Homeਪੰਜਾਬਕਬੱਡੀ ਖਿਡਾਰੀ ਦੀ ਭੇਦਭਰੀ ਹਾਲਤ 'ਚ ਮੌਤ

ਕਬੱਡੀ ਖਿਡਾਰੀ ਦੀ ਭੇਦਭਰੀ ਹਾਲਤ ‘ਚ ਮੌਤ

ਸ਼ਹਾਕੋਟ ਦੇ ਪਿੰਡ ਬਾਜਵਾ ਕਲਾਂ ਤੋਂ ਵੱਡੀ ਖ਼ਬਰ ਸਾਹਮਣੇ ਆਈ ਹੈ ਕਿ ਇੱਥੋ ਦੇ ਵਸਨੀਕ ਸਾਬਕਾ ਕਬੱਡੀ ਖਿਡਾਰੀ ਦੀ ਭੇਤ-ਭਰੀ ਹਾਲਤ ’ਚ ਮੌਤ ਹੋ ਗਈ ਅਤੇ ਉਸਦੀ ਲਾਸ਼ ਥਾਣਾ ਸ਼ਾਹਕੋਟ ਅੰਦਰੋਂ ਬਰਾਮਦ ਹੋਈ ਹੈ। ਨੌਜਵਾਨ ਦੀ ਮੌਤ ਦਾ ਪਤਾ ਲੱਗਣ ‘ਤੇ ਪਿੰਡ ਵਾਸੀਆਂ ‘ਚ ਸੋਗ ਦੀ ਲਹਿਰ ਸੀ।

ਦੱਸ ਦੇਈਏ ਕਿ ਮ੍ਰਿਤਕ ਗੁਰਭੇਜ ਸਿੰਘ ਭੇਜਾ (26 ਸਾਲ) ਪੁੱਤਰ ਤਰਸੇਮ ਸਿੰਘ, ਵਾਸੀ ਪਿੰਡ ਬਾਜਵਾ ਕਲਾਂ (ਸ਼ਾਹਕੋਟ) ਕਬੱਡੀ ਦਾ ਵਧੀਆ ਖਿਡਾਰੀ ਰਿਹਾ ਹੈ। ਇਹ ਨੌਜਵਾਨ ਸ਼ਾਹਕੋਟ ਥਾਣੇ ’ਚ ਪਿਛਲੇ ਕੁੱਝ ਮਹੀਨਿਆਂ ਤੋਂ ਚਾਹ-ਪਾਣੀ ਪਿਆਉਣ ਤੇ ਮੁਲਾਜ਼ਮਾਂ ਦੀ ਮਾਲਿਸ਼ ਕਰਨ ਦਾ ਕੰਮ ਕਰਦਾ ਸੀ। ਬੀਤੇ ਦਿਨ ਇਹ ਨੌਜਵਾਨ ਥਾਣੇ ਕੰਮ ਕਰਨ ਗਿਆ, ਪਰ ਘਰ ਵਾਪਸ ਨਾ ਆਇਆ।ਜਿਸ ਦੇ ਸੰਬੰਧ ਵਿੱਚ ਪਰਿਵਾਰਕ ਮੈਂਬਰਾਂ ਵੱਲੋਂ ਨੌਜਵਾਨ ਦੀ ਭਾਲ ਕੀਤੀ ਗਈ, ਪਰ ਕੁੱਝ ਪਤਾ ਨਾ ਲੱਗਿਆ।

ਪਰ ਬੀਤੇ ਦਿਨੀਂ ਪੁਲਸ ਮੁਲਾਜ਼ਮਾਂ ਨੂੰ ਥਾਣੇ ਅੰਦਰੋਂ ਛੱਤ ਤੋਂ ਬਦਬੂ ਆਈ ਤਾਂ ਉਨ੍ਹਾਂ ਜਾ ਕੇ ਦੇਖਿਆ ਤਾਂ ਥਾਣੇ ਉੱਪਰ ਬਣੇ ਕਮਰੇ ‘ਚੋਂ ਨੌਜਵਾਨ ਦੀ ਲਾਸ਼ ਪਈ ਸੀ। ਜਿਸ ਵਿੱਚੋਂ ਬਦਬੂ ਆ ਰਹੀ ਸੀ।ਹੈਰਾਨੀ ਇਸ ਗੱਲ ਦੀ ਹੈ ਕਿ ਤਿੰਨ ਦਿਨ ਥਾਣੇ ਅੰਦਰ ਲਾਸ਼ ਪਈ ਰਹਿਣ ਦੇ ਬਾਵਜੂਦ ਕਿਸੇ ਵੀ ਪੁਲਸ ਮੁਲਾਜ਼ਮ ਨੂੰ ਇਸ ਬਾਰੇ ਭਣਕ ਨਹੀਂ ਲੱਗੀ।

ਲਾਸ਼ ਮਿਲਣ ’ਤੇ ਪੁਲਸ ਵੱਲੋਂ ਮ੍ਰਿਤਕ ਨੌਜਵਾਨ ਦੇ ਪਰਿਵਾਰਕ ਮੈਂਬਰਾਂ ਨੂੰ ਸੂਚਿਤ ਕੀਤਾ ਗਿਆ। ਨੌਜਵਾਨ ਦੀ ਲਾਸ਼ ਦਾ ਸਰਕਾਰੀ ਹਸਪਤਾਲ ਨਕੋਦਰ ਤੋਂ ਪੋਸਟਮਾਰਟਮ ਕਰਵਾਉਣ ਉਪਰੰਤ ਅੰਤਿਮ ਸੰਸਕਾਰ ਲਈ ਲਾਸ਼ ਵਾਰਸਾਂ ਹਵਾਲੇ ਕੀਤੀ ਗਈ।

 

RELATED ARTICLES

LEAVE A REPLY

Please enter your comment!
Please enter your name here

- Advertisment -
Google search engine
Google search engine
Google search engine

Most Popular

Recent Comments