ਇੱਕ ਵੱਡੀ ਖ਼ਬਰ ਸਾਹਮਣੇ ਆਈ ਹੈ ਕਿ ਬਿਕਰਮ ਮਜੀਠੀਆ ਨੂੰ ਪੰਜਾਬ ਅਤੇ ਹਰਿਆਣਾ ਹਾਈਕੋਰਟ ਤੋਂ ਕੋਈ ਰਾਹਤ ਨਹੀਂ ਮਿਲੀ ਹੈ।ਜ਼ਿਕਰਯੋਗ ਹੈ ਕਿ ਪੰਜਾਬ ਵਿਜੀਲੈਂਸ ਨੇ ਮਜੀਠੀਆ ਨੂੰ ਅੰਮ੍ਰਿਤਸਰ ਸਥਿਤ ਉਨ੍ਹਾਂ ਦੇ ਘਰ ਤੋਂ ਆਮਦਨ ਤੋਂ ਜਾਇਦਾਦ ਰੱਖਣ ਦੇ ਮਾਮਲੇ ‘ਚ ਗ੍ਰਿਫ਼ਤਾਰ ਕੀਤਾ ਸੀ। ਇਸੇ ਮਾਮਲੇ ਦੇ ਸੰਬੰਧ ਵਿੱਚ ਬਿਕਰਮ ਮਜੀਠੀਆ ਨਾਭਾ ਜੇਲ੍ਹ ਵਿੱਚ ਨਿਆਂਇਕ ਹਿਰਾਸਤ ’ਚ ਹਨ।
ਮਜੀਠੀਆ ਨੇ ਆਪਣੀ ਗ੍ਰਿਫ਼ਤਾਰੀ ਨੂੰ ਗੈਰ-ਕਾਨੂੰਨੀ ਦੱਸਦਿਆਂ ਅਦਾਲਤ ‘ਚ ਪਟੀਸ਼ਨ ਦਾਇਰ ਕੀਤੀ ਸੀ, ਜਿਸ ‘ਤੇ ਅਦਾਲਤ ਵਿੱਚ ਸੁਣਵਾਈ ਹੋਈ ਤੇ ਸੁਣਵਾਈ ਦੌਰਾਨ ਅਦਾਲਤ ਵੱਲੋਂ ਕੋਈ ਰਾਹਤ ਨਹੀਂ ਦਿੱਤੀ ਗਈ। ਜਿਸ ਕਾਰਨ ਮਜੀਠੀਆ ਅਜੇ ਜੇਲ੍ਹ ‘ਚ ਹੀ ਰਹਿਣਗੇ। ਮਾਮਲੇ ਦੀ ਅਗਲੀ ਸੁਣਵਾਈ 29 ਜੁਲਾਈ ਨੂੰ ਹੋਵੇਗੀ।
