Home ਪੰਜਾਬ ਪੰਜਾਬੀ ਅਦਾਕਾਰਾ ਤਾਨੀਆਂ ਦੇ ਪਿਤਾ ‘ਤੇ ਹਮਲਾਵਰਾਂ ਨੇ ਚਲਾਈਆਂ ਗੋਲੀਆਂ

ਪੰਜਾਬੀ ਅਦਾਕਾਰਾ ਤਾਨੀਆਂ ਦੇ ਪਿਤਾ ‘ਤੇ ਹਮਲਾਵਰਾਂ ਨੇ ਚਲਾਈਆਂ ਗੋਲੀਆਂ

0

ਪੰਜਾਬ ਦੇ ਮੋਗਾ ਜ਼ਿਲ੍ਹੇ ਦੇ ਕੋਟ ਈਸੇ ਖਾਨ ਕਸਬੇ ਵਿੱਚ ਬੀਤੇ ਦਿਨ (ਸ਼ੁੱਕਰਵਾਰ) ਨੂੰ ਇੱਕ ਸਨਸਨੀਖੇਜ਼ ਘਟਨਾ ਵਾਪਰੀ ਜਿੱਥੇ ਹਰਬੰਸ ਨਰਸਿੰਗ ਹੋਮ ਵਿੱਚ ਦਵਾਈ ਲੈਣ ਬਹਾਨੇ, ਦੋ ਅਣਪਛਾਤੇ ਵਿਅਕਤੀਆਂ ਨੇ ਅਚਾਨਕ ਗੋਲੀਆਂ ਚਲਾ ਦਿੱਤੀਆਂ।

ਇੱਕ ਗੋਲੀ ਡਾਕਟਰ ਦੀ ਛਾਤੀ ਵਿੱਚ ਅਤੇ ਦੂਜੀ ਹੱਥ ਵਿੱਚ ਜਾ ਲੱਗੀ। ਇਸ ਗੋਲੀਬਾਰੀ ਵਿੱਚ ਪੰਜਾਬੀ ਫ਼ਿਲਮ ਅਦਾਕਾਰਾ ਤਾਨੀਆ ਦੇ ਸੌਤੇਲੇ ਪਿਤਾ ਅਤੇ ਸੀਨੀਅਰ ਡਾਕਟਰ ਅਨਿਲ ਜੀਤ ਕੰਬੋਜ ਗੰਭੀਰ ਜ਼ਖਮੀ ਹੋ ਗਏ। ਗੋਲੀ ਲੱਗਣ ਤੋਂ ਤੁਰੰਤ ਬਾਅਦ, ਉਨ੍ਹਾਂ ਨੂੰ ਮੋਗਾ ਦੇ ਇੱਕ ਨਿੱਜੀ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ।

ਪ੍ਰਾਈਵੇਟ ਹਸਪਤਾਲ ਡਾ. ਅਜਮੇਰ ਕਾਲੜਾ ਨੇ ਦੱਸਿਆ ਕਿ ਡਾ. ਕੰਬੋਜ ਨੂੰ ਕਈ ਵਾਰ ਗੋਲੀਆਂ ਮਾਰੀਆਂ ਗਈਆਂ ਹਨ ਅਤੇ ਉਨ੍ਹਾਂ ਦੀ ਮੈਡੀਕਲ ਟੀਮ ਲਗਾਤਾਰ ਇਲਾਜ ਵਿੱਚ ਲੱਗੀ ਹੋਈ ਹੈ। ਜਿੱਥੇ ਉਨ੍ਹਾਂ ਦੀ ਹਾਲਤ ਹੁਣ ਸਥਿਰ ਦੱਸੀ ਜਾ ਰਹੀ ਹੈ।

ਫਿਲਹਾਲ ਪੂਰੇ ਇਲਾਕੇ ਵਿੱਚ ਸੁਰੱਖਿਆ ਵਧਾ ਦਿੱਤੀ ਗਈ ਹੈ ਅਤੇ ਪੁਲਿਸ ਹਰ ਪਹਿਲੂ ਤੋਂ ਜਾਂਚ ਕਰ ਰਹੀ ਹੈ। ਇਸ ਘਟਨਾ ਕਾਰਨ ਇਲਾਕੇ ਵਿੱਚ ਦਹਿਸ਼ਤ ਦਾ ਮਾਹੌਲ ਹੈ ਅਤੇ ਲੋਕ ਮੁਲਜ਼ਮਾਂ ਦੀ ਤੁਰੰਤ ਗ੍ਰਿਫ਼ਤਾਰੀ ਦੀ ਮੰਗ ਕਰ ਰਹੇ ਹਨ।

NO COMMENTS

LEAVE A REPLY

Please enter your comment!
Please enter your name here

Exit mobile version