Homeਪੰਜਾਬਅਮਨ ਅਰੋੜਾ ਨੇ ਕੱਪੜਾ ਵਪਾਰੀ ਮ੍ਰਿਤਕ ਸੰਜੇ ਵਰਮਾ ਦੇ ਘਰ ਪਹੁੰਚ ਕੇ...

ਅਮਨ ਅਰੋੜਾ ਨੇ ਕੱਪੜਾ ਵਪਾਰੀ ਮ੍ਰਿਤਕ ਸੰਜੇ ਵਰਮਾ ਦੇ ਘਰ ਪਹੁੰਚ ਕੇ ਉਨ੍ਹਾਂ ਦੇ ਪਰਿਵਾਰ ਨਾਲ ਕੀਤਾ ਦੁੱਖ ਸਾਂਝਾ

ਬੀਤੇ ਦਿਨ ਆਮ ਆਦਮੀ ਪਾਰਟੀ ਪੰਜਾਬ ਦੇ ਪ੍ਰਧਾਨ ਅਮਨ ਅਰੋੜਾ ਅਬੋਹਰ ਪਹੁੰਚੇ, ਜਿੱਥੇ ਉਨ੍ਹਾਂ ਨੇ ਕੱਪੜਾ ਵਪਾਰੀ ਮ੍ਰਿਤਕ ਸੰਜੇ ਵਰਮਾ ਦੇ ਘਰ ਪਹੁੰਚ ਕੇ ਉਨ੍ਹਾਂ ਦੇ ਪਰਿਵਾਰਕ ਮੈਂਬਰਾਂ ਨਾਲ ਮਿਲ ਕੇ ਦੁੱਖ ਸਾਂਝਾ ਕੀਤਾ।

ਤੁਹਾਨੂੰ ਦੱਸ ਦੇਈਏ ਕਿ ਅਬੋਹਰ ਦੇ ਕਾਰੋਬਾਰੀ, ਸੰਜੇ ਵਰਮਾ ਦਾ ਬੀਤੇ ਦਿਨ ਗੋਲੀਆਂ ਮਾਰ ਕੇ ਕਤਲ ਕਰ ਦਿੱਤਾ ਗਿਆ ਸੀ। ਮੁਲਜ਼ਮ ਬਾਈਕ ਤੇ ਸਵਾਰ ਹੋ ਕੇ ਆਏ ਸਨ ਅਤੇ ਵਾਰਦਾਤ ਨੂੰ ਅੰਜਾਮ ਦੇ ਕੇ ਮੌਕੇ ਤੋਂ ਫਰਾਰ ਹੋ ਗਏ।

ਇਸ ਦੌਰਾਨ ਅਮਨ ਅਰੋੜਾ ਨੇ ਮ੍ਰਿਤਕ ਦੇ ਭਰਾ ਅਤੇ ਹੋਰ ਪਰਿਵਾਰਕ ਮੈਂਬਰਾਂ ਨੂੰ ਭਰੋਸਾ ਦਿੱਤਾ ਕਿ ਦੋਸ਼ੀਆਂ ਨੂੰ ਜਲਦੀ ਹੀ ਗ੍ਰਿਫ਼ਤਾਰ ਕਰਕੇ ਉਨ੍ਹਾਂ ਖਿਲਾਫ ਬਣਦੀ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ। ਇਸ ਮੌਕੇ ਪੀੜਤ ਪਰਿਵਾਰ ਨਾਲ ਦੁੱਖ ਵੰਡਾਉਣ ਲਈ ਭਾਜਪਾ ਦੇ ਸੀਨੀਅਰ ਆਗੂ ਸੁਨੀਲ ਜਾਖੜ ਵੀ ਪਹੁੰਚੇ ਸਨ।

ਦੱਸਣਯੋਗ ਹੈ ਕਿ ਸੰਜੇ ਵਰਮਾ ਦੀ ਹੱਤਿਆ ਨੇ ਸਥਾਨਕ ਲਾਅ ਐਂਡ ਆਰਡਰ ਨੂੰ ਲੈ ਕੇ ਕਈ ਸਵਾਲ ਖੜ੍ਹੇ ਕਰ ਦਿੱਤੇ ਹਨ। ਅਮਨ ਅਰੋੜਾ ਨੇ ਕਿਹਾ ਕਿ ਆਮ ਆਦਮੀ ਪਾਰਟੀ ਸੰਵੇਦਨਸ਼ੀਲ ਮਸਲਿਆਂ ਨੂੰ ਲੈ ਕੇ ਸਦਾ ਲੋਕਾਂ ਦੇ ਨਾਲ ਖੜ੍ਹੀ ਹੈ ਅਤੇ ਉਨ੍ਹਾਂ ਨੇ ਇਨਸਾਫ ਲਈ ਆਪਣੀ ਪੂਰੀ ਹਮਾਇਤ ਪ੍ਰਗਟਾਈ।

RELATED ARTICLES

LEAVE A REPLY

Please enter your comment!
Please enter your name here

- Advertisment -
Google search engine
Google search engine
Google search engine

Most Popular

Recent Comments