ਕੈਨੇਡਾ ਵਿੱਚ ਅਦਾਕਾਰ-ਕਾਮੇਡੀਅਨ ਕਪਿਲ ਸ਼ਰਮਾ ਦੇ ਰੈਸਟੋਰੈਂਟ ਕੈਪਸ ਕੈਫੇ ‘ਤੇ ਬੁੱਧਵਾਰ ਰਾਤ ਖਾਲਿਸਤਾਨੀ ਅੱਤਵਾਦੀਆਂ ਨੇ ਹਮਲਾ ਕੀਤਾ। ਕਾਰ ਵਿੱਚ ਬੈਠੇ ਇੱਕ ਵਿਅਕਤੀ ਨੇ ਨਵੇਂ ਖੁੱਲ੍ਹੇ ਕੈਫੇ ਦੀ ਖਿੜਕੀ ‘ਤੇ ਘੱਟੋ-ਘੱਟ ਨੌਂ ਗੋਲੀਆਂ ਚਲਾਈਆਂ।
ਦੱਸ ਦੇਈਏ ਕਿ ‘ਕੈਪਸ ਕੈਫੇ’ ਪਿਛਲੇ ਹਫ਼ਤੇ ਹੀ 4 ਜੁਲਾਈ ਨੂੰ ਬ੍ਰਿਟਿਸ਼ ਕੋਲੰਬੀਆ ਦੇ ਸਰੀ ਦੇ ਵਿਚ ਖੁੱਲ੍ਹਿਆ ਸੀ। ਖਾਲਿਸਤਾਨੀ ਅੱਤਵਾਦੀ ਹਰਜੀਤ ਸਿੰਘ ਲਾਡੀ ਨੇ ਗੋਲੀਬਾਰੀ ਦੀ ਜ਼ਿੰਮੇਵਾਰੀ ਲਈ ਹੈ। ਅਧਿਕਾਰੀਆਂ ਨੇ ਕਿਹਾ ਕਿ ਲਾਡੀ ਅੱਤਵਾਦ ਵਿਰੋਧੀ ਏਜੰਸੀ ਐਨ.ਆਈ.ਏ ਦੇ ਸਭ ਤੋਂ ਵੱਧ ਲੋੜੀਂਦੇ ਅੱਤਵਾਦੀਆਂ ਵਿੱਚੋਂ ਇੱਕ ਹੈ ਅਤੇ ਬੱਬਰ ਖਾਲਸਾ ਇੰਟਰਨੈਸ਼ਨਲ ਨਾਲ ਜੁੜਿਆ ਹੋਇਆ ਹੈ। ਮੰਨਿਆ ਜਾਂਦਾ ਹੈ ਕਿ ਉਸਨੇ ਗੋਲੀਬਾਰੀ ਦਾ ਆਦੇਸ਼ ਦਿੱਤਾ ਸੀ ਕਿਉਂਕਿ ਉਹ ਕਾਮੇਡੀਅਨ ਦੁਆਰਾ ਪਹਿਲਾਂ ਦਿੱਤੇ ਗਏ ਇੱਕ ਬਿਆਨ ਤੋਂ ਦੁਖੀ ਸੀ। ਦੱਸ ਦੇਈਏ ਕਿ ਇਸ ਗੋਲੀਬਾਰੀ ਦੌਰਾਨ ਕਿਸੇ ਦੇ ਜ਼ਖਮੀ ਹੋਣ ਦੀ ਖਬਰ ਨਹੀਂ ਹੈ।
