Home ਪੰਜਾਬ ਮੁੱਖ ਮੰਤਰੀ ਮਾਨ ਨੇ ਅੰਮ੍ਰਿਤਸਰ ਵਿਖੇ 346.57 ਕਰੋੜ ਰੁਪਏ ਦੇ ਪ੍ਰੋਜੈਕਟ ਕੀਤੇ...

ਮੁੱਖ ਮੰਤਰੀ ਮਾਨ ਨੇ ਅੰਮ੍ਰਿਤਸਰ ਵਿਖੇ 346.57 ਕਰੋੜ ਰੁਪਏ ਦੇ ਪ੍ਰੋਜੈਕਟ ਕੀਤੇ ਸਮਰਪਿਤ!

0

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਬੀਤੇ ਦਿਨ ਅੰਮ੍ਰਿਤਸਰ ਵਿਖੇ ਸੜਕੀ ਨਿਰਮਾਣ, ਮੁਰੰਮਤ ਅਤੇ ਨਵੀਆਂ ਲਾਇਬ੍ਰੇਰੀਆਂ ਵਰਗੇ ਕਈ ਮਹੱਤਵਪੂਰਨ ਪ੍ਰੋਜੈਕਟਾਂ ਦਾ ਨੀਹ ਪੱਥਰ ਰੱਖਿਆ।

ਮੁੱਖ ਮੰਤਰੀ ਨੇ ਅੱਗੇ ਦੱਸਿਆ ਕਿ ਅੰਮ੍ਰਿਤਸਰ ਦੇ ਵੱਖ-ਵੱਖ ਵਿਧਾਨ ਸਭਾ ਹਲਕਿਆਂ ਵਿੱਚ ਛੇ ਨਵੀਆਂ ਲਾਇਬ੍ਰੇਰੀਆਂ ਸਥਾਪਿਤ ਕੀਤੀਆਂ ਗਈਆਂ ਹਨ। ਉਨ੍ਹਾਂ ਦੱਸਿਆ ਕਿ ਇਨ੍ਹਾਂ ਲਾਇਬ੍ਰੇਰੀਆਂ ਦਾ ਨਿਰਮਾਣ ਨਗਰ ਨਿਗਮ ਵੱਲੋਂ 3.20 ਕਰੋੜ ਰੁਪਏ ਦੀ ਲਾਗਤ ਨਾਲ ਕੀਤਾ ਗਿਆ ਹੈ। ਅੰਮ੍ਰਿਤਸਰ ਪੱਛਮੀ ਵਿਧਾਨ ਸਭਾ ਹਲਕੇ ਵਿੱਚ ਦੋ ਮੌਜੂਦਾ ਲਾਇਬ੍ਰੇਰੀਆਂ, ਜਿਨ੍ਹਾਂ ਵਿੱਚ ਛੇਹਰਟਾ ਲਾਇਬ੍ਰੇਰੀ ਅਤੇ ਪੁਰਾਣੀ ਡੀ.ਸੀ ਦਫ਼ਤਰ ਲਾਇਬ੍ਰੇਰੀ ਸ਼ਾਮਲ ਹੈ, ਦਾ ਕ੍ਰਮਵਾਰ 32.58 ਲੱਖ ਰੁਪਏ ਅਤੇ 31.41 ਲੱਖ ਰੁਪਏ ਦੀ ਲਾਗਤ ਨਾਲ ਨਵੀਨੀਕਰਨ ਕੀਤਾ ਗਿਆ ਹੈ।

ਪਵਿੱਤਰ ਸ਼ਹਿਰ ਨੂੰ ਨਮਨ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਅੰਮ੍ਰਿਤਸਰ ਦੇ ਵਸਨੀਕਾਂ ਨੂੰ ਕੁੱਲ 346.57 ਕਰੋੜ ਰੁਪਏ ਦੇ ਪ੍ਰੋਜੈਕਟ ਸਮਰਪਿਤ ਕੀਤੇ ਜਾ ਰਹੇ ਹਨ। ਉਨ੍ਹਾਂ ਦੱਸਿਆ ਕਿ ਨਵੀਆਂ ਸੜਕਾਂ ਦੇ ਨਿਰਮਾਣ ‘ਤੇ 56.36 ਕਰੋੜ ਰੁਪਏ ਖਰਚ ਕੀਤੇ ਗਏ ਹਨ, ਜਦੋਂ ਕਿ 287.01 ਕਰੋੜ ਰੁਪਏ ਸੜਕੀ ਨੈੱਟਵਰਕ ਨੂੰ ਅਪਗ੍ਰੇਡ ਕਰਨ ‘ਤੇ ਖਰਚ ਕੀਤੇ ਗਏ ਹਨ।

ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ ਸਰਕਾਰ ਸੂਬੇ ਭਰ ਵਿੱਚ ਪੇਂਡੂ ਸੰਪਰਕ ਸੜਕਾਂ ਦੀ ਮੁਰੰਮਤ ਅਤੇ ਅਪਗ੍ਰੇਡੇਸ਼ਨ ਕਰ ਰਹੀ ਹੈ। ਇਸ ਯੋਜਨਾ ਵਿੱਚ ਇਨ੍ਹਾਂ ਲਿੰਕ ਸੜਕਾਂ ਦੀ ਮੁਰੰਮਤ ਦੇ ਨਾਲ-ਨਾਲ ਅਗਲੇ ਪੰਜ ਸਾਲਾਂ ਲਈ ਇਨ੍ਹਾਂ ਦੀ ਦੇਖਭਾਲ ਨੂੰ ਵੀ ਸ਼ਾਮਲ ਕਰਨ ਦਾ ਇਤਿਹਾਸਕ ਫ਼ੈਸਲਾ ਲਿਆ ਗਿਆ ਹੈ।

NO COMMENTS

LEAVE A REPLY

Please enter your comment!
Please enter your name here

Exit mobile version