ਦੱਸ ਦੇਈਏ ਕਿ 11 ਜੁਲਾਈ ਤੋਂ ਸ਼ੁਰੂ ਹੋਣ ਵਾਲੇ ਸਾਵਣ ਮਹੀਨੇ ਲਈ ਕਾਸ਼ੀ ਵਿਸ਼ਵਨਾਥ ਮੰਦਰ ਵਿੱਚ ਤਿਆਰੀਆਂ ਪਹਿਲਾਂ ਹੀ ਚੱਲ ਰਹੀਆਂ ਹਨ। ਹੁਣ ਕਾਸ਼ੀ ਵਿਸ਼ਵਨਾਥ ਮੰਦਰ ਵਿੱਚ ਪਲਾਸਟਿਕ ਦੀ ਵਰਤੋਂ ‘ਤੇ ਪੂਰੀ ਤਰ੍ਹਾਂ ਪਾਬੰਦੀ ਲਗਾ ਦਿੱਤੀ ਗਈ ਹੈ।
ਲੱਖਾਂ ਸ਼ਰਧਾਲੂ ਸਾਵਣ ਮਹੀਨੇ, ਭਗਵਾਨ ਭੋਲੇਨਾਥ ਦੇ ਦਰਸ਼ਨ ਕਰਨ ਅਤੇ ਜਲ ਚੜ੍ਹਾਉਣ ਲਈ ਮੰਦਰ ਵਿੱਚ ਆਉਂਦੇ ਹਨ। ਇਸ ਦੇ ਮੱਦੇਨਜ਼ਰ ਇਹ ਮਹੱਤਪੂਰਨ ਫੈਸਲਾ ਲਿਆ ਗਿਆ। ਦੱਸ ਦੇਈਏ ਕਿ ਇਹ ਮਹੱਤਵਪੂਰਨ ਫੈਸਲਾ ਬੀਤੇ ਦਿਨ ਸ਼੍ਰੀ ਕਾਸ਼ੀ ਵਿਸ਼ਵਨਾਥ ਮੰਦਰ ਟਰੱਸਟ ਕੌਂਸਲ ਦੀ ਮੀਟਿੰਗ ਵਿੱਚ ਲਿਆ ਗਿਆ, ਜਿਸ ਵਿੱਚ ਮੰਦਰ ਪਰਿਸਰ ਨੂੰ ਪਲਾਸਟਿਕ ਮੁਕਤ ਕਰਨ ਦੀ ਪ੍ਰਵਾਨਗੀ ਦਿੱਤੀ ਗਈ। ਫੈਸਲਾ ਕੀਤਾ ਗਿਆ ਕਿ ਸਾਵਣ ਮਹੀਨੇ ਤੋਂ ਬਾਅਦ ਯਾਨੀ 10 ਅਗਸਤ 2025 ਤੋਂ ਕਾਸ਼ੀ ਵਿਸ਼ਵਨਾਥ ਮੰਦਰ ਵਿੱਚ ਕਿਸੇ ਵੀ ਤਰ੍ਹਾਂ ਦੇ ਪਲਾਸਟਿਕ ਪ੍ਰਵੇਸ਼ ‘ਤੇ ਪਾਬੰਦੀ ਹੋਵੇਗੀ।









