Homeਪੰਜਾਬਮੋਹਾਲੀ ਵਿਖੇ 15 ਐਮ.ਜੀ.ਡੀ ਸਮਰੱਥਾ ਵਾਲੇ ਸੀਵਰੇਜ ਟ੍ਰੀਟਮੈਂਟ ਪਲਾਂਟ ਦਾ ਕੀਤਾ ਗਿਆ...

ਮੋਹਾਲੀ ਵਿਖੇ 15 ਐਮ.ਜੀ.ਡੀ ਸਮਰੱਥਾ ਵਾਲੇ ਸੀਵਰੇਜ ਟ੍ਰੀਟਮੈਂਟ ਪਲਾਂਟ ਦਾ ਕੀਤਾ ਗਿਆ ਉਦਘਾਟਨ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅਤੇ ‘ਆਪ’ ਦੇ ਰਾਸ਼ਟਰੀ ਕਨਵੀਨਰ ਅਰਵਿੰਦ ਕੇਜਰੀਵਾਲ ਨੇ ਬੀਤੇ ਦਿਨ ਮੋਹਾਲੀ ਦੇ ਸੈਕਟਰ-83 ਵਿੱਚ ਬੀਤੇ ਦਿਨ 15 ਐਮ.ਜੀ.ਡੀ (ਮਿਲੀਅਨ ਗੈਲਨ ਪ੍ਰਤੀ ਦਿਨ) ਸਮਰੱਥਾ ਵਾਲਾ ਸੀਵਰੇਜ ਟ੍ਰੀਟਮੈਂਟ ਪਲਾਂਟ ਦਾ ਉਦਘਾਟਨ ਕੀਤਾ। ਇਸ ਪਲਾਂਟ ਦੀ ਲਾਗਤ 145.26 ਕਰੋੜ ਰੁਪਏ ਹੈ। ਪਲਾਂਟ ਦੀ ਪਹਿਲਾਂ ਸਮਰੱਥਾ 10 ਐਮ.ਜੀ.ਡੀ ਸੀ, ਜਿਸ ਨੂੰ ਹੁਣ 15 ਐਮ.ਜੀ.ਡੀ ਤੱਕ ਅਪਗ੍ਰੇਡ ਕਰ ਦਿੱਤਾ ਗਿਆ ਹੈ।

ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਇਸ ਪਲਾਂਟ ਨੂੰ ਸਥਾਪਤ ਕਰਨ ਵਿੱਚ ਵਰਤੀ ਗਈ ਆਧੁਨਿਕ ਤਕਨਾਲੋਜੀ ਨੂੰ ਜਲਦੀ ਹੀ ਸੂਬੇ ਦੇ ਹੋਰ ਹਿੱਸਿਆਂ ਵਿੱਚ ਲਾਗੂ ਕੀਤਾ ਜਾਵੇਗਾ।  ਸਿੰਗਾਪੁਰ ਦੀ ਉਦਾਹਰਣ ਦਿੰਦੇ ਹੋਏ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਉੱਥੇ ਮੀਂਹ ਦੇ ਪਾਣੀ ਨੂੰ ਪੀਣ ਯੋਗ ਬਣਾਉਣ ਲਈ ਮਾਈਕ੍ਰੋ ਫਿਲਟਰ ਤਕਨਾਲੋਜੀ ਦੀ ਵਰਤੋਂ ਕੀਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਇਸਦਾ ਉਦੇਸ਼ ਸੂਬੇ ਦੇ ਕੀਮਤੀ ਪਾਣੀ ਨੂੰ ਬਚਾਉਣਾ ਹੈ, ਤਾਂ ਜੋ ਪਲਾਂਟ ਤੋਂ ਸ਼ੁੱਧ ਕੀਤੇ ਗਏ ਪਾਣੀ ਨੂੰ ਹੋਰ ਕੰਮਾਂ ਲਈ ਵਰਤਿਆ ਜਾ ਸਕੇ।

‘ਆਪ’ ਨੇਤਾ ਅਰਵਿੰਦ ਕੇਜਰੀਵਾਲ ਨੇ ਕਿਹਾ ਕਿ ਆਉਣ ਵਾਲੇ ਕੁਝ ਮਹੀਨਿਆਂ ਵਿੱਚ ਸੂਬੇ ਨੂੰ ਮਿਸ਼ਨ ਦੇ ਆਧਾਰ ‘ਤੇ ਨਵਾਂ ਰੂਪ ਦਿੱਤਾ ਜਾਵੇਗਾ। ਉਨ੍ਹਾਂ ਕਿਹਾ ਕਿ ਸ਼ਹਿਰਾਂ ਦੇ ਵਿਕਾਸ ਨੂੰ ਤੇਜ਼ ਕਰਨ ਲਈ ਇੱਕ ਢਾਂਚਾ ਤਿਆਰ ਕੀਤਾ ਗਿਆ ਹੈ। ਆਉਣ ਵਾਲੇ ਦਸੰਬਰ ਤੋਂ ਇਸ ਦੀ ਸ਼ੁਰੂਆਤ ਕਰ ਕੇ ਸੂਬਾ ਸਰਕਾਰ ਪੰਜਾਬ ਦੇ 166 ਸ਼ਹਿਰਾਂ ਵਿੱਚ ਪਾਣੀ, ਸੀਵਰੇਜ ਸਹੂਲਤ, ਸਫਾਈ, ਸੜਕਾਂ,  ਐਸ.ਟੀ.ਪੀ ਅਤੇ ਸਟਰੀਟ ਲਾਈਟਾਂ ਦੀ ਸਪਲਾਈ ਯਕੀਨੀ ਬਣਾਏਗੀ।

ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਸੂਬਾ ਸਰਕਾਰ ਅਗਲੀਆਂ ਪੀੜ੍ਹੀਆਂ ਲਈ ਪੰਜਾਬ ਦੇ ਪਾਣੀ ਨੂੰ ਬਚਾਉਣ ਲਈ ਅਜਿਹੇ ਯਤਨ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਪਾਣੀ, ਹਵਾ ਅਤੇ ਜ਼ਮੀਨ ਲਈ ਵੋਟਾਂ ਨਾ ਹੋਣ ਕਾਰਨ ਰਵਾਇਤੀ ਪਾਰਟੀਆਂ ਨੇ ਇਸ ਨੂੰ ਨਜ਼ਰਅੰਦਾਜ਼ ਕੀਤਾ ਅਤੇ ਸੂਬੇ ਦੇ ਇਨ੍ਹਾਂ ਗੰਭੀਰ ਮੁੱਦਿਆਂ ਵੱਲ ਕੋਈ ਧਿਆਨ ਨਹੀਂ ਦਿੱਤਾ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਸ ਕਾਰਨ ਪ੍ਰਦੂਸ਼ਣ ਵਧਿਆ ਅਤੇ ਕੁਦਰਤੀ ਸਰੋਤ ਦੂਸ਼ਿਤ ਹੋ ਗਏ, ਜਿਸ ਨਾਲ ਸਮਾਜ ਨੂੰ ਨਾ ਪੂਰਾ ਹੋਣ ਵਾਲਾ ਨੁਕਸਾਨ ਹੋਇਆ।

RELATED ARTICLES

LEAVE A REPLY

Please enter your comment!
Please enter your name here

- Advertisment -
Google search engine
Google search engine
Google search engine

Most Popular

Recent Comments