਰ ਸਿਖ਼ਲਾਈ ਸੰਸਥਾਂ ਦੀ ਸਲਾਨਾ ਗਤੀਵਿਧੀ ਰਿਪੋਰਟ 2024-25 ਡਿਪਟੀ ਕਮਿਸ਼ਨਰ ਨੇ ਜਾਰੀ ਕੀਤੀ ਹੈ।           ਡੀ.ਐਲ.ਆਰ.ਏ.ਸੀ. ਪਟਿਆਲਾ ਦੇ ਚੇਅਰਪਰਸਨ ਅਮਰਿੰਦਰ ਸਿੰਘ ਟਿਵਾਣਾ ਨੇ ਕਿਹਾ ਕਿ ਆਰਸੇਟੀ ਦਾ ਮੁੱਖ ਉਦੇਸ਼ ਪੇਂਡੂ ਯੁਵਾ ਸ਼ਕਤੀ ਨੂੰ ਲਾਭਕਾਰੀ ਗਤੀਵਿਧੀਆਂ ਲਈ ਚਾਨਣਾ ਦੇਣਾ ਹੈ ਜੋ ਰਾਸ਼ਟਰ ਨਿਰਮਾਣ ਲਈ ਮਹੱਤਵਪੂਰਨ ਹੈ। ਉਹਨਾਂ ਕਿਹਾ ਕਿ ਪੇਂਡੂ ਸਵੈ ਰੋਜ਼ਗਾਰ ਸਿਖਲਾਈ ਸੰਸਥਾਨ ਵੱਲੋਂ ਪ੍ਰਦਾਨ ਕੀਤੀ ਜਾਂਦੀ ਕੁਸ਼ਲ ਵਿਕਾਸ ਸਿਖਲਾਈ ਦੁਆਰਾ ਪੇਂਡੂ ਨੌਜਵਾਨਾਂ ਦੀ ਮਾਨਸਿਕਤਾ ਨੂੰ ਸਕਾਰਾਤਮਕ ਤੌਰ ਤੇ ਪ੍ਰਭਾਵਿਤ ਕੀਤਾ ਗਿਆ ਹੈ। ਸਿਖ਼ਲਾਈ ਵਿੱਚ ਪ੍ਰਾਪਤ ਕੀਤੇ ਹੁਨਰਾਂ ਅਤੇ ਸਕਾਤਰਾਤਮਕ ਮਾਨਸਿਕਤਾਵਾਂ ਅਤੇ ਆਤਮ ਵਿਸ਼ਵਾਸ ਨੇ ਸਿਖਿਆਰਥੀਆਂ ਨੂੰ ਆਪਣੇ ਉਂਦਮ ਸਥਾਪਤ ਕਰਨ ਅਤੇ ਦੂਜਿਆਂ ਲਈ ਬਹੁਤ ਸਾਰੀਆਂ ਨੌਕਰੀਆਂ ਪੈਦਾ ਕਰਨ ਦੇ ਯੋਗ ਬਣਾਇਆ ਹੈ। ਇਸ ਉਦੇਸ਼ ਨੂੰ ਧਿਆਨ ਵਿੱਚ ਰੱਖਦਿਆਂ ਪੇਂਡੂ ਵਿਕਾਸ ਮੰਤਰਾਲੇ ਅਤੇ ਨੈਸ਼ਨਲ ਸੈਂਟਰ ਫਾਰ ਐਕਸੀਲੈਂਸ ਬੰਗਲੌਰ ਦੇ ਦਿਸ਼ਾ ਨਿਰਦੇਸ਼ਾਂ ਤਹਿਤ, ਐਸ.ਬੀ.ਆਈ. ਪੇਂਡੂ ਸਵੈ ਰੋਜ਼ਗਾਰ ਸਿਖਲਾਈ ਸੰਸਥਾਨ ਪਟਿਆਲਾ ਦੀ ਸਥਾਪਨਾ 1-11-2009 ਨੂੰ ਕੀਤੀ ਗਈ ਸੀ ।

ਉਹਨਾਂ ਦੱਸਿਆ ਕਿ ਆਰਸੇਟੀ ਬਾਰੇ ਜਾਗਰੁਕਤਾ ਪੈਦਾ ਕਰਨ ਅਤੇ ਸਿਖਲਾਈ ਲਈ ਸਹੀ ਉਮੀਦਵਾਰਾਂ ਨੂੰ ਪ੍ਰੇਰਿਤ ਕਰਨ ਅਤੇ ਚੁਣਨ ਲਈ, ਪਟਿਆਲਾ ਜ਼ਿਲ੍ਹੇ ਦੇ ਵੱਖ ਵੱਖ ਪਿੰਡਾਂ ਵਿੱਚ ਉਦਮੀ ਜਾਗਰੁਕਤਾ ਪ੍ਰੋਗਰਾਮ ਕਰਵਾਏ ਜਾਂਦੇ ਹਨ ।

ਇਸ ਮੌਕੇ ਸਟੇਟ ਬੈਂਕ ਆਫ ਇੰਡੀਆ ਦੇ ਡਾਇਰੈਕਟਰ ਭਗਵਾਨ ਸਿੰਘ ਵਰਮਾ ਨੇ ਦੱਸਿਆ ਕਿ ਪੇਂਡੂ ਸਵੈ ਰੋਜ਼ਗਾਰ ਸਿਖਲਾਈ ਸੰਸਥਾਨ ਪਟਿਆਲਾ ਰੋਜ਼ਗਾਰ ਪੈਦਾ ਕਰਨ ਲਈ ਸ਼ਾਨਦਾਰ ਕੰਮ ਕਰ ਰਿਹਾ ਹੈ । ਉਹਨਾਂ ਦੱਸਿਆ ਕਿ ਪੇਂਡੂ ਸਵੈ ਰੋਜ਼ਗਾਰ ਸਿਖਲਾਈ ਸੰਸਥਾਨ ਨੇ 01-04-2024 ਤੋਂ 31-03-2025 ਤੱਕ 139 ਈ.ਏ.ਪੀ. ਲਗਾਏ ਹਨ। ਸ੍ਰੀ ਭਗਵਾਨ ਸਿੰਘ ਵਰਮਾ ਨੇ ਦੱਸਿਆ ਕਿ 2024-25 ਦੌਰਾਨ ਰੋਜ਼ਗਾਰ ਸਿਖ਼ਲਾਈ ਸੰਸਥਾਨ ਪਟਿਆਲਾ ਨੇ 1146 ਉਮੀਦਵਾਰਾਂ ਨੂੰ ਸਿਖਲਾਈ ਦਿੱਤੀ ਅਤੇ 919 ਉਮਦੀਦਵਾਰਾਂ ਨੇ ਸਵੈ ਰੋਜ਼ਗਾਰ ਸ਼ੁਰੂ ਕੀਤਾ।

ਮੀਟਿੰਗ ਵਿੱਚ ਲੀਡ ਬੈਂਕ ਤੋਂ ਕਮਲਜੀਤ ਸਿੰਘ, ਨਾਬਾਰਡ ਦੇ ਡੀ.ਡੀ.ਐਮ. ਪਰਮਿੰਦਰ ਕੌਰ ਨਾਗਰਾ, ਡੀ.ਆਈ.ਸੀ ਜ਼ਿਲ੍ਹਾ ਪਲੇਸਮੈਂਟਰ ਦਫਤਰ ਸਤਿੰਦਰ ਸਿੰਘ , ਡਿਪਟੀ ਸੀ.ਈ.ਓ. ਐਨ.ਆਰ.ਐਲ.ਐਮ ਤੋਂ ਹਰਜਿੰਦਰ ਸਿੰਘ, ਜ਼ਿਲ੍ਹਾ ਉਦਯੋਗ ਕੇਂਦਰ ਤੋਂ ਮਨੀਸ਼ਾ ਗੋਇਲ ਅਤੇ ਪੇਂਡੂਸਵੈਂ ਰੋਜ਼ਗਾਰ ਸਿਖਲਾਈ ਸੰਸਥਾਨ ਪਟਿਆਲਾ ਦੇ ਫੈਕਲਟੀ ਬਲਜਿੰਦਰ ਸਿੰਘ ਅਤੇ ਅਜੀਤਇੰਦਰ ਸਿੰਘ ਹਾਜ਼ਰ ਸਨ ।

 

RELATED ARTICLES

LEAVE A REPLY

Please enter your comment!
Please enter your name here

- Advertisment -
Google search engine
Google search engine
Google search engine

Most Popular

Recent Comments